ਪਿੰਡਾਂ ’ਚ ਪੀਣ ਵਾਲੇ ਪਾਣੀ ਦੀ ਕਮੀ ਨਹੀਂ ਆਉਣ ਦਿਆਂਗੇ: ਮੁੰਡੀਆਂ
08:37 AM Feb 03, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਫਰਵਰੀ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ। ਇਸ ਬਾਰੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਕਿਹਾ ਕਿ ਪਾਣੀ ਦੀ ਘਾਟ ਨਾਲ ਸਿੱਝਣ ਲਈ ਵਿਭਾਗ ਵੱਲੋਂ 2174 ਕਰੋੜ ਰੁਪਏ ਦੀ ਲਾਗਤ ਨਾਲ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚਲਾਏ ਹੋਏ ਹਨ, ਜਿਨ੍ਹਾਂ ਉੱਪਰ ਕੰਮ ਚੱਲ ਰਿਹਾ ਹੈ। ਸਾਲ ਦੇ ਅਖੀਰ ਤੱਕ ਸਾਰੇ ਪ੍ਰਾਜੈਕਟ ਮੁਕੰਮਲ ਹੋ ਜਾਣਗੇ।
ਇਸ ਨਾਲ ਲਗਭਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਉਹ ਖੇਤਰ ਚੁਣੇ ਗਏ ਹਨ ਜਿੱਥੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾੜੀ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ।
Advertisement
Advertisement
Advertisement