ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਸਰਕਾਰ ਬਣਨ ’ਤੇ ਭਗਵੰਤ ਮਾਨ ਨੂੰ ਜੇਲ੍ਹ ਭੇੇਜਾਂਗੇ: ਬਾਜਵਾ

09:02 AM May 02, 2024 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 1 ਮਈ
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਨਾਲ ਮਿਲੀ ਹੋਈ ਹੈ। ਉਨ੍ਹਾਂ ਕਿਹਾ ਕਿ 2027 ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੇਲ੍ਹ ਜਾਣਾ ਪਵੇਗਾ। ਉਹ ਅੱਜ ਸਨੌਰ ਹਲਕੇ ਅਧੀਨ ਪੈਂਦੀਆਂ ਪਟਿਆਲਾ ਕੈਂਚੀਆਂ ਸਥਿਤ ਸ਼ਹੀਦ ਊਧਮ ਸਿੰਘ ਚੌਕ ਨੇੜੇ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਮੌਕੇ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਹ ਰੈਲੀ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀ ਮਾਨ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਉਂਝ ਤਾਂ ਗਰੀਬ ਕਿਸਾਨ ਦਾ ਪੁੱਤ ਹੋਣ ਬਾਰੇ ਦੱਸਦੇ ਰਹਿੰਦੇ ਹਨ ਪਰ ਹਰਿਆਣਾ ਪੁਲੀਸ ਵੱਲੋਂ ਪੰਜਾਬ ’ਚ ਆ ਕੇ ਗ੍ਰਿਫ਼ਤਾਰੀਆਂ ਕਰਨ, ਪੰਜਾਬ ਦੇ ਖੇਤਰ ’ਚ ਆ ਕੇ ਕਿਸਾਨ ਸ਼ੁਭਕਰਨ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਸਮੇਤ ਕਈ ਕਿਸਾਨਾਂ ਨੂੰ ਜ਼ਖ਼ਮੀ ਕਰਨ ਤੇ ਉਨ੍ਹਾਂ ਦੇ ਟਰੈਕਟਰਾਂ ਦੀ ਭੰਨਤੋੜ ਕਰਨ ਦੀਆਂ ਘਟਨਾਵਾਂ ਬਾਰੇ ਉਨ੍ਹਾਂ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਕਈ ਹੋਰ ਉਦਾਹਰਨਾਂ ਹਨ ਜੋ ਉਨ੍ਹਾਂ ਦੇ ਕੇਂਦਰ ਸਰਕਾਰ ਨਾਲ ਮਿਲੇ ਹੋਣ ਦੀ ਹਾਮੀ ਭਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ’ਤੇ ਭਗਵੰਤ ਮਾਨ ਨੂੰ ਜੇਲ੍ਹ ਜਾਣਾ ਹੀ ਪਵੇਗਾ।

Advertisement

ਸਨੌਰ ਹਲਕੇ ’ਚ ਪਾਰਟੀ ਦਫਤਰ ਦੇ ਉਦਘਾਟਨ ਮੌਕੇ ਮੰਚ ’ਤੇ ਮੌਜੂਦ ਪ੍ਰਤਾਪ ਬਾਜਵਾ, ਧਰਮਵੀਰ ਗਾਂਧੀ ਤੇ ਹੋਰ।

ਬਾਜਵਾ ਨੇ ਕਿਹਾ ਕਿ ਪੰਜਾਬ ’ਚ ਬੇਅਦਬੀ ਮਾਮਲਿਆਂ ਦੇ ਮੁਲਜ਼ਮਾਂ ਨੂੰ ਹਾਲੇ ਵੀ ਸਜ਼ਾ ਨਹੀਂ ਮਿਲੀ। ਬਾਜਵਾ ਅਨੁਸਾਰ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਭਗਵੰਤ ਮਾਨ ਅੰਦਰੋਂ ਤਾਂ ਪੂਰੇ ਖੁਸ਼ ਹਨ ਬਸ ਉਪਰੋਂ ਮਗਰਮੱਛ ਦੇ ਹੰਝੂ ਵਹਾਅ ਰਹੇ ਹਨ।
ਬਾਜਵਾ ਨੇ ਹੋਰ ਕਿਹਾ ਕਿ ਕੇਜਰੀਵਾਲ ਖ਼ੁਦ ਇਹ ਬਿਆਨ ਦੇ ਚੁੱਕੇ ਹਨ ਕਿ ਐਤਕੀ ਇੰਡੀਆ ਗਠਜੋੜ ਤਹਿਤ ਪ੍ਰਧਾਨ ਮੰਤਰੀ ਕਾਂਗਰਸ ਦਾ ਹੀ ਬਣੇਗਾ। ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਵੋਟਾਂ ਵੀ ਸਿੱਧੀਆਂ ਕਾਂਗਰਸ ਨੂੰ ਹੀ ਪਾਈਆਂ ਜਾਣ, ਤਾਂ ਜੋ ਕੇਜਰੀਵਾਲ ਦਾ ਸਪਨਾ ਵੀ ਸੱਚ ਹੋ ਸਕੇ।

ਗਾਂਧੀ ਵੱਲੋਂ ਕੇਂਦਰ ’ਤੇ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼

ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਕਰ ਕੇ ਮੋਦੀ ਸਰਕਾਰ ਮੁੱਕਰ ਗਈ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ’ਚ ਆਪਣੇ ਵਿਰੋਧੀਆਂ ਨੂੰ ਡਰਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਵੀ ਲਾਏ। ਸਮਾਗਮ ਦੇ ਮੁੱਖ ਪ੍ਰਬੰਧਕ ਹੈਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 80,000 ਕਰੋੜ ਦਾ ਹੋਰ ਕਰਜ਼ਾ ਲਿਆ ਗਿਆ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਨਿਖੇਧੀ ਕੀਤੀ ਅਤੇ ਲੋਕਾਂ ਨੂੰ ਡਾਕਟਰ ਗਾਂਧੀ ਦੇ ਹੱਕ ’ਚ ਡਟਣ ਲਈ ਪ੍ਰੇਰਿਆ।

Advertisement

Advertisement
Advertisement