ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਰੋਬਾਰੀਆਂ ਦੇ ਫਿਕਰ ਦੂਰ ਕਰਨ ਲਈ ਸਮਾਂ-ਬੱਧ ਯੋਜਨਾ ਲਾਗੂ ਕਰਾਂਗੇ: ਪਵਨ ਟੀਨੂੰ

08:33 AM May 02, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਮਈ
ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਜਲੰਧਰ ਤੋਂ ਉਮੀਦਵਾਰ ਪਵਨ ਟੀਨੂੰ ਨੇ ਸ਼ਹਿਰ ਦੀ ਦਾਣਾ ਮੰਡੀ, ਫੈਂਟਨ ਗੰਜ ਵਿਖੇ ਕਾਰੋਬਾਰੀਆਂ, ਵਪਾਰੀਆਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਛੇਤੀ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਅਹਿਮ ਖੇਤਰ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਇਕ ਤਰਤੀਬਬੱਧ ਤੇ ਸਮਾਂਬੱਧ ਮੀਟਿੰਗਾਂ ਦੀ ਯੋਜਨਾ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਵਪਾਰੀਆਂ ਨੂੰ ਸਰਕਾਰੀ ਦਫਤਰਾਂ ਦੀ ਖੱਜਲ ਖੁਆਰੀ ਤੋਂ ਨਿਜਾਤ ਦਿਵਾਈ ਜਾ ਸਕੇ।
ਟੀਨੂੰ ਨੇ ਇਸ ਮੌਕੇ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਆਪ ਦੁਕਾਨਦਾਰਾਂ ਤੇ ਵਪਾਰੀ ਵਰਗ ਵਾਸਤੇ ਹਰ ਕਿਸਮ ਦੀ ਮਦਦ ਲਈ ਹਮੇਸ਼ਾ ਹਾਜ਼ਰ ਹੈ ਤੇ ਉਨ੍ਹਾਂ ਨੂੰ ਪੇਸ਼ ਆਉਂਦੀ ਕਿਸੇ ਵੀ ਮੁਸ਼ਕਲ ਭਾਵੇਂ ਉਹ ਕੇਂਦਰ ਸਰਕਾਰ ਜਾਂ ਰਾਜ ਸਰਕਾਰ ਨਾਲ ਸਬੰਧਤ ਹੋਵੇ, ਦੇ ਹੱਲ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਰਮਨ ਅਰੋੜਾ, ਪਰਮਿੰਦਰ ਬਹਿਲ, ਸੁਭਾਸ਼ ਪੁਰੀ, ਸੁਭਾਸ਼ ਦੱਤਾ, ਰਾਜੇਸ਼ ਸੌਂਕੀ, ਅਤੁਲ ਕਾਮਰੇਡ, ਰਾਕੇਸ਼ ਬਾਵੇਜਾ, ਰਾਜੂ ਅਗਰਵਾਲ, ਰਾਕੇਸ਼ ਵਰਮਾ, ਪਰਵੀਨ ਕੁਮਾਰ ਤੇ ਹੋਰ ਆਗੂ ਵੀ ਸਨ। ਇਸ ਦੌਰਾਨ ਉਨ੍ਹਾਂ ਸ੍ਰੀ ਹਨੂਮਾਨ ਮੰਦਰ ਵਿੱਚ ਮੱਥਾ ਟੇਕਿਆ।
ਪਵਨ ਟੀਨੂੰ ਨੇ ਸਾਥੀਆਂ ਸਮੇਤ ਸੱਚਖੰਡ ਡੇਰਾ ਬੱਲਾਂ ਵਿਖੇ ਨਤਮਸਤਕ ਹੋ ਕੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਲਿਆ।

Advertisement

Advertisement
Advertisement