ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਵੇਚਣ ਵਾਲੇ ਵੱਡੇ ਤਸਕਰਾਂ ਨੂੰ ਜੇਲ੍ਹ ਭੇਜਾਂਗੇ: ਬਲਬੀਰ ਸਿੰਘ

06:33 AM Jun 21, 2024 IST
ਸਰਕਾਰੀ ਹਸਪਤਾਲ ਵਿੱਚ ਮਰੀਜ਼ਾਂ ਦਾ ਹਾਲ-ਚਾਲ ਪੁੱਛਦੇ ਹੋਏ ਡਾ. ਬਲਬੀਰ ਸਿੰਘ।

ਜਗਮੋਹਨ ਸਿੰਘ
ਰੂਪਨਗਰ, 20 ਜੂਨ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲ ਰੂਪਨਗਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਐਮਰਜੈਂਸੀ ਵਿਭਾਗ, ਨਸ਼ਾ ਛੁਡਾਊ ਕੇਂਦਰ ਅਤੇ ਜ਼ੱਚਾ-ਬੱਚਾ ਵਿਭਾਗ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਪੱਤਰਕਾਰਾਂ ਵੱਲੋਂ ਪੰਜਾਬ ਅੰਦਰ ਅਫੀਮ ਦੀ ਖੇਤੀ ਨੂੰ ਕਾਨੂੰਨੀ ਮਾਨਤਾ ਦੇਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਸ ਸਬੰਧੀ ਚੀਨ ਅਤੇ ਕੈਨੇਡਾ ਵੱਲੋਂ ਕੀਤੇ ਗਏ ਤਜਰਬੇ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹੁਣ ਵੱਡੀਆਂ ਸਮੱਸਿਆਵਾਂ ਦੇ ਸਾਰਥਕ ਹੱਲ ਕੱਢੇਗੀ ਤੇ ਸਭ ਤੋਂ ਪਹਿਲਾਂ ਨਸ਼ਾਖੋਰੀ ਨੂੰ ਖਤਮ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦਾ ਸਿੱਧਾ ਸਬੰਧ ਅਪਰਾਧ ਨਾਲ ਹੈ। ਉਨ੍ਹਾਂ ਕਿਹਾ ਕਿ ਥੋੜ੍ਹਾ ਜਿਹਾ ਨਸ਼ਾ ਕਰਦੇ ਫੜੇ ਗਏ ਵਿਅਕਤੀਆਂ ਨੂੰ ਜੇਲ੍ਹ ਭੇਜਣ ਦੀ ਬਜਾਏ ਉਨ੍ਹਾਂ ਨੂੰ ਸਿਹਤ ਵਿਭਾਗ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵੱਡੇ ਤਸਕਰਾਂ ਨੂੰ ਜੇਲ੍ਹ ਵੀ ਭੇਜਿਆ ਜਾਵੇਗਾ ਤੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਖਾਤਮੇ ਲਈ ਵਧੀਆ ਸਿੱਖਿਆ, ਵਧੀਆ ਸਿਹਤ ਸਹੂਲਤਾਂ ਅਤੇ ਵਧੀਆ ਖੇਡ ਮੈਦਾਨਾਂ ਵੱਲ ਤਵੱਜੋਂ ਦੇ ਰਹੀ ਹੈ। ਇਸ ਦੌਰਾਨ ਸਿਹਤ ਮੰਤਰੀ ਨੇ ਮਰੀਜ਼ਾਂ ਦਾ ਹਾਲ ਚਾਲ ਵੀ ਪੁੱਛਿਆ। ਇਸ ਮੌਕੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਸਿਵਲ ਸਰਜਨ ਮਨੂੰ ਵਿੱਜ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ ਤੇ ਡਿਪਟੀ ਮੈਡੀਕਲ ਅਫਸਰ ਡਾ. ਬਲਦੇਵ ਸਿੰਘ ਵੀ ਹਾਜ਼ਰ ਸਨ।

Advertisement

Advertisement