ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਤੇ ਦਿੱਲੀ ਦੀ ਤਰਜ਼ ’ਤੇ ਹਰਿਆਣਾ ਵਿੱਚ ਵੀ ਦੇਵਾਂਗੇ ਸਹੂਲਤਾਂ: ਭਗਵੰਤ ਮਾਨ

10:01 AM Sep 02, 2024 IST
ਹਰਿਆਣਾ ਦੇ ਨਰਾਇਣਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਚੋਣ ਰੈਲੀ ਵਿੱਚ ਹਿੱਸਾ ਲੈਂਦੇ ਹੋਏ।

ਆਤਿਸ਼ ਗੁਪਤਾ/ਫਰਿੰਦਰ ਸਿੰਘ ਗੁਲਿਆਣੀ
ਚੰਡੀਗੜ੍ਹ/ਨਰਾਿੲਣਗੜ੍ਹ, 1 ਸਤੰਬਰ
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੀ ਤਰੀਕ ਨਜ਼ਦੀਕ ਆਉਣ ਦੇ ਨਾਲ-ਨਾਲ ਆਮ ਆਦਮੀ ਪਾਰਟੀ (ਆਪ) ਨੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ’ਚ ਜਨ ਸਭਾ ਅਤੇ ਪਾਣੀਪਤ ਦੇ ਟਾਊਨਹਾਲ ’ਚ ਵਪਾਰੀਆਂ ਨਾਲ ਮਿਲਣੀ ਕੀਤੀ। ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਬਾਡੜਾ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ ਗਿਆ। ਮਨੀਸ਼ ਸਿਸੋਦੀਆ ਨੇ ਬੱਲਬਗੜ੍ਹ ਵਿੱਚ ਰੋਡ ਸ਼ੋਅ ਕੱਢਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਰਾਇਣਗੜ੍ਹ ਵਿੱਚ ਜਨ ਸਭਾ ਨੂੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਦੇ ਦੋਵੇਂ ਪਾਸੇ ਦਿੱਲੀ ਤੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ, ਜਿੱਥੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇਸ ਤੋਂ ਇਲਾਵਾ ਸਕੂਲ ਤੇ ਸਿੱਖਿਆ ਵੀ ਹਰਿਆਣਾ ਨਾਲੋਂ ਵਧੀਆਂ ਮਿਲ ਰਹੀ ਹੈ, ਪਰ ਹਰਿਆਣਾ ਵਿੱਚ ਹਾਲਾਤ ਦਿਨ ਪ੍ਰਤੀ ਦਿਨ ਹੋਰ ਮਾੜੇ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਪੰਜਾਬ ਤੇ ਦਿੱਲੀ ਦੀ ਤਰਜ਼ ’ਤੇ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਕੂਲ ਤੇ ਹਸਪਤਾਲਾਂ ਦਾ ਵੀ ਸੁਧਾਰ ਕੀਤਾ ਜਾਵੇਗਾ।
ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਦੇ ਲੋਕਾਂ ਨੂੰ ਪੰਜ ਗਾਰੰਟੀਆਂ ਦਿੱਤੀਆਂ ਹਨ। ਪਹਿਲੀ ਗਾਰੰਟੀ ਬਿਜਲੀ 24 ਘੰਟੇ ਉਪਲਬਧ ਹੋਵੇਗੀ ਅਤੇ ਇਹ ਮੁਫ਼ਤ ਹੋਵੇਗੀ। ਦੂਜੀ ਗਾਰੰਟੀ ਸ਼ਾਨਦਾਰ ਸਰਕਾਰੀ ਸਕੂਲ ਬਣਾਏ ਜਾਣਗੇ ਤੇ ਗਰੀਬ ਪਰਿਵਾਰ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਦਿੱਤੀ ਜਾਵੇਗੀ। ਤੀਜੀ ਗਾਰੰਟੀ ਸਰਕਾਰੀ ਹਸਪਤਾਲਾਂ ਵਿੱਚ 1 ਰੁਪਏ ਤੋਂ ਲੈ ਕੇ 1 ਕਰੋੜ ਰੁਪਏ ਤੱਕ ਦਾ ਮੁਫ਼ਤ ਇਲਾਜ ਉਪਲਬਧ ਹੋਵੇਗਾ। ਚੌਥੀ ਗਰੰਟੀ ਮਾਵਾਂ-ਭੈਣਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਮਾਣ ਭੱਤਾ ਮਿਲੇਗਾ ਅਤੇ ਪੰਜਵੀਂ ਗਾਰੰਟੀ ਨੌਜਵਾਨ ਨੂੰ 100 ਫੀਸਦੀ ਰੁਜ਼ਗਾਰ ਮੁਹੱਈਆ ਕਰਵਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਡੇਢ ਲੱਖ ਅਸਾਮੀਆਂ ਖਾਲ੍ਹੀ ਸਨ, ਭਾਜਪਾ ਸਰਕਾਰ ਵਿੱਚ ਦੋ ਲੱਖ ਅਸਾਮੀਆਂ ਖਾਲ੍ਹੀ ਹਨ। ‘ਆਪ’ ਸਰਕਾਰ ਆਉਣ ’ਤੇ ਅਸੀਂ ਪਹਿਲੀ ਕਲਮ ਤੋਂ ਦੋ ਲੱਖ ਸਰਕਾਰੀ ਅਸਾਮੀਆਂ ਭਰਾਂਗੇ।

Advertisement

ਕਾਨੂੰਨ ਵਿਵਸਥਾ ’ਚ ਸੁਧਾਰ ਕਰਕੇ ਵਪਾਰ ਨੂੰ ਹੁਲਾਰਾ ਦੇਵੇਗੀ ‘ਆਪ’: ਮਨੀਸ਼ ਸਿਸੋਦੀਆ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹਰਿਆਣਾ ਦੇ ਬਲੱਬਗੜ੍ਹ ਵਿਖੇ ਰੋਡ ਸ਼ੋਅ ਕੱਢਿਆ। ਸ੍ਰੀ ਸਿਸੋਦੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਮਾੜੀ ਹੁੰਦੀ ਜਾ ਰਹੀ ਹੈ ਅਤੇ ਵਪਾਰਕ ਤੌਰ ’ਤੇ ਸੂਬਾ ਪਛੜ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਕਾਨੂੰਨ ਵਿਵਸਥਾ ਨੂੰ ਠੀਕ ਕੀਤਾ ਜਾਵੇਗਾ ਅਤੇ ਵਪਾਰ ਨੂੰ ਹੁਲਾਰਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵਿਕਸਿਤ ਕੀਤਾ ਜਾਵੇਗਾ।

ਭਾਜਪਾ ਨੇ ਹਰਿਆਣਾ ਲਈ ਕੁਝ ਨਹੀਂ ਕੀਤਾ: ਸੁਨੀਤਾ ਕੇਜਰੀਵਾਲ

‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਹਰਿਆਣਾ ਦੇ ਬਾਡੜਾ ਵਿਖੇ ਜਨ ਸਭਾ ਵਿੱਚ ਹਿੱਸਾ ਲਿਆ। ਸ੍ਰੀਮਤੀ ਕੇਜਰੀਵਾਲ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਨੇ ਪਿਛਲੇ 10 ਸਾਲਾਂ ਵਿੱਚ ਕੁਝ ਨਹੀਂ ਕੀਤਾ ਹੈ। ਇਸ ਦੌਰਾਨ ਸੂਬੇ ਵਿੱਚ ਭ੍ਰਿਸ਼ਟਾਚਾਰ, ਮਹਿੰਗਾਈ ਤੇ ਬੇਰੁਜ਼ਗਾਰੀ ਵਧੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਦਿੱਲੀ ਤੇ ਪੰਜਾਬ ਦੀ ਤਰਜ਼ ’ਤੇ ਹਰ ਵਰਗ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਸੋਚ ਲੋਕ ਪੱਖੀ ਸੋਚ ਹੈ। ‘ਆਪ’ ਵੱਲੋਂ ਲੋਕਾਂ ਦੇ ਭਲੇ ਲਈ ਦਿਨ-ਰਾਤ ਇਕ ਕਰਕੇ ਕੰਮ ਕੀਤਾ ਜਾਂਦਾ ਹੈ। ਉਹ ਹਰਿਆਣਾ ਵਿੱਚ ਵੀ ਲੋਕ ਹਿੱਤ ਵਿੱਚ ਕੰਮ ਕਰਦੇ ਰਹਿਣਗੇ।

Advertisement

Advertisement