ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਖਵਾਂਕਰਨ ਨਾ ਖਤਮ ਕਰਾਂਗੇ ਤੇ ਨਾ ਕਿਸੇ ਨੂੰ ਕਰਨ ਦੇਵਾਂਗੇ: ਸ਼ਾਹ

06:59 AM Apr 29, 2024 IST
ਰੈਲੀ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਪੀਟੀਆਈ

ਕਾਸਗੰਜ/ਮੈਨਪੁਰੀ/ਇਟਾਵਾ, 28 ਅਪਰੈਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਭਾਜਪਾ ਕਦੀ ਵੀ ਐੱਸਸੀ, ਐੱਸਟੀ ਤੇ ਓਬੀਸੀ ਲਈ ਰਾਖਵਾਂਕਰਨ ਖਤਮ ਨਹੀਂ ਕਰੇਗੀ ਤੇ ਨਾ ਹੀ ਕਿਸੇ ਨੂੰ ਕਰਨ ਦੇਵੇਗੀ। ਉਨ੍ਹਾਂ ਇਸ ਨੂੰ ‘ਮੋਦੀ ਦੀ ਗਾਰੰਟੀ’ ਕਰਾਰ ਦਿੱਤਾ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਵੱਲੋਂ ਲਗਾਤਾਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਦਾ ਟੀਚਾ 400 ਤੋਂ ਵੱਧ ਲੋਕ ਸਭਾ ਸੀਟਾਂ ਜਿੱਤ ਕੇ ਐੱਸਸੀ, ਐੱਸਟੀ ਤੇ ਓਬੀਸੀ ਲਈ ਰਾਖਵਾਂਕਰਨ ਖਤਮ ਕਰਨਾ ਹੈ। ਏਟਾ/ਕਾਸਗੰਜ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਪੱਛੜੇ ਭਾਈਚਾਰੇ ਦੇ ਲੋਕਾਂ ਨੂੰ ਅਣਗੌਲਿਆਂ ਕੀਤਾ ਜਿਨ੍ਹਾਂ ਨੂੰ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਮਗਰੋਂ ਅਧਿਕਾਰ ਦਿੱਤੇ ਗਏ। ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਉਨ੍ਹਾਂ ਕਿਹਾ, ‘ਰਾਹੁਲ ਗਾਂਧੀ ਕਹਿੰਦੇ ਹਨ ਕਿ ਜੇਕਰ ਭਾਜਪਾ ਨੇ 400 ਸੀਟਾਂ ਹਾਸਲ ਕੀਤੀਆਂ ਤਾਂ ਉਹ ਰਾਖਵਾਂਕਰਨ ਖਤਮ ਕਰ ਦੇਵੇਗੀ। ਮੈਂ ਕਹਿਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਦੋ ਕਾਰਜਕਾਲਾਂ ਦੌਰਾਨ ਪੂਰਨ ਬਹੁਮਤ ਸੀ ਪਰ ਨਰਿੰਦਰ ਮੋਦੀ ਰਾਖਵਾਂਕਰਨ ਦੇ ਹਮਾਇਤੀ ਹਨ।’ ਉਨ੍ਹਾਂ ਕਿਹਾ, ‘ਮੈਂ ਕਹਿਣਾ ਚਾਹੁੰਦਾ ਹਾਂ ਕਿ ਇਹ ਮੋਦੀ ਦੀ ਗਾਰੰਟੀ ਹੈ ਕਿ ਭਾਜਪਾ ਨਾ ਰਾਖਵਾਂਕਰਨ ਖਤਮ ਕਰੇਗੀ ਤੇ ਨਾ ਹੀ ਕਿਸੇ ਨੂੰ ਅਜਿਹਾ ਕਰਨ ਦੀ ਇਜਾਜ਼ਤ ਦੇਵੇਗੀ।’ ਉਨ੍ਹਾਂ ਰਾਮ ਮੰਦਰ ਦਾ ਮਸਲਾ ਲਟਕਾਏ ਰੱਖਣ ਦੇ ਮੁੱਦੇ ’ਤੇ ਵਿਰੋਧੀ ਧਿਰ ਨੂੰ ਘੇਰਿਆ ਅਤੇ ਕਿਹਾ ਕਿ ਇਹ ਲੋਕਾਂ ਨੇ ਫ਼ੈਸਲਾ ਕਰਨਾ ਹੈ ਕਿ ਉਹ ਕਾਰਸੇਵਕਾਂ ’ਤੇ ਗੋਲੀ ਚਲਾਉਣ ਵਾਲਿਆਂ ਨੂੰ ਚੁਣਦੇ ਹਨ ਜਾਂ ਫਿਰ ਉਨ੍ਹਾਂ ਨੂੰ ਜਿਨ੍ਹਾਂ ਨੇ ਰਾਮ ਮੰਦਰ ਬਣਾਇਆ ਹੈ।
ਮੈਨਪੁਰੀ ’ਚ ਚੋਣ ਰੈਲੀ ਦੌਰਾਨ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਤੇ ਉਨ੍ਹਾਂ ਦੀ ਪਤਨੀ ਡਿੰਪਲ ਯਾਦਵ ਨੂੰ ਨਿਸ਼ਾਨੇ ’ਤੇ ਲੈਂਦਿਆਂ ਸ਼ਾਹ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਦੇ ਆਗੂ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ’ਚ ਇਸ ਲਈ ਨਹੀਂ ਗਏ ਕਿਉਂਕਿ ਉਨ੍ਹਾਂ ਨੂੰ ਆਪਣਾ ਵੋਟ ਬੈਂਕ ਗੁਆਚਣ ਦਾ ਡਰ ਸੀ। ਇਸੇ ਤਰ੍ਹਾਂ ਇਟਾਵਾ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਇੱਕ ਪਾਸੇ ‘ਭ੍ਰਿਸ਼ਟ ਇੰਡੀ ਗੱਠਜੋੜ’ ਹੈ ਜਦਕਿ ਦੂਜੇ ਪਾਸੇ ਨਰਿੰਦਰ ਮੋਦੀ ਹਨ ਜਿਨ੍ਹਾਂ ’ਤੇ ਕੋਈ ਵੀ ਦੋਸ਼ ਨਹੀਂ ਹੈ। ਉਨ੍ਹਾਂ ਵਿਰੋਧੀ ਧਿਰ ’ਤੇ ਧਾਰਾ 370 ਦੀ ਹਮਾਇਤ ਕਰਨ ਦਾ ਦੋਸ਼ ਵੀ ਲਾਇਆ। -ਪੀਟੀਆਈ

Advertisement

Advertisement
Advertisement