For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ-ਮਜ਼ਦੂਰਾਂ ਨਾਲ ਕੀਤੀ ਵਾਅਦਾਖ਼ਿਲਾਫ਼ੀ ਦਾ ਜਵਾਬ ਦੇਵਾਂਗੇ: ਰਾਣਾ ਕਰਨ ਸਿੰਘ

10:23 AM May 28, 2024 IST
ਕਿਸਾਨਾਂ ਮਜ਼ਦੂਰਾਂ ਨਾਲ ਕੀਤੀ ਵਾਅਦਾਖ਼ਿਲਾਫ਼ੀ ਦਾ ਜਵਾਬ ਦੇਵਾਂਗੇ  ਰਾਣਾ ਕਰਨ ਸਿੰਘ
ਸਾਂਝਾ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਰਾਣਾ ਕਰਨ ਸਿੰਘ ਨਾਲ। -ਫੋਟੋ: ਗਹੂੰਣ
Advertisement

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 27 ਮਈ
ਸਾਂਝਾ ਕਿਸਾਨ ਮਜ਼ਦੂਰ ਮੋਰਚਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਗੂਆਂ ਦੀ ਇੱਕ ਮੀਟਿੰਗ ਸੁਰਜੀਤ ਸਿੰਘ ਮੱਲਪੁਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਰਾਣਾ ਕਰਨ ਸਿੰਘ ਨੇ ਦੱਸਿਆ ਕਿ ਪਹਿਲੀ ਜੂਨ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਵਿੱਚ ਵੋਟਾਂ ਪ੍ਰਤੀ ਪੰਜਾਬ ਦੇ ਲੋਕਾਂ ਵਿੱਚ ਉਦਾਸੀ ਹੈ ਜਿਸ ਦਾ ਕਾਰਨ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਥੋਕ ਵਿੱਚ ਹੋ ਰਹੀ ਦਲ-ਬਦਲੀ ਅਤੇ ਲੋਕ ਮਸਲਿਆਂ ਨੂੰ ਵਿਸਾਰਨਾ ਤੇ ਕਿਸਾਨਾਂ-ਮਜ਼ਦੂਰਾਂ ਦੇ ਜ਼ਰੂਰੀ ਮੁੱਦਿਆਂ ’ਤੇ ਗੱਲ ਨਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਪੰਜਾਬ ਵਿੱਚ ਬੀਜੇਪੀ ਨੂੰ ਵੋਟ ਦੀ ਚੋਟ ਕਰ ਕੇ ਉਸ ਵੱਲੋਂ ਕਿਸਾਨਾਂ-ਮਜ਼ਦੂਰਾਂ ਨਾਲ ਕੀਤੀ ਵਾਅਦਾਖਿਲਾਫ਼ੀ ਅਤੇ ਧੱਕੇਸ਼ਾਹੀ ਦਾ ਠੋਕਵਾਂ ਜਵਾਬ ਦੇਵੇਗੀ। ਉਨ੍ਹਾਂ ਪੰਜਾਬ ਦੇ ਸਮੂਹ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਅਤੇ ਇਸਦੇ ਸਹਿਯੋਗੀਆਂ ਨੂੰ ਵੋਟ ਨਾ ਪਾਈ ਜਾਵੇ। ਇਸ ਮੌਕੇ ਸੀਪੀਆਈ ਦੇ ਤਹਿਸੀਲ ਸਕੱਤਰ ਕਾਮਰੇਡ ਪਰਵਿੰਦਰ ਮੇਨਕਾ, ਕਰਨੈਲ ਸਿੰਘ ਭੱਲਾ, ਪ੍ਰਤਾਪ ਸਿੰਘ ਰਾਣਾ, ਜਸਵਿੰਦਰ ਕੌਰ ਅਤੇ ਇੰਦਰਜੀਤ ਕੌਰ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×