ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ ਜ਼ਿਲ੍ਹੇ ਵਿੱਚ 18 ਲੱਖ ਬੂਟੇ ਲਗਾਵਾਂਗੇ: ਬਲਕਾਰ ਸਿੰਘ

06:43 AM Aug 13, 2024 IST
ਕੈਬਨਿਟ ਮੰਤਰੀ ਬਲਕਾਰ ਸਿੰਘ ਕਰਤਾਰਪੁਰ ਵਿੱਚ ਬੂਟੇ ਲਾਉਣ ਦੀ ਸ਼ੁਰੂਆਤ ਕਰਦੇ ਹੋਏ।

ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 12 ਅਗਸਤ
ਵਾਤਾਵਰਨ ਦੀ ਸਵੱਛਤਾ ਅਤੇ ਧਰਤੀ ਨੂੰ ਹਰਿਆ-ਭਰਿਆ ਰੱਖਣ ਦੇ ਮਨੋਰਥ ਨਾਲ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਰਤਾਰਪੁਰ ਵਿੱਚ ਗ੍ਰੀਨ ਹਾਈਵੇਅ ਪ੍ਰਾਜੈਕਟ ਤਹਿਤ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਇਸੇ ਤਹਿਤ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਸੜਕਾਂ ਦੇ ਆਲੇ-ਦੁਆਲੇ 20 ਹਜ਼ਾਰ ਬੂਟੇ ਲਗਾਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਜ਼ਿਲ੍ਹੇ ਨੂੰ ਹਰਿਆ-ਭਰਿਆ ਕਰਨ ਲਈ ਵਣ ਵਿਭਾਗ ਦੀ ਦੇਖਰੇਖ ਹੇਠ 18 ਲੱਖ ਬੂਟੇ ਲਗਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜ਼ਿਲ੍ਹੇ ਵਿੱਚ ਦੋ ਲੱਖ ਤੋਂ ਵੱਧ ਸ਼ੀਸ਼ਮ ਦੇ ਬੂਟੇ ਲਗਾਵੇਗੀ।
ਇਸ ਮੌਕੇ ਵਣ ਰੇਂਜ ਅਫਸਰ ਐੱਚ ਐੱਸ ਰੰਧਾਵਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਧਰਤੀ ਨੂੰ ਹਰਿਆ-ਭਰਿਆ ਰੱਖਣ ਦੀ ਸ਼ੁਰੂਆਤੀ ਮੁਹਿੰਮ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਫਲਦਾਰ, ਫੁਲਦਾਰ ਅਤੇ ਕੀਮਤੀ ਲੱਕੜ ਦੀ ਪੈਦਾਵਾਰ ਕਰਨ ਵਾਲੇ ਬੂਟੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸੰਸਥਾਵਾਂ ਅਤੇ ਸਕੂਲਾਂ ਨੂੰ ਬੂਟੇ ਵੰਡੇ ਗਏ ਹਨ, ਉਨ੍ਹਾਂ ਦੀ ਪਾਲਣ-ਪੋਸ਼ਣ ਅਤੇ ਦੇਖਰੇਖ ਲਈ ਵਣ ਵਿਭਾਗ ਦੀਆਂ ਟੀਮਾਂ ਬਣਾਈਆਂ ਗਈਆਂ ਹਨ ਜੋ ਸਮੇਂ-ਸਮੇਂ ’ਤੇ ਪੌਦਿਆਂ ਦਾ ਨਿਰੀਖਣ ਕਰਦੀਆਂ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡਾਂ ਵਿੱਚ ਮਨਰੇਗਾ ਸਕੀਮ ਤਹਿਤ ਪੰਚਾਇਤਾਂ ਵੱਲੋਂ ਬੂਟੇ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਪੰਚਾਇਤਾਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਲਦਾਰ ਬੂਟਿਆਂ ਵਿੱਚ ਗੁਲਮੋਹਰ ਹਾਈ ਵਿਕਸਮ ਚਾਂਦਨੀ ਫਲਦਾਰ ਬੂਟਿਆਂ ਵਿੱਚ ਨਿੰਬੂ ਅੰਬ ਜਾਮਣ ਅਤੇ ਕੀਮਤੀ ਲੱਕੜ ਲਈ ਸ਼ੀਸ਼ਮ, ਅਰਜਨ, ਕਚਨਾਰ, ਅਮਲਤਾਸ ਅਤੇ ਹੋਰ ਕਿਸਮਾਂ ਦੇ ਬੂਟੇ ਦਿੱਤੇ ਗਏ ਹਨ।

Advertisement

Advertisement
Advertisement