ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ ਬਿਜਲੀ ਦੀ ਘਾਟ ਨਹੀਂ ਆਉਣ ਦਿਆਂਗੇ: ਈਟੀਓ

08:03 AM Jul 06, 2023 IST
ਬਠਿੰਡਾ ਵਿਚ ਦਫ਼ਤਰ ਦਾ ਰਿਕਾਰਡ ਦੇਖਦੇ ਹੋਏ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ।

ਸ਼ਗਨ ਕਟਾਰੀਆ
ਬਠਿੰਡਾ, 5 ਜੁਲਾਈ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਕਨੀਕੀ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਪਹਿਲਾਂ ਹੀ ਬਿਜਲੀ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਇਨ੍ਹਾਂ ਪ੍ਰਬੰਧਾਂ ਸਦਕਾ ਹੀ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਹ ਅੱਜ ਬਠਿੰਡਾ ਦੌਰੇ ’ਤੇ ਸਨ। ਉਨ੍ਹਾਂ ਬਿਜਲੀ ਵਿਭਾਗ ਦੇ ਵੈਸਟ ਜ਼ੋਨ ਦਫ਼ਤਰ, ਐੱਸਸੀ (ਓਐਮ), ਐੱਸਸੀ (ਇਨਫੋਰਸਮੈਂਟ) ਅਤੇ ਟੈਕਨੀਕਲ ਆਡਿਟ ਦਫ਼ਤਰ ਦੀ ਚੈਕਿੰਗ ਕੀਤੀ। ਇਸ ਮੌਕੇ ਦਫ਼ਤਰ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਉਨ੍ਹਾਂ ਪੱਛਮੀ ਜ਼ੋਨ ਬਠਿੰਡਾ ਦੇ ਅਧਿਕਾਰੀਆਂ ਨਾਲ ਬਠਿੰਡਾ ਸਰਕਲ ਅਤੇ ਖੇਤੀ ਮੋਟਰਾਂ ਦੀ ਸਪਲਾਈ ਬਾਰੇ ਮੀਟਿੰਗ ਕੀਤੀ। ਬੈਠਕ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਬਿਜਲੀ ਸਪਲਾਈ ਦੇ ਚੱਲ ਰਹੇ ਵਿਕਾਸ ਕਾਰਜਾਂ ਤੋਂ ਇਲਾਵਾ ਭਵਿੱਖ ’ਚ ਹੋਣ ਵਾਲੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਅਤੇ ਲੋਕ ਨਿਰਮਾਣ ਵਿਭਾਗ ਦੇ ਦਫ਼ਤਰ ਦਾ ਦੌਰਾ ਵੀ ਕੀਤਾ ਅਤੇ ਅਧਿਕਾਰੀਆਂ ਤੋਂ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਛੇਤੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦਫ਼ਤਰੀ ਰਿਕਾਰਡ ਵੀ ਦੇਖਿਆ।

Advertisement

Advertisement
Tags :
ਈਟੀਓਦਿਆਂਗੇ:ਨਹੀਂਪੰਜਾਬਬਿਜਲੀ