For the best experience, open
https://m.punjabitribuneonline.com
on your mobile browser.
Advertisement

‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨ ’ਤੇ ਲਾਗੂ ਕਰਾਂਗੇ ਐੱਮਐੱਸਪੀ: ਸਿੰਗਲਾ

07:01 AM May 12, 2024 IST
‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨ ’ਤੇ ਲਾਗੂ ਕਰਾਂਗੇ ਐੱਮਐੱਸਪੀ  ਸਿੰਗਲਾ
ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿਜੈਇੰਦਰ ਸਿੰਗਲਾ।
Advertisement

ਬੀ ਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 11 ਮਈ
ਕਾਂਗਰਸ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਵਿਜੈਇੰਦਰ ਸਿੰਗਲਾ ਨੇ ਅੱਜ ਕਿਹਾ ਕੇਂਦਰ ਵਿੱਚ ‘ਇੰਡੀਆ’ ਗੱਠਜੋੜ ਦੀ ਸਰਕਾਰ ਆਉਣ ਦੀ ਸੂਰਤ ਵਿੱਚ ਕਿਸਾਨਾਂ ਨੂੰ ਪਹਿਲੇ ਸਾਲ ਵਿੱਚ ਹੀ ਫ਼ਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਦਿੱਤਾ ਜਾਵੇਗਾ। ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਦੀ ਅਗਵਾਈ ਹੇਠ ਵਿਜੈਇੰਦਰ ਸਿੰਗਲਾ ਨੇ ਪਿੰਡ ਕਾਹੀਵਾਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੀ ਪੁੱਡਾ ਮਾਰਕੀਟ ਵਿਖੇ ਚੋਣ ਜਲਸੇ ਕੀਤੇ। ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਇਸ ਇਲਾਕੇ ਨਾਲ ਉਨ੍ਹਾਂ ਦੇ ਪਰਿਵਾਰ ਦਾ ਪੁਰਾਣਾ ਸਬੰਧ ਰਿਹਾ ਹੈ। ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਵਿੱਚ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਮਨਰੇਗਾ ਦਿਹਾੜੀ 400 ਰੁਪਏ ਕੀਤੀ ਜਾਵੇਗੀ ਅਤੇ ਫ਼ਸਲਾਂ ਉੱਤੇ ਐੱਮਐੱਸਪੀ ਵੀ ਪਹਿਲੇ ਸਾਲ ਵਿੱਚ ਹੀ ਲਾਗੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦਾ ਵਿਕਾਸ ਹਮੇਸ਼ਾ ਕੇਂਦਰ ਵਿਚਲੀ ਕਾਂਗਰਸ ਗੱਠਜੋੜ ਸਰਕਾਰ ਸਮੇਂ ਹੀ ਹੋਇਆ ਹੈ, ਜਦਕਿ ਭਾਜਪਾ ਦੀ ਗੱਠਜੋੜ ਵਾਲੀ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਵਿਤਕਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਇਲਾਕੇ ਵਾਸੀਆਂ ਨੇ ਉਨ੍ਹਾਂ ਨੂੰ ਇਸ ਧਾਰਮਿਕ ਨਗਰੀ ਦੀ ਸੇਵਾ ਦਾ ਮੌਕਾ ਦਿੱਤਾ ਤਾਂ ਉਹ ਇਸ ਨਗਰੀ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ਰੈਲੀ ਨੂੰ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਸੱਤਾ ਸੰਭਾਲੇ ਜਾਣ ਮਗਰੋਂ ਇਲਾਕੇ ਅੰਦਰ ਵਿਕਾਸ ਦਾ ਕਾਲ ਪੈ ਗਿਆ ਹੈ। ਉਨ੍ਹਾਂ ਕਿਹਾ ਕਿ 27 ਮਹੀਨਿਆਂ ਮਗਰੋਂ ਔਰਤਾਂ 1000 ਰੁਪਏ ਪ੍ਰਤੀ ਮਹੀਨਾ ਮਿਲਣ ਵਾਲੇ ਪੈਸਿਆਂ ਨੂੰ ਉਡੀਕ ਰਹੀਆਂ ਹਨ। ਉਨ੍ਹਾਂ ਸਰਕਾਰੀ ਅਫ਼ਸਰਾਂ ਨੂੰ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਅਤੇ ਬਿਨਾਂ ਪੱਖਪਾਤ ਤੋਂ ਨਿਭਾਉਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਂਗਰਸ ਰਾਜ ਵਿਚ ਉਹ ਅਜਿਹੇ ਪੱਖਪਾਤੀ ਅਫ਼ਸਰਾਂ ਨਾਲ ਸਖ਼ਤੀ ਨਾਲ ਨਜਿੱਠਣਗੇ। ਇਸ ਮੌਕੇ ਅਸ਼ਵਨੀ ਸੈਣੀ, ਕਮਲਦੀਪ ਕੌਰ ਸੈਣੀ, ਹਿਮਾਂਸ਼ੂ ਟੰਡਨ, ਸੁਮਿਤ ਮਹਿਤਾ, ਅਰੁਣਦੀਪ ਸੋਨੂ, ਗੁਰਿੰਦਰ ਵਾਲੀਆ, ਕੁਲਦੀਪ ਸਿੰਘ ਬੰਗਾ, ਰਾਜ ਕੁਮਾਰ ਸੈਣੀ, ਡਾ. ਆਤਮਾ ਸਿੰਘ ਆਦਿ ਹਾਜ਼ਰ ਸਨ।

Advertisement

ਮੁਹਾਲੀ ’ਚ ਚੋਣ ਪ੍ਰਚਾਰ ਅੱਜ

ਐੱਸ.ਏ.ਐੱਸ. (ਮੁਹਾਲੀ) (ਖੇਤਰੀ ਪ੍ਰਤੀਨਿਧ): ਕਾਂਗਰਸ ਉਮੀਦਵਾਰ ਵਿਜੈਇੰਦਰ ਸਿੰਗਲਾ ਚੋਣ ਪ੍ਰਚਾਰ ਲਈ ਐਤਵਾਰ ਨੂੰ ਮੁਹਾਲੀ ਹਲਕੇ ਵਿੱਚ ਆ ਰਹੇ ਹਨ। ਪਾਰਟੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਉਹ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਰੱਖੇ ਗਏ ਪ੍ਰੋਗਰਾਮਾਂ ਮੌਕੇ ਪਿੰਡ ਲਾਂਡਰਾਂ, ਭਾਗੋਮਾਜਰਾ, ਸਨੇਟਾ, ਗੀਗੇਮਾਜਰਾ, ਮੋਟੇਮਾਜਰਾ, ਕੁਰੜੀ, ਬਾਕਰਪੁਰ, ਮਨੌਲੀ ਅਤੇ ਮੌਲੀ ਬੈਦਵਾਣ ਵਿਖੇ ਇਕੱਠਾਂ ਨੂੰ ਸੰਬੋਧਨ ਕਰਨਗੇ।

Advertisement
Author Image

Advertisement
Advertisement
×