ਪਿੰਡਾਂ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦੇਵਾਂਗੇ: ਕੁਲਵੰਤ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 18 ਅਕਤੂਬਰ
ਮੁਹਾਲੀ ਹਲਕੇ ਦੇ ਦਰਜਨ ਹੋਰ ਪਿੰਡਾਂ ਦੀਆਂ ਨਵੀਆਂ ਪੰਚਾਇਤਾਂ ਨੇ ਅੱਜ ‘ਆਪ’ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਪ੍ਰਤੀ ਭਰੋਸਾ ਪ੍ਰਗਟ ਕੀਤਾ। ਪਿਛਲੇ ਤਿੰਨ ਦਿਨਾਂ ਵਿੱਚ 50 ਤੋਂ ਵੱਧ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੇ ‘ਆਪ’ ਦਾ ਪੱਲਾ ਫੜਿਆ ਹੈ। ਅੱਜ ਇਤਿਹਾਸਕ ਪਿੰਡ ਦਾਊਂ, ਬਲੌਂਗੀ ਕਲੋਨੀ, ਝਿਊਰਹੇੜੀ, ਬਹਿਲੋਲਪੁਰ, ਸਿਆਊ ਸਮੇਤ ਨਗਾਰੀਂ, ਬਰਿਆਲੀ, ਝਾਮਪੁਰ, ਮਾਣਕਮਾਜਰਾ, ਮਨਾਣਾ, ਨੰਡਿਆਲੀ ਦੇ ਪੰਚਾਂ-ਸਰਪੰਚਾਂ ਨੇ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਪਹੁੰਚੇ ਅਤੇ ਆਪਣੀ ਜਿੱਤ ਦਾ ਜਸ਼ਨ ਮਨਾਇਆ। ਕੁਲਵੰਤ ਸਿੰਘ ਨੇ ਸਾਰੀਆਂ ਪੰਚਾਇਤਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ।
ਇਸ ਮੌਕੇ ਕੌਂਸਲਰ ਸਰਬਜੀਤ ਸਿੰਘ, ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਪਰਮਜੀਤ ਸਿੰਘ, ਹਰਮੇਸ਼ ਸਿੰਘ ਕੁੰਭੜਾ, ਡਾ. ਕੁਲਦੀਪ ਸਿੰਘ, ਜਸਪਾਲ ਸਿੰਘ ਬਿੱਲਾ, ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ, ਆਰਪੀ ਸ਼ਰਮਾ, ਸਰਪੰਚ ਗੁਰਨਾਮ ਸਿੰਘ ਦਾਊ, ਸਾਬਕਾ ਸਰਪੰਚ ਮੱਖਣ ਸਿੰਘ ਬਲੌਂਗੀ ਅਤੇ ਹੋਰ ਪਤਵੰਤੇ ਹਾਜ਼ਰ ਸਨ।