ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਜਲਦੀ ਦੇਵਾਂਗੇ: ਖੁੱਡੀਆਂ

07:26 AM May 31, 2024 IST
ਭੁੱਚੋ ਮੰਡੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਨੂੰ ਲੱਡੂਆਂ ਨਾਲ ਤੋਲਦੇ ਹੋਏ ਮੋਹਤਬਰ।

ਪਵਨ ਗੋਇਲ
ਭੁੱਚੋ ਮੰਡੀ, 30 ਮਈ
ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਾਰੇ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ, ਬੱਸ ਬੀਬੀਆਂ ਨੂੰ ਹਜ਼ਾਰ ਰੁਪਏ ਦੇਣ ਵਾਲਾ ਇੱਕੋ ਵਾਅਦਾ ਬਾਕੀ ਰਹਿੰਦਾ ਹੈ। ਇਸ ਨੂੰ ਵੀ ਜਲਦੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਨੇ ਫੂਡ ਪ੍ਰੋਸੈਸਿੰਗ ਮੰਤਰੀ ਹੁੰਦਿਆਂ 6000 ਰੁਪਏ ਦੀ ਸਬਸਿਡੀ ਹੋਣ ਦੇ ਬਾਵਜਦ ਪੰਜਾਬ ਵਿੱਚ ਇੱਕ ਵੀ ਪਲਾਂਟ ਨਹੀਂ ਲਗਾਇਆ ਅਤੇ ਤਿੰਨ ਵਾਰ ਸੰਸਦ ਮੈਂਬਰ ਰਹਿਣ ’ਤੇ ਵੀ ਪੰਜਾਬ ਦਾ ਕੋਈ ਭਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਅੱਠ ਅੱਠ ਪੈਨਸ਼ਨਾਂ ਲੈ ਰਹੇ ਵਿਧਾਇਕਾਂ ਦੀਆਂ ਪੈਨਸ਼ਨਾਂ ਅਤੇ 14 ਟੌਲ ਪਲਾਜ਼ੇ ਬੰਦ ਕਰਕੇ ਖ਼ਜ਼ਾਨੇ ਨੂੰ ਵੱਡਾ ਲਾਭ ਪਹੁੰਚਾਇਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਜੋਨੀ ਬਾਂਸਲ, ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ, ਡਾ: ਅਭੀ ਗਰਗ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਲੱਡੂਆਂ ਨਾਲ ਤੋਲਿਆ।

Advertisement

‘ਇੰਡੀਆ ਗੱਠਜੋੜ ਦੀ ਸਰਕਾਰ ਦੇਸ਼ ਨੂੰ ਤਾਨਾਸ਼ਾਹੀ ਤੋਂ ਨਿਜਾਤ ਦਿਵਾਏਗੀ’

ਬਠਿੰਡਾ (ਸ਼ਗਨ ਕਟਾਰੀਆ): ਚੋਣ ਪ੍ਰਚਾਰ ਦੇ ਅਖ਼ੀਰਲੇ ਦਿਨ ਪਾਰਲੀਮਾਨੀ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਦਰਜਨ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਫ਼ੈਸਲਾਕੁੰਨ ਦਿਨ ਵਿਚਾਲੇ ਸਿਰਫ ਇੱਕ ਦਿਨ ਬਾਕੀ ਹੈ, ਹੁਣ ਪੰਜਾਬ ਦੇ ਅਣਖ਼ੀਲੇ ਲੋਕ ਅਗਲੇ ਪੰਜ ਸਾਲਾਂ ਲਈ ਆਪਣੇ ਹੱਥੀਂ ਆਪਣਾ ਭਵਿੱਖ ਲਿਖ਼ਣਗੇ। ਉਨ੍ਹਾਂ ਵੋਟਰਾਂ ਨੂੰ ਸੁਚੇਤ ਕੀਤਾ ਕਿ ਉਹ ਪੈਸੇ ਤੇ ਨਸ਼ੇ ਦੇ ਲਾਲਚ ਦੀ ਥਾਂ ਆਪਣੀ ਜ਼ਮੀਰ ਦੀ ਆਵਾਜ਼ ਸੁਣ ਕੇ ਵੋਟ ਫ਼ਤਵਾ ਦੇਣ। ਸ੍ਰੀ ਖੁੱਡੀਆਂ ਨੇ ਦਾਅਵਾ ਕੀਤਾ ਕਿ ਕੇਂਦਰ ਵਿੱਚ ਬਣਨ ਜਾ ਰਹੀ ‘ਇੰਡੀਆ’ ਗੱਠਜੋੜ ਦੀ ਸਰਕਾਰ ਦੇਸ਼ ਨੂੰ ਤਾਨਾਸ਼ਾਹੀ ਦੇ ਚੁੰਗਲ ਵਿੱਚੋਂ ਕੱਢ ਕੇ ਆਜ਼ਾਦ ਕਰਵਾਏਗੀ।

Advertisement
Advertisement
Advertisement