ਚੋਰ-ਮੋਰੀਆਂ ਰਾਹੀਂ ਲਾਗੂ ਨਹੀਂ ਹੋਣ ਦੇਵਾਂਗੇ ਤਿੰਨ ਖੇਤੀ ਕਾਨੂੰਨ: ਧਨੇਰ
08:11 AM Feb 01, 2025 IST
Advertisement
ਪੱਤਰ ਪ੍ਰੇਰਕ
ਭਵਾਨੀਗੜ੍ਹ, 31 ਜਨਵਰੀ
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀਬਾੜੀ ਸੁਧਾਰ ਕਾਨੂੰਨਾਂ (ਜੋ ਰੱਦ ਹੋ ਚੁੱਕੇ ਹਨ) ਨੂੰ ਚੋਰ-ਮੋਰੀਆਂ ਰਾਹੀਂ ਮੁੜ ਲਾਗੂ ਕਰਨ ਦੀ ਚਾਲ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨੇੜਲੇ ਪਿੰਡ ਮਾਝੀ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਆਏ ਮਨਜੀਤ ਧਨੇਰ ਨੇ ਕਿਹਾ ਕਿ ਦਿੱਲੀ ਦੇ ਇਤਿਹਾਸਕ ਕਿਸਾਨ ਮੋਰਚੇ ਸਦਕਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਵਾਪਸ ਲਏ ਗਏ ਖੇਤੀ ਕਾਨੂੰਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ’ਤੇ ਮੁੜ ਲਾਗੂ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਮੰਡੀਕਰਨ ਬੋਰਡ ਨੂੰ ਵੀ ਇਸੇ ਨੀਤੀ ਤਹਿਤ ਤੋੜਨ ਦੀ ਚਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨੀ ਹੱਕਾਂ ਲਈ ਜਥੇਬੰਦੀਆਂ ਨੂੰ ਹੇਠਲੇ ਪੱਧਰ ਤੋਂ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਤਾਰਾ ਅੱਚਰਵਾਲ, ਮਹਿੰਦਰ ਮਾਝੀ, ਭਰਪੂਰ ਸਿੰਘ, ਸੁਖਦੇਵ ਘਰਾਚੋਂ ਆਦਿ ਹਾਜ਼ਰ ਸਨ।
Advertisement
Advertisement
Advertisement