ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਮੇਅਰ ਦੀ ਚੋਣ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਭਗਵੰਤ ਮਾਨ

06:38 AM Feb 01, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 31 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਕਿਹਾ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ ਸਬੰਧੀ ਉਹ ਕਾਂਗਰਸ ਨਾਲ ਰਲ ਕੇ ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਮਾਨ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ ਦੀ ਚੋਣ ਦੌਰਾਨ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਜਾਣਬੁੱਝ ਕੇ ਵੋਟਾਂ ਰੱਦ ਕੀਤੀਆਂ ਗਈਆਂ। ਇਹ ਸਭ ਕੁੱਝ ਵੀਡੀਓ ਵਿੱਚ ਸਾਫ ਦਿਖਾਈ ਦੇ ਰਿਹਾ ਹੈ। ਹਾਈ ਕੋਰਟ ਵੱਲੋਂ ਇਸ ਦੀ ਰਿਪੋਰਟ ਲਈ ਪ੍ਰਸ਼ਾਸਨ ਨੂੰ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਦੀ ਕੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਉਹ ਵੀਡੀਓ ਤੇ ਹੋਰ ਸਬੂਤ ਲੈ ਕੇ ਸੁਪਰੀਮ ਕੋਰਟ ਵਿੱਚ ਜਾਣਗੇ ਤੇ ਹਾਈ ਕੋਰਟ ਤੋਂ ਜਲਦੀ ਫੈਸਲਾ ਸੁਣਾਉਣ ਦੀ ਮੰਗ ਕਰਨਗੇ। ਜ਼ਿਕਰਯੋਗ ਹੈ ਕਿ ‘ਆਪ’ ਅਤੇ ਕਾਂਗਰਸ ਨੇ ਚੰਡੀਗੜ੍ਹ ਮੇਅਰ ਦੀ ਚੋਣ ਇਕੱਠਿਆਂ ਲੜੀ ਸੀ। ਮਾਨ ਨੇ ਕਿਹਾ ਕਿ ਬੀਤੇ ਦਿਨ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਲੋਕਤੰਤਰ ਦੀ ਹੱਤਿਆ ਹੋਈ ਹੈ। ਇਹ ਦਿਨ ਦੇਸ਼ ਦੀ ਸਿਆਸਤ ਵਿੱਚ ਕਾਲੇ ਦਿਨ ਵਜੋਂ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਪਹਿਲਾਂ ਵੀ ਅਜਿਹਾ ਹੁੰਦਾ ਆ ਰਿਹਾ ਹੈ ਪਰ ਇਸ ਵਾਰ ਇਹ ਸਭ ਕੁਝ ਕੈਮਰੇ ’ਚ ਕੈਦ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦੇਸ਼ ਵਿੱਚ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੀ ਹੈ। ਇਹ ਲੜਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਪਹਿਲਾਂ ਵੀ ਪੰਜਾਬ ਨਾਲ ਮਤਰੇਆ ਸਲੂਕ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਫਰਵਰੀ ਨੂੰ ਕੇਂਦਰ ਸਰਕਾਰ ਦਾ ਬਜਟ ਦੇਖੇਗੀ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਕੀ ਕੁਝ ਦਿੱਤਾ ਗਿਆ ਹੈ। ਉਸ ਤੋਂ ਬਾਅਦ ਪੰਜਾਬ ਦਾ ਬਜਟ ਤਿਆਰ ਕੀਤਾ ਜਾਵੇਗਾ।

Advertisement

ਭਾਜਪਾ ਨੇ ਧਾਂਦਲੀਆਂ ਕਰ ਕੇ ਚੰਡੀਗੜ੍ਹ ਮੇਅਰ ਦੀ ਚੋਣ ਜਿੱਤੀ: ਅਖਿਲੇਸ਼

ਲਖਨਊ: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਅੱਜ ਇੱਥੇ ਕਿਹਾ ਕਿ ਭਾਜਪਾ ਧਾਂਦਲੀਆਂ ਕਰ ਕੇ ਚੋਣਾਂ ਜਿੱਤਦੀ ਹੈ ਅਤੇ ਇਸ ਦੀ ਤਾਜ਼ਾ ਉਦਾਹਰਨ ਚੰਡੀਗੜ੍ਹ ਮੇਅਰ ਦੇ ਚੋਣ ਦੀ ਹੈ। ਸਾਬਕਾ ਮੁੱਖ ਮੰਤਰੀ ਅਖਿਲੇਸ਼ ਨੇ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਦੀ ਜਨਤਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਮਾਜਵਾਦੀ ਪਾਰਟੀ ਨੂੰ ਜਿਤਾਇਆ ਸੀ ਪਰ ਭਾਜਪਾ ਨੇ ਬੇਈਮਾਨੀ ਕਰ ਕੇ ਨਤੀਜਾ ਆਪਣੇ ਹੱਕ ਵਿੱਚ ਬਦਲ ਲਿਆ। ਮੈਨਪੁਰੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਖਿਲੇਸ਼ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਲੋਕਤੰਤਰ, ਸੰਵਿਧਾਨ ਅਤੇ ਆਉਣ ਵਾਲੀ ਪੀੜ੍ਹੀ ਦੇ ਭਵਿੱਖ ਨੂੰ ਬਚਾਉਣ ਲਈ ਹਨ। -ਪੀਟੀਆਈ

ਦਿੱਲੀ ਵਿੱਚ ‘ਆਪ’ ਦਾ ਧਰਨਾ ਅੱਜ

ਆਮ ਆਦਮੀ ਪਾਰਟੀ (ਆਪ) ਵੱਲੋਂ ਚੰਡੀਗੜ੍ਹ ਮੇਅਰ ਦੀ ਚੋਣ ਖ਼ਿਲਾਫ਼ ਭਲਕੇ ਪਹਿਲੀ ਫਰਵਰੀ ਨੂੰ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ। ਇਸ ਦੌਰਾਨ ‘ਆਪ’ ਆਗੂਆਂ ਤੇ ਵਰਕਰਾਂ ਵੱਲੋਂ ਭਾਜਪਾ ਖ਼ਿਲਾਫ਼ ਆਵਾਜ਼ ਚੁੱਕੀ ਜਾਵੇਗੀ।

Advertisement

Advertisement