For the best experience, open
https://m.punjabitribuneonline.com
on your mobile browser.
Advertisement

ਹਲਕਾ ਅਮਲੋਹ ਨੂੰ ਵਿਕਾਸ ਪੱਖੋਂ ਮੋਹਰੀ ਬਣਾਵਾਂਗੇ: ਵੜਿੰਗ

06:23 AM Sep 02, 2024 IST
ਹਲਕਾ ਅਮਲੋਹ ਨੂੰ ਵਿਕਾਸ ਪੱਖੋਂ ਮੋਹਰੀ ਬਣਾਵਾਂਗੇ  ਵੜਿੰਗ
ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ। -ਫੋਟੋ: ਸੂਦ
Advertisement

ਪੱਤਰ ਪ੍ਰੇਰਕ
ਅਮਲੋਹ, 1 ਸਤੰਬਰ
ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਵਿੱਚ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੇ ਪਿੰਡਾਂ ਨੂੰ ਸ਼ਹਿਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਤੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ। ਉਨ੍ਹਾਂ ਗੂੰਗਾ ਮਾੜੀ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕੇ ਕਰਨ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਦੀ ਜਾਵੇਗੀ।
ਇਸ ਮੌਕੇ ਟਰਾਂਸਪੋਰਟ ਵਿੰਗ ਦੇ ਸੂਬਾ ਵਾਈਸ ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ, ਅਵਤਾਰ ਮੁਹੰਮਦ ਟੈਣੀ, ਤਰਸੇਮ ਕੋਟਲੀ, ਸੁਖਵਿੰਦਰ ਸਿੰਘ ਸਲਾਣਾ, ਅਮਨਦੀਪ ਸਿੰਘ ਲੱਲੋ, ਸਾਬਕਾ ਸਰਪੰਚ ਹਾਕਮ ਸਿੰਘ, ਜਸਵੰਤ ਤਗਰਾਲਾ, ਜਿੰਮੀ ਲਾਡਪੁਰ, ਰਜਿੰਦਰ ਸਿੰਘ ਟਿੱਬੀ, ਲੱਕੀ ਭਲਵਾਨ ਸਲਾਣਾ, ਪਿਆਰਾ ਸਿੰਘ ਨੰਬਰਦਾਰ, ਕੁਲਦੀਪ ਸਿੰਘ ਸਲਾਣਾ, ਰਣਜੀਤ ਸਿੰਘ ਜੀਤੂ, ਕਰਮ ਸਿੰਘ ਭਾਂਬਰੀ, ਰਫ਼ੀਕ ਮੁਹੰਮਦ, ਸਾਬਕਾ ਚੇਅਰਮੈਨ ਪ੍ਰਤਾਪ ਸਿੰਘ ਬੈਣੀ ਜੈਰ, ਪ੍ਰਦੀਪ ਸਿੰਘ ਕੰਜਾਰੀ, ਗੁਰਵਿੰਦਰ ਟਿੱਬੀ ਅਤੇ ਇੰਦਰ ਸਲਾਣਾ ਆਦਿ ਮੌਜੂਦ ਸਨ।

Advertisement

Advertisement
Advertisement
Author Image

Advertisement