ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ੁਭਕਰਨ ਦੇ ਕਾਤਲਾਂ ਨੂੰ ਸਲਾਖ਼ਾਂ ਪਿੱਛੇ ਡੱਕਾਂਗੇ: ਮੁੱਖ ਮੰਤਰੀ

06:58 AM Feb 24, 2024 IST

ਚੰਡੀਗੜ੍ਹ (ਟਨਸ): ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ’ਤੇ ਕਿਸਾਨ ਘੋਲ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਅੱਜ ਇੱਕ ਕਰੋੜ ਦੀ ਮਾਲੀ ਮਦਦ ਤੇ ਸ਼ਹੀਦ ਦੀ ਭੈਣ ਨੂੰ ਸਰਕਾਰੀ ਨੌਕਰੀ ਦੇੇਣ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਸ਼ੁਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਾਂਗੇ ਤੇ ਇਨ੍ਹਾਂ ਖਿਲਾਫ਼ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਸ਼ੁਭਕਰਨ ਖਨੌਰੀ ਬਾਰਡਰ ’ਤੇ ‘ਦਿੱਲੀ ਕੂਚ’ ਦੇ ਪ੍ਰੋਗਰਾਮ ਦੌਰਾਨ ਹਲਾਕ ਹੋ ਗਿਆ ਸੀ। ਕਿਸਾਨ ਫੋਰਮਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਲਈ ਹਰਿਆਣਾ ਸਰਕਾਰ ਅਤੇ ਹਰਿਆਣਾ ਪੁਲੀਸ ਜ਼ਿੰਮੇਵਾਰ ਹੈ ਜਿਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਦੁੱਖ ਦੀ ਘੜੀ ਵਿਚ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਲਈ ਜ਼ਿੰਮੇਵਾਰੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ। ਉਨ੍ਹਾਂ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ ਮੁਸ਼ਕਲਾਂ ’ਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਪੰਜਾਬ ਸਰਕਾਰ ਪਰਿਵਾਰ ਦੀ ਆਰਥਿਕ ਅਤੇ ਸਮਾਜਿਕ ਤੌਰ ’ਤੇ ਮਦਦ ਕਰਨ ਲਈ ਵਚਨਬੱਧ ਹੈ।

Advertisement

Advertisement