For the best experience, open
https://m.punjabitribuneonline.com
on your mobile browser.
Advertisement

ਜਨਤਕ ਸੰਘਰਸ਼ ਨਾਲ ਕਰਾਵਾਂਗੇ ਮਹਿਮਾ ਦੀ ਰਿਹਾਈ: ਧਨੇਰ

09:02 AM Jun 30, 2024 IST
ਜਨਤਕ ਸੰਘਰਸ਼ ਨਾਲ ਕਰਾਵਾਂਗੇ ਮਹਿਮਾ ਦੀ ਰਿਹਾਈ  ਧਨੇਰ
Advertisement

ਪੱਤਰ ਪ੍ਰੇਰਕ
ਮਾਨਸਾ, 29 ਜੂਨ
ਭਾਕਿਯੂ (ਏਕਤਾ ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਰਿਹਾਈ ਲਈ ਸੰਘਰਸ਼ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 4 ਜੁਲਾਈ ਨੂੰ ਜਲੰਧਰ ਵਿੱਚ ਇਕੱਠ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਮਾਰਚ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਹਰਨੇਕ ਸਿੰਘ ਮਹਿਮਾ ਦੀ ਰਿਹਾਈ ਲਈ ਅਤੇ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਦੇ ਕਿਸਾਨਾਂ ਨੂੰ ਇਨਸਾਫ਼ ਦੇਣ ਲਈ ਮੰਗ ਪੱਤਰ ਦਿੱਤਾ ਜਾਵੇਗਾ। ਕਿਸਾਨ ਆਗੂ ਮਨਜੀਤ ਸਿੰਘ ਧਨੇਰ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਹਰਨੇਕ ਸਿੰਘ ਮਹਿਮਾ ਨੂੰ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦਾ ਵਿਰੋਧ ਕਰਨ ਬਦਲੇ 9 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪੁਰਾਣੇ ਕੇਸਾਂ ਵਿੱਚ ਗ੍ਰਿਫ਼ਤਾਰੀ ਦਿਖਾਕੇ ਉਦੋਂ ਤੋਂ ਹੀ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ 17 ਮਈ ਨੂੰ ਐੱਸਐੱਸਪੀ ਫਿਰੋਜ਼ਪੁਰ ਦੇ ਦਫ਼ਤਰ ਅੱਗੇ ਧਰਨਾ ਲਾਇਆ ਤਾਂ ਪੁਲੀਸ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਉਹ ਰਿਹਾਈ ਲਈ ਸਹਿਯੋਗ ਕਰਨਗੇ। ਉਨ੍ਹਾਂ ਕਿਹਾ ਕਿ ਵਾਅਦਾ ਵਫਾ ਨਾ ਹੋਣ ’ਤੇ ਸੂਬਾ ਕਮੇਟੀ ਵੱਲੋਂ 14 ਜੂਨ ਨੂੰ ਐੱਸਐੱਸਪੀ ਫਿਰੋਜ਼ਪੁਰ ਦੇ ਦਫ਼ਤਰ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ, ਪ੍ਰੰਤੂ ਪੁਲੀਸ ਵੱਲੋਂ ਵਾਰ-ਵਾਰ ਜਥੇਬੰਦੀ ਤੱਕ ਪਹੁੰਚ ਕੀਤੀ ਗਈ ਅਤੇ ਹਫ਼ਤੇ ਦਾ ਸਮਾਂ ਮੰਗਿਆ ਗਿਆ, ਜਿਸ ਕਾਰਨ 14 ਜੂਨ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਸੀ, ਪ੍ਰੰਤੂ ਪ੍ਰਸ਼ਾਸਨ ਨੇ ਉਲਟ ਵਤੀਰਾ ਅਪਣਾਇਆ ਹੋਇਆ ਹੈ।

Advertisement

Advertisement
Author Image

Advertisement
Advertisement
×