ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਈਚਾਰਕ ਸਾਂਝ ਟੁੱਟਣ ਨਹੀਂ ਦੇਵਾਂਗੇ: ਭਗਵੰਤ ਮਾਨ

08:57 AM Feb 18, 2024 IST

ਗਗਨਦੀਪ ਅਰੋੜਾ
ਲੁਧਿਆਣਾ, 17 ਫਰਵਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਾਡਾ ਦੇਸ਼ ਧਰਮ ਨਿਰਪੱਖ ਦੇਸ਼ ਹੈ ਜਿਥੇ ਹਰ ਧਰਮ ਦਾ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੁਝ ਵਿਰੋਧੀ ਤਾਕਤਾਂ ਪੰਜਾਬ ਵਿੱਚ ਆਪਸੀ ਸਾਂਝ ਤੋੜਨ ਦਾ ਯਤਨ ਕਰ ਰਹੀਆਂ ਹਨ ਪਰ ਉਹ ਕਦੇ ਵੀ ਉਨ੍ਹਾਂ ਨੂੰ ਇਸ ਉਦੇਸ਼ ਵਿੱਚ ਸਫ਼ਲ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਇਸ ਧਰਤੀ ’ਤੇ ਨਫ਼ਰਤ ਦਾ ਬੀਜ ਨਹੀਂ ਬੀਜਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਰਤ ਗੁਲਦਸਤਾ ਹੈ ਜਿਸ ’ਚ ਹਰ ਰੰਗ ਦੇ ਫੁੱਲ ਹਨ। ਇਹ ਦੇਸ਼ ਸ਼ਹਾਦਤਾਂ ਨਾਲ ਬਣਿਆ ਹੈ ਤੇ ਦੇਸ਼ ਨੂੰ ਤਰੱਕੀ ਕਰਦਿਆਂ ਦੇਖ ਕੇ ਖੁਸ਼ੀ ਹੁੰਦੀ ਹੈ। ਉਹ ਇੱਥੋਂ ਦੇ ਪੱਖੋਵਾਲ ਰੋਡ ’ਤੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਲਈ ਆਏ ਹੋਏ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਚਪਨ ’ਚ ਉਨ੍ਹਾਂ ਰਾਮਲੀਲਾ ਖੂਬ ਦੇਖੀ ਹੈ। ਉਸ ਸਮੇਂ ਜਦੋਂ ਰਾਮਾਇਣ ਚੱਲਦੀ ਸੀ ਤਾਂ ਸੜਕਾਂ ਖਾਲੀ ਹੋ ਜਾਂਦੀਆਂ ਸਨ। ਹਿੰਦੂ, ਮੁਸਲਿਮ, ਸਿੱਖ ਅਤੇ ਈਸਾਈ ਸਾਰੇ ਇੱਕ ਦੂਸਰੇ ਦੇ ਧਰਮ ਨੂੰ ਪਿਆਰ ਕਰਦੇ ਹਨ। ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਕਿਹਾ ਕਿ ਸਾਨੂੰ ਮਿਹਨਤ ਨਾਲ ਕੰਮ ਕਰਨਾ ਪਵੇਗਾ ਕਿਉਂਕਿ ਜਦੋਂ ਸਮਾਜ ਤਰੱਕੀ ਕਰੇਗਾ ਉਦੋਂ ਹੀ ਪੰਜਾਬ ਤਰੱਕੀ ਕਰੇਗਾ। ਉਨ੍ਹਾਂ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਥੇ ਆਉਣ ਦਾ ਮੌਕਾ ਮਿਲਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਮੁਖੀਆ ਹੋਣ ਨਾਤੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਸਮੇਂ-ਸਮੇਂ ’ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ। ਇਸ ਮੌਕੇ ਉਨ੍ਹਾਂ ਰੱਬ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਮਾਨ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਪਰਮਾਤਮਾ ਅੱਗੇ ਇਹੀ ਅਰਦਾਸ ਰਹੀ ਹੈ ਕਿ ਉਨ੍ਹਾਂ ਦੀ ਕਲਮ ਨਾਲ ਲੋਕਾਂ ਦਾ ਭਲਾ ਹੋਵੇ।

Advertisement

Advertisement