For the best experience, open
https://m.punjabitribuneonline.com
on your mobile browser.
Advertisement

ਦੋ-ਤਿੰਨ ਦਿਨਾਂ ’ਚ ਚੋਣ ਮਨੋਰਥ ਪੱਤਰ ਜਾਰੀ ਕਰਾਂਗੇ: ਸੁਖਬੀਰ

06:29 PM May 01, 2024 IST
ਦੋ ਤਿੰਨ ਦਿਨਾਂ ’ਚ ਚੋਣ ਮਨੋਰਥ ਪੱਤਰ ਜਾਰੀ ਕਰਾਂਗੇ  ਸੁਖਬੀਰ
Advertisement

ਕਰਮਜੀਤ ਸਿੰਘ ਚਿੱਲਾ

Advertisement

ਬਨੂੜ, 1 ਮਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਉਂਦੇ ਦੋ-ਤਿੰਨ ਦਿਨਾਂ ਵਿੱਚ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਵਿੱਚ ਪੰਜਾਬ ਦੇ ਹਰ ਵਰਗ ਦੀਆਂ ਭਾਵਨਾਵਾਂ ਦੀ ਤਰਜਮਾਨੀ ਹੋਵੇਗੀ। ਉਹ ਅੱਜ ਪਿੰਡ ਫ਼ਤਹਿਪੁਰ ਗੜ੍ਹੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਣ ਵੇਲੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਜਨਵਰੀ 2022 ਵਿੱਚ ਗੜ੍ਹੀ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਪਰ ਕੁੱਝ ਸਮਾਂ ਪਹਿਲਾਂ ਉਨ੍ਹਾਂ ਭਾਜਪਾ ਵੀ ਛੱਡ ਦਿੱਤੀ ਸੀ। ਅੱਜ ਉਹ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

Advertisement
Author Image

amartribune@gmail.com

View all posts

Advertisement
Advertisement
×