For the best experience, open
https://m.punjabitribuneonline.com
on your mobile browser.
Advertisement

ਗੈਰ-ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ ਕਰਾਂਗੇ: ਗੋਇਲ

04:31 AM Feb 28, 2025 IST
ਗੈਰ ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ ਕਰਾਂਗੇ  ਗੋਇਲ
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।
Advertisement

ਹਤਿੰਦਰ ਮਹਿਤਾ
ਜਲੰਧਰ, 27 ਫਰਵਰੀ
ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਅਧਿਕਾਰੀ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਮਾਈਨਿੰਗ ਸਾਈਟਾਂ ’ਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ। ਇੱਥੇ ਕੈਨਾਲ ਰੈਸਟ ਹਾਊਸ ਵਿਖੇ ਮਾਈਨਿੰਗ ਤੇ ਡਰੇਨੇਜ਼ ਵਿਭਾਗ ਦੇ ਜਲੰਧਰ ਸਰਕਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਖ਼ਤਿਆਰ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਤੇ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਕਾਰਵਾਈ ਕਰਦਿਆਂ ਐੱਫ.ਆਈ.ਆਰ. ਦਰਜ ਕਰਵਾਈ ਜਾਵੇ। ਗੈਰ-ਕਾਨੂੰਨੀ ਮਾਈਨਿੰਗ ਨਾਲ ਸਖ਼ਤੀ ਨਾਲ ਨਜਿੱਠਣ ’ਤੇ ਜ਼ੋਰ ਦਿੰਦਿਆਂ ਸ਼੍ਰੀ ਗੋਇਲ ਨੇ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਖੱਡਾਂ ਦਾ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਾਤ ਸਮੇਂ ਲਗਾਤਾਰ ਚੈਕਿੰਗ ਕੀਤੀ ਜਾਵੇ ਤਾਂ ਜੋ ਰਾਤ ਦੇ ਹਨੇਰੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਕਿਸੇ ਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ। ਪੰਜਾਬ ਸਰਕਾਰ ਦੀ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਰੱਖਣ ਦੀ ਵਚਨਬੱਧਤਾ ਦਹੁਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਵਿੱਚ ਮਾਈਨਿੰਗ ਸਰਕਲ ਜਲੰਧਰ ਦੇ ਐੱਸ.ਈ. ਅਮਰਿੰਦਰ ਸਿੰਘ ਪੰਧੇਰ, ਐਕਸੀਅਨ ਜਲੰਧਰ ਤੇ ਕਪੂਰਥਲਾ ਸਰਤਾਜ ਸਿੰਘ ਰੰਧਾਵਾ, ਐਕਸੀਅਨ ਲੁਧਿਆਣਾ ਰਜਤ ਗਰੋਵਰ, ਐਕਸੀਅਨ ਨਵਾਂ ਸ਼ਹਿਰ ਸੰਚਿਤ, ਐੱਸ.ਡੀ.ਓ. ਸੁਖਪਾਲ ਸਿੰਘ, ਮਨਹੋਰ ਲਾਲ, ਸਤਵਿੰਦਰ ਸਿੰਘ ਕੰਗ ਤੇ ਪ੍ਰਿੰਸ ਸਿੰਘ ਅਤੇ ਹੋਰ ਉਪ ਮੰਡਲ ਅਫ਼ਸਰ ਵੀ ਮੌਜੂਦ ਸਨ।

Advertisement

Advertisement
Advertisement
Author Image

Jasvir Kaur

View all posts

Advertisement