ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡ-ਪਿੰਡ ਜਾਵਾਂਗੇ: ਚੰਦੂਮਾਜਰਾ

06:11 AM Jul 09, 2024 IST

ਨਿੱਜੀ ਪੱਤਰ ਪ੍ਰੇਰਕ
ਖਮਾਣੋਂ, 8 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੂੰ ਮੁੜ ਪੁਰਾਣੀਆਂ ਰਹੁ-ਰੀਤਾਂ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ’ਤੇ ਗ਼ੈਰ-ਅਕਾਲੀ ਕਾਬਜ਼ ਹੋ ਗਏ ਹਨ ਅਤੇ ਉਨ੍ਹਾਂ ਨੂੰ ਦੂਰ ਕਰਕੇ ਕੁਰਬਾਨੀਆਂ ਕਰਨ ਵਾਲੇ, ਜੇਲ੍ਹਾ ਕੱਟਣ ਵਾਲੇ, ਸਮਾਂ ਅਤੇ ਜਾਇਦਾਦਾਂ ਗੁਆਉਣ ਵਾਲੇ ਆਗੂਆਂ ਨੂੰ ਅੱਗੇ ਲਿਆਂਦਾ ਜਾਵੇਗਾ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨਜ਼ਦੀਕੀ ਪਿੰਡ ਚੜੀ ਵਿੱਚ ਇੱਕ ਨਿੱਜੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਹੋਏ ਸਨ।
ਇਸ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਲਈ ਯੋਗਦਾਨ ਦੇਣ ਵਾਲੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਨੰਦਪੁਰ ਸਾਹਿਬ ਮਤਾ, ਪਾਣੀਆਂ ਦੇ ਮਸਲੇ ਅਤੇ ਪੰਜਾਬੀ ਬੋਲਦੇ ਇਲਾਕਿਆਂ ਤੋਂ ਮੂੰਹ ਫੇਰ ਲੈਣ ਕਾਰਨ ਸੂਬਾ ਵਾਸੀਆਂ ਨੇ ਲੋਕ ਸਭਾ ਚੋਣਾਂ ’ਚ ਅਕਾਲੀ ਦਲ ਨੂੰ ਪੰਜਵੇ ਸਥਾਨ ’ਤੇ ਪਹੁੰਚਾ ਕੇ ਆਪਣੀ ਨਿਰਾਸ਼ਾ ਜ਼ਾਹਿਰ ਕੀਤੀ ਹੈ। ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਤੱਕ ਪੁੱਜਣਗੇ ਅਤੇ ਵਰਕਰਾਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੋੜ ਕੇ ਇਸ ਨੂੰ ਮੁੜ ਉਚਾਈਆਂ ’ਤੇ ਪਹੁੰਚਾਉਣਗੇ।

Advertisement

Advertisement