ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਧਰਨੇ ਦੇ 100 ਦਿਨ ਪੂੁਰੇ ਹੋਣ ’ਤੇ ਵਿਸ਼ੇਸ਼ ਇਕੱਠ ਕਰਾਂਗੇ: ਪੰਧੇਰ

07:56 AM May 13, 2024 IST
ਸ਼ੰਭੂ ਰੇਲਵੇ ਸਟੇਸ਼ਨ ’ਤੇ ਕਿਸਾਨ ਧਰਨੇ ਨੂੰ ਸੰਬੋਧਨ ਕਰਦੇ ਹੋਏ ਸਰਵਣ ਸਿੰਘ ਪੰਧੇਰ।

ਸਰਬਜੀਤ ਸਿੰਘ ਭੰਗੂ
ਪਟਿਆਲਾ, 12 ਮਈ
ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਜਾਰੀ ਕਿਸਾਨ-ਮਜ਼ਦੂਰ ਅੰਦੋਲਨ ਨੂੰ ਅੱਜ 89 ਦਿਨ ਹੋ ਗਏ ਹਨ, ਜਦਕਿ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਿਸਾਨ ਆਗੂਆਂ ਦੀ ਬਿਨਾ ਸ਼ਰਤ ਰਿਹਾਈ ਲਈ ਸ਼ੰਭੂ ਰੇਲਵੇ ਸਟੇਸ਼ਨ ’ਤੇ ਲਾਇਆ ‘ਰੇਲ ਰੋਕੋ ਮੋਰਚਾ’ 27ਵੇਂ ਦਿਨ ਵੀ ਜਾਰੀ ਰਿਹਾ।
ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਦਸ ਸਾਲਾਂ ਵਿੱਚ ਦੇਸ਼ ਦੇ ਵਿਕਾਸ ਦੇ ਨਾਮ ’ਤੇ ਦੇਸ਼ ਦੀ ਆਰਥਿਕਤਾ ਨੂੰ ਪ੍ਰਭਾਵਿਤ ਕਰਨ ਵਾਲੇ ਕੁਦਰਤੀ ਸਰੋਤਾਂ ਸਮੇਤ ਜਨਤਕ ਅਦਾਰਿਆਂ ਨੂੰ ਪੂੰਜੀਪਤੀਆਂ ਕੋਲ ਵੇਚਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾਅ ਕਰਵਾਉਣ ਲਈ 27 ਦਿਨਾਂ ਤੋਂ ‘ਰੇਲ ਰੋਕੋ ਮੋਰਚਾ’ ਰਾਹੀਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਲੋਕਾਂ ਦੀ ਪ੍ਰੇਸ਼ਾਨੀ ਦਾ ਅਹਿਸਾਸ ਹੈ, ਪਰ ਕਿਸਾਨਾਂ ਦੀ ਰਿਹਾਈ ਲਈ ਲਾਇਆ ਮੋਰਚਾ ਅਣਸਰਦੀ ਲੋੜ ਹੈ, ਨਾ ਕਿ ਅਣਖ ਦਾ ਸਵਾਲ। ਸ੍ਰੀ ਪੰਧੇਰ ਨੇ ਦੱਸਿਆ ਕਿ ਸ਼ੰਭੂ ਮੋਰਚੇ ਦੇ 100 ਦਿਨ ਪੂਰੇ ਹੋਣ ’ਤੇ 22 ਮਈ ਨੂੰ ਵਿਸ਼ਾਲ ਇਕੱਤਰਾ ਕੀਤੀ ਜਾਵੇਗੀ ਅਤੇ ਮੋਰਚੇ ਦੀਆਂ 10 ਮੰਗਾਂ ਦੇ ਢੁੱਕਵੇਂ ਹੱਲ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੁਰਜੀਤ ਸਿੰਘ ਫੂਲ, ਮਨਜੀਤ ਘੁਮਾਣਾ, ਮਨਜੀਤ ਰਾਏ ਅਤੇ ਮਨਜੀਤ ਨਿਆਲ ਹਾਜ਼ਰ ਸਨ।

Advertisement

Advertisement
Advertisement