For the best experience, open
https://m.punjabitribuneonline.com
on your mobile browser.
Advertisement

‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨ ’ਤੇ ਦੇਵਾਂਗੇ 30 ਲੱਖ ਨੌਕਰੀਆਂ: ਰਾਹੁਲ

06:54 AM May 10, 2024 IST
‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨ ’ਤੇ ਦੇਵਾਂਗੇ 30 ਲੱਖ ਨੌਕਰੀਆਂ  ਰਾਹੁਲ
Advertisement

* ਲੋਕ ਸਭਾ ਚੋਣਾਂ ਮੋਦੀ ਦੇ ਹੱਥੋਂ ਖਿਸਕਣ ਦਾ ਕੀਤਾ ਦਾਅਵਾ
* ਨੌਜਵਾਨਾਂ ਨੂੰ ਆਪਣਾ ਧਿਆਨ ਨਾ ਭਟਕਣ ਦੇਣ ਦੀ ਕੀਤੀ ਅਪੀਲ

Advertisement

ਹੈਦਰਾਬਾਦ/ਨਵੀਂ ਦਿੱਲੀ, 9 ਮਈ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਦੋਸ਼ ਲਾਇਆ ਪਿਛਲੇ 10 ਸਾਲਾਂ ਦੌਰਾਨ ਬੰਦਰਗਾਹਾਂ, ਹਵਾਈ ਅੱਡਿਆਂ ਤੇ ਰੱਖਿਆ ਠੇਕਿਆਂ ਜਿਹੇ ਕਈ ਬੁਨਿਆਈ ਢਾਂਚਾ ਪ੍ਰਾਜੈਕਟ ਅਡਾਨੀ ਨੂੰ ਦੇ ਦਿੱਤੇ ਗਏ। ਇਸੇ ਦੌਰਾਨ ਰਾਹੁਲ ਨੇ ਇੱਕ ਵੀਡੀਓ ਸੁਨੇਹੇ ’ਚ ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਦੇ ਪ੍ਰਚਾਰ ਤੋਂ ਨਾ ਘਬਰਾਉਣ ਦੀ ਅਪੀਲ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਚਾਰ ਜੂਨ ਨੂੰ ਜਦੋਂ ਇੱਕ ਵਾਰ ਇੰਡੀਆ ਗੱਠਜੋੜ ਆਪਣੀ ਸਰਕਾਰ ਬਣਾ ਲਵੇਗਾ ਤਾਂ ਉਹ ਉਨ੍ਹਾਂ ਨੂੰ 15 ਅਗਸਤ ਤੱਕ 30 ਲੱਖ ਨੌਕਰੀਆਂ ਦੇਣ ਦਾ ਕੰਮ ਸ਼ੁਰੂ ਕਰ ਦੇਣਗੇ।

ਹੈਦਰਾਬਾਦ ’ਚ ਰਾਹੁਲ ਗਾਂਧੀ ਲੋਕਾਂ ਦਾ ਪਿਆਰ ਕਬੂਲਦੇ ਹੋਏ। -ਫੋਟੋ: ਪੀਟੀਆਈ

ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਤਿਲੰਗਾਨਾ ’ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੂੰ ਨਿਸ਼ਾਨੇ ’ਤੇ ਲਿਆ। ਇਸ ਤੋਂ ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਭਾਸ਼ਣਾਂ ’ਚ ਹੁਣ ‘ਅਡਾਨੀ ਅੰਬਾਨੀ’ ਦਾ ਨਾਂ ਕਿਉਂ ਨਹੀਂ ਲੈ ਰਹੇ। ਰਾਹੁਲ ਗਾਂਧੀ ਨੇ ਦੋਸ਼ ਲਾਇਆ, ‘ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ’ਚ ਸਿਰਫ਼ 20-22 ਲੋਕਾਂ ਲਈ ਕੰਮ ਕੀਤਾ ਹੈ ਅਤੇ ਉਨ੍ਹਾਂ ਨੂੰ ਅਰਬਪਤੀ ਬਣਾ ਦਿੱਤਾ ਹੈ।’ ਗਾਂਧੀ ਨੇ ਮੋਦੀ ’ਤੇ ਰਾਖਵਾਂਕਰਨ ਖਤਮ ਕਰਨ ਲਈ ਕਈ ਸਰਕਾਰੀ ਕੰਪਨੀਆਂ ਦਾ ਨਿੱਜੀਕਰਨ ਕਰਨ ਦਾ ਦੋਸ਼ ਲਾਇਆ। ਕਾਂਗਰਸ ਆਗੂ ਨੇ ਕਿਹਾ, ‘ਭਾਜਪਾ ਰਾਖਵਾਂਕਰਨ ਖਤਮ ਕਰਨਾ ਚਾਹੁੰਦੀ ਹੈ ਜਦਕਿ ਕਾਂਗਰਸ ਇਸ ਨੂੰ 50 ਫੀਸਦ ਤੋਂ ਵੱਧ ਵਧਾਉਣਾ ਚਾਹੁੰਦੀ ਹੈ।’ ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸੱਤਾ ’ਚ ਆਈ ਤਾਂ ਸਾਰੇ ਦੇਸ਼ ’ਚ ਜਾਤੀ ਆਧਾਰਿਤ ਜਨਗਣਨਾ ਕਰਵਾਈ ਜਾਵੇਗੀ। ਸੰਵਿਧਾਨ ਬਦਲਣ ਸਬੰਧੀ ਕੁਝ ਭਾਜਪਾ ਆਗੂਆਂ ਦੀਆਂ ਟਿੱਪਣੀਆਂ ਦੇ ਸੰਦਰਭ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਕੋਈ ਤਾਕਤ ਅਜਿਹਾ ਨਹੀਂ ਕਰ ਸਕਦੀ। ਕਾਂਗਰਸ ਆਗੂ ਨੇ ਇੱਕ ਵੀਡੀਓ ਸੁਨੇਹੇ ’ਚ ਕਿਹਾ ਕਿ ਲੋਕ ਸਭਾ ਚੋਣਾਂ ਹੌਲੀ-ਹੌਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥੋਂ ਖਿਸਕਦੀਆਂ ਜਾ ਰਹੀਆਂ ਹਨ ਅਤੇ ਉਹ ਹੁਣ ਦੇਸ਼ ਦੇ ਨੌਜਵਾਨਾਂ ਨੂੰ ਭਟਕਾਉਣ ਲਈ ਕੁਝ ਨਵਾਂ ਨਾਟਕ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੌਜਵਾਨਾਂ ਨੂੰ ਕਿਹਾ, ‘ਚੋਣਾਂ ਉਨ੍ਹਾਂ ਦੇ ਹੱਥੋਂ ਖਿਸਕਦੀਆਂ ਜਾ ਰਹੀਆਂ ਹਨ। ਉਹ ਭਾਰਤ ਦੇ ਪ੍ਰਧਾਨ ਮੰਤਰੀ ਨਹੀਂ ਰਹਿਣਗੇ। ਉਨ੍ਹਾਂ ਅਗਲੇ ਚਾਰ-ਪੰਜ ਦਿਨਾਂ ’ਚ ਤੁਹਾਡਾ ਧਿਆਨ ਭਟਕਾਉਣ ਤੇ ਕਿਸੇ ਹੋਰ ਤਰ੍ਹਾਂ ਦਾ ਨਾਟਕ ਕਰਨ ਦਾ ਫ਼ੈਸਲਾ ਕੀਤਾ ਹੈ ਪਰ ਤੁਹਾਡਾ ਧਿਆਨ ਨਹੀਂ ਭਟਕਣਾ ਚਾਹੀਦਾ।’ ਉਨ੍ਹਾਂ ਕਿਹਾ, ‘ਇੰਡੀਆ ਦੀ ਸੁਣੋ। ਨਫਰਤ ਨਹੀਂ, ਨੌਕਰੀ ਚੁਣੋ।’ -ਪੀਟੀਆਈ

Advertisement
Author Image

joginder kumar

View all posts

Advertisement
Advertisement
×