ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ’ਚ ਗ਼ੈਰਕਾਨੂੰਨੀ ਟਰੈਵਲ ਏਜੰਟਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ: ਭਗਵੰਤ ਮਾਨ

08:05 AM Jul 05, 2023 IST
ਚੰਡੀਗਡ਼੍ਹ ’ਚ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਆਤਿਸ਼ ਗੁਪਤਾ
ਚੰਡੀਗੜ੍ਹ, 4 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਮਨੁੱਖੀ ਤਸਕਰੀ ਨੂੰ ਰੋਕਣ ਲਈ ਬਣਾਏ ਮਨੁੱਖੀ ਤਸਕਰੀ ਵਿਰੋਧੀ ਯੂਨਿਟ (ਏਐੱਚਟੀਯੂ) ਨੂੰ ਹੋਰ ਮਜ਼ਬੂਤ ਬਣਾਉਣ ਲਈ ਅੱਜ ਚੰਡੀਗੜ੍ਹ ’ਚ 16 ਹਾਈ-ਟੈਕ ਗੱਡੀਆਂ ਤੇ 56 ਮੋਟਰਸਾਈਕਲਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ’ਚ ਗ਼ੈਰਕਾਨੂੰਨੀ ਟਰੈਵਲ ਏਜੰਟਾਂ ਵੱਲੋਂ ਵੱਡੇ ਪੱਧਰ ’ਤੇ ਲੋਕਾਂ ਨਾਲ ਧੋਖਾਧੜੀ ਕੀਤੀ ਜਾਂਦੀ ਹੈ ਅਤੇ ਮਨੁੱਖੀ ਤਸਕਰੀ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਅਜਿਹੇ ਗ਼ੈਰਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਐਲਾਨ ਕੀਤਾ ਕਿ ਗ਼ੈਰਕਾਨੂੰਨੀ ਟਰੈਵਲ ਏਜੰਟਾਂ ’ਤੇ ਨੱਥ ਪਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਸੋਧਾਂ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕੈਨੇਡਾ ’ਚ ਫਸੇ 700 ਦੇ ਕਰੀਬ ਵਿਦਿਆਰਥੀਆਂ ਦੇ ਮਸਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਟਰੈਵਲ ਏਜੰਟਾਂ ਨੇ ਜਾਅਲੀ ਦਸਤਾਵੇਜ਼ਾਂ ’ਤੇ ਭੇਜ ਕੇ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹੇ ਅਪਰਾਧੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸੂਬਾ ਸਰਕਾਰ ਲਗਾਤਾਰ ਕੈਨੇਡੀਅਨ ਅੰਬੈਸੀ ਨਾਲ ਸੰਪਰਕ ਕਰ ਰਹੀ ਹੈ।
ਮੁੱਖ ਮੰਤਰੀ ਨੇ ਅੱਜ ਰਵਾਨਾ ਕੀਤੇ ਹਾਈ-ਟੈੱਕ ਵਾਹਨਾਂ ਬਾਰੇ ਕਿਹਾ ਕਿ ਇਨ੍ਹਾਂ ਵਾਹਨਾਂ ਨਾਲ ਸੂਬੇ ’ਚ ਅੌਰਤਾਂ ਤੇ ਬੱਚਿਆਂ ਦੀ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ’ਚ ਮਦਦ ਮਿਲੇਗੀ। ਇਹ ਵਾਹਨ ਐਡਵਾਂਸ ਮੋਬਾਈਲ ਨੈੱਟਵਰਕ ਵੀਡੀਓ ਰਿਕਾਰਡਿੰਗ ਸਿਸਟਮ (ਐੱਮਐੱਨਵੀਆਰਐਸ) ਅਧੀਨ ਚਾਰ ਕੈਮਰੇ-ਦੋ ਆਊਟਡੋਰ ਤੇ ਦੋ ਇਨਡੋਰ ਤੇ ਵਹੀਕਲ ਲੋਕੇਸ਼ਨ ਟਰੈਕਿੰਗ ਸਿਸਟਮ (ਵੀਐੱਲਟੀਐੱਸ) ਨਾਲ ਲੈਸ ਹਨ। ੳੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੜਕਾਂ ’ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਤੇ ਸੜਕ ਹਾਦਸੇ ਰੋਕਣ ਲਈ ‘ਸੜਕ ਸੁਰੱਖਿਆ ਫੋਰਸ’ ਗਠਿਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਫੋਰਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ’ਤੇ ਬੋਝ ਵੀ ਘਟੇਗਾ। ਇਸ ਮੌਕੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement

ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨਿਪਟਾਉਣ ਤੇ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਯਕੀਨੀ ਪਹੁੰਚਾਉਣ ਲਈ ਵੱਧ ਤੋਂ ਵੱਧ ਖੇਤਰੀ ਦੌਰੇ ਕਰਨ ਦੇ ਆਦੇਸ਼ ਦਿੱਤੇ। ਅੱਜ ਮੁੱਖ ਮੰਤਰੀ ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ’ਚ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਆਪੋ-ਆਪਣੇ ਜ਼ਿਲ੍ਹੇ ’ਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ’ਚ ਡਰਾਈਵਿੰਗ ਲਾਇਸੈਂਸ ਤੇ ਰਜਿਸਟਰੇਸ਼ਨ ਸਰਟੀਫਿਕੇਟ (ਆਰਸੀ) ਦਾ ਕੋਈ ਕੇਸ ਬਕਾਇਆ ਨਾ ਰਹਿਣ ਦੇਣ ਅਤੇ ਸੇਵਾ ਕੇਂਦਰਾਂ ’ਚ ਨਾਗਰਿਕਾਂ ਵੱਲੋਂ ਦਾਇਰ ਕੀਤੀਆਂ ਅਰਜ਼ੀਆਂ ਦਾ ਨਿਪਟਾਰਾ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਉਪਰਾਲੇ ਕਰਨ ਅਤੇ ਮੌਨਸੂਨ ਦੇ ਮੱਦੇਨਜ਼ਰ ਹੜ੍ਹ ਰੋਕੂ ਕਾਰਜ ਹਰ ਹਾਲ ਵਿਚ ਮੁਕੰਮਲ ਕਰਨ ਦੇ ਹੁਕਮ ਦਿੱਤੇ।

Advertisement
Advertisement
Tags :
ਏਜੰਟਾਂਕਰਾਂਗੇ:ਗ਼ੈਰਕਾਨੂੰਨੀਟਰੈਵਲਨਹੀਂਪੰਜਾਬਬਰਦਾਸ਼ਤਭਗਵੰਤ
Advertisement