ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਕਾਸ ਕਾਰਜਾਂ ’ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗੇ: ਗੋਇਲ

10:46 AM Sep 16, 2024 IST
ਵਿਕਾਸ ਕਾਰਜਾਂ ਬਾਰੇ ਗੱਲਬਾਤ ਕਰਦੇ ਹੋਏ ਵਿਧਾਇਕ ਬਰਿੰਦਰ ਗੋਇਲ। -ਫੋਟੋ: ਭਾਰਦਵਾਜ

ਪੱਤਰ ਪ੍ਰੇਰਕ
ਲਹਿਰਾਗਾਗਾ, 15 ਸਤੰਬਰ
ਪਿੰਡਾਂ ਅੰਦਰ ਆਧੁਨਿਕ ਸਹੂਲਤਾਂ ਦੇਣ ਦੀ ਚਲਾਈ ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪਿੰਡ ਘੋੜੇਨਬ ਅਤੇ ਬਸ਼ਹਿਰਾ ਵਿੱਚ ਬੱਸ ਅੱਡਾ, ਸਟੇਡੀਅਮ, ਪੰਚਾਇਤ ਘਰ ਅਤੇ ਹੋਰ ਸਹੂਲਤਾਂ ਦੇਣ ਸਬੰਧੀ ਪਿੰਡ ਵਾਸੀਆਂ ਨਾਲ ਸਲਾਹ ਮਸ਼ਵਰਾ ਕੀਤਾ ਗਿਆ ਅਤੇ ਥਾਂ ਬਾਰੇ ਚਰਚਾ ਕੀਤੀ ਗਈ। ਵਿਧਾਇਕ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਹਲਕਾ ਲਹਿਰਾ ਦਾ ਪੱਛੜਾਪਨ ਦੂਰ ਕਰਨ ਲਈ ਵਚਨਬੱਧ ਹਨ, ਜਿਸ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਆਧੁਨਿਕ ਪੰਚਾਇਤ ਘਰ, ਬੱਸ ਅੱਡੇ, ਸਟੇਡੀਅਮ ਅਤੇ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਕੀਤੇ ਗਏ ਹਨ। ਵਿਧਾਇਕ ਗੋਇਲ ਨੇ ਕਿਹਾ ਕਿ ਹਲਕੇ ਅੰਦਰ ਹੁੰਦੇ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਹੁੰਦੇ ਵਿਕਾਸ ਕੰਮ ਆਪਣੀ ਨਿਗਰਾਨੀ ਵਿੱਚ ਕਰਾਉਣ, ਜੇਕਰ ਕਿਤੇ ਵੀ ਕੋਈ ਕਮੀ ਜਾਂ ਭ੍ਰਿਸ਼ਟਾਚਾਰ ਨਜ਼ਰ ਆਉਂਦਾ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਂਦਾ ਜਾਵੇ, ਸਰਕਾਰੀ ਪੈਸੇ ਦੀ ਕਿਸੇ ਨੂੰ ਵੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਵਿਧਾਇਕ ਗੋਇਲ ਨੇ ਦਾਅਵਾ ਕੀਤਾ ਕਿ ਹਰਿਆਣਾ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵਿਰੋਧੀ ਪਾਰਟੀਆਂ ਨੂੰ ਪਛਾੜ ਰਹੀ ਹੈ ਅਤੇ ਹਰਿਆਣਾ ਦੀ ਸੱਤਾ ਦੀ ਚਾਬੀ ‘ਆਪ’ ਦੇ ਹੱਥ ਹੋਵੇਗੀ।

Advertisement

Advertisement