ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਾ ਤਸਕਰਾਂ ਤੇ ਗੈਂਗਸਟਰਾਂ ਲਈ ਫਾਂਸੀ ਦਾ ਕਾਨੂੰਨ ਬਣਾਵਾਂਗੇ: ਸੁਖਬੀਰ

10:04 AM May 29, 2024 IST
ਬਠਿੰਡਾ ਰੈਲੀ ਦੌਰਾਨ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ। -ਫੋਟੋ: ਪਵਨ ਸ਼ਰਮਾ

ਹੁਸ਼ਿਆਰ ਸਿੰਘ ਘਟੌੜਾ/ਮਨੋਜ ਸ਼ਰਮਾ
ਰਾਮਾਂ ਮੰਡੀ/ਬਠਿੰਡਾ, 28 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਪਾਰਟੀ ਦੀ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ ਦੇਣ ਲਈ ਕਾਨੂੰਨ ਬਣਾਇਆ ਜਾਵੇਗਾ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਰਾਜਕਾਲ ਸਮੇਂ ਹੀ ਹੋਇਆ ਹੈ। ਉਨ੍ਹਾਂ ਨੇ ਲੋਕਾਂ ਲਈ ਦਰਜਨਾਂ ਸਕੀਮਾਂ ਲਾਗੂ ਕੀਤੀਆਂ ਸਨ। ਉਨ੍ਹਾਂ ਅੱਜ ਰਾਮਾਂ ਮੰਡੀ ਤੇ ਬਠਿੰਡਾ ’ਚ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਰੈਲੀਆਂ ਦੌਰਾਨ ਸੰਬੋਧਨ ਕੀਤਾ।
ਇਸ ਦੌਰਾਨ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਦਲਾਅ ਦੇ ਨਾਂਅ ਹੇਠ ਲੋਕਾਂ ਨਾਲ ਠੱਗੀ ਮਾਰੀ ਹੈ। ਦੋ ਸਾਲ ਦੇ ਰਾਜਕਾਲ ਦੌਰਾਨ ਪੰਜਾਬ ਸਰਕਾਰ ਨੇ ਜਿੱਥੇ ਅਜੇ ਤੱਕ ਵਿਕਾਸ ਦੀ ਇੱਕ ਇੱਟ ਤੱਕ ਨਹੀਂ ਲਗਾਈ, ਉੱਥੇ ਲੋਕਾਂ ਦੀ ਜਾਨ ਮਾਲ ਵੀ ਖ਼ਤਰੇ ਵਿਚ ਪਾਇਆ ਹੈ। ਲੋਕਾਂ ਦੀ ਬਜਾਇ ਪੰਜਾਬ ਸਰਕਾਰ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨੂੰ ਸੁਰੱਖਿਆ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬਦਲਾਅ ਪੰਜਾਬ ਵਿੱਚ ਇਹ ਹੋਇਆ ਹੈ ਕਿ ਨਸ਼ਾ ਅੱਜ ਘਰ-ਘਰ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਨੇ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰ ਕੇ ਪੰਜਾਬ ਵਿਚ ਸੱਤਾ ਹਾਸਲ ਕੀਤੀ ਹੈ।
ਇਸ ਮੌਕੇ ਓਮ ਪ੍ਰਕਾਸ਼ ਸ਼ਰਮਾ, ਮੋਹਨ ਸਿੰਘ ਬੰਗੀ, ਮਨਜੀਤ ਸਿੰਘ ਅਸੀਜਾ, ਆਕਾਸ਼ਦੀਪ ਸਿੰਘ ਮਿੱਡੂਖੇੜਾ, ਗੋਲਡੀ ਮਹੇਸ਼ਵਰੀ, ਨੰਬਰਦਾਰ ਹਰਦੀਪ ਸਿੰਘ, ਸੁਰਜੀਤ ਸਿੰਘ ਸਿੱਧੂ, ਸੰਜੀਵ ਪੱਪੂ ਤੇ ਹੋਰ ਵਰਕਰ ਹਾਜ਼ਰ ਸਨ।

Advertisement

Advertisement
Advertisement