For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਾਂਗੇ: ਖੁੱਡੀਆਂ

10:17 PM Jun 29, 2023 IST
ਪੰਜਾਬ ’ਚ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਾਂਗੇ  ਖੁੱਡੀਆਂ
Advertisement

ਸੁਰਿੰਦਰ ਸਿੰਘ ਗੁਰਾਇਆ

Advertisement

ਟਾਂਡਾ, 23 ਜੂਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਖੇਤੀ ਦੀ ਪ੍ਰਫੁੱਲਿਤਾ ਅਤੇ ਕਿਸਾਨਾਂ ਦੀ ਖੁਸ਼ਹਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਹ ਇਥੋਂ ਨੇੜਲੇ ਪਿੰਡ ਦੇਹਰੀਵਾਲ ਦੇ ਗੁਰੂ ਨਾਨਕ ਬਿਰਧ ਆਸ਼ਰਮ ਵਿੱਚ ਆਸ਼ਰਮ ਦੇ ਸਥਾਪਨਾ ਦਿਵਸ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਵੀ ਉਨ੍ਹਾਂ ਨਾਲ ਸਨ। ਕੈਬਨਿਟ ਮੰਤਰੀ ਸ੍ਰੀ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਨਾਲ ਕਿਸਾਨਾਂ ਤੋਂ ਇਲਾਵਾ ਮਜ਼ਦੂਰ ਅਤੇ ਆੜ੍ਹਤੀਏ ਵੀ ਜੁੜੇ ਹੋਏ ਹਨ, ਜਿਨ੍ਹਾਂ ਦੀ ਭਲਾਈ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਦੇ ਛੋਟੇ-ਛੋਟੇ ਯੂਨਿਟ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਖੇਤੀ ਨਾਲ ਜੁੜੇ ਸਹਾਇਕ ਧੰਦਿਆਂ ਡੇਅਰੀ ਫਾਰਮਿੰਗ ਅਤੇ ਮੱਛੀ ਪਾਲਣ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਘੱਟ ਜ਼ਮੀਨਾਂ ਵਾਲੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਜ਼ਮੀਨੀ ਪੱਧਰ ‘ਤੇ ਲਾਭ ਦੇਣ ਲਈ ਵੱਡੀ ਪੱਧਰ ‘ਤੇ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਗੁਰੂ ਨਾਨਕ ਬਿਰਧ ਆਸ਼ਰਮ ਦੇਹਰੀਵਾਲ ਦੇ ਪ੍ਰਬੰਧਕ ਪੱਡਾ ਪਰਿਵਾਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਇਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਆਪਣੇ ਸਮਝ ਕੇ ਦਿੱਤਾ ਜਾ ਰਿਹਾ ਪਿਆਰ ਆਪਣੇ-ਆਪ ਵਿਚ ਇਕ ਮਿਸਾਲ ਹੈ। ਉਨ੍ਹਾਂ ਇਸ ਮਹਾਨ ਕਾਰਜ ਲਈ ਕੈਨੇਡਾ ਰਹਿੰਦੇ ਪੱਡਾ ਪਰਿਵਾਰ ਦੇ ਸੁਖਮਿੰੰਦਰ ਸਿੰਘ ਪੱਡਾ, ਹਰਜਿੰਦਰ ਸਿੰਘ ਪੱਡਾ ਅਤੇ ਜਵਾਹਰ ਸਿੰਘ ਪੱਡਾ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰੂ ਨਾਨਕ ਬਿਰਧ ਆਸ਼ਰਮ ਦੇ ਮੁੱਖ ਪ੍ਰਬੰਧਕ ਹਰਜਿੰਦਰ ਸਿੰਘ ਪੱਡਾ, ਡਾ. ਲਵਪ੍ਰੀਤ ਸਿੰਘ ਪਾਬਲਾ, ਡਾ. ਕੇਵਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਹਰੂਨ ਰਤਨ, ਡਾ. ਕਿਰਨਦੀਪ ਸਿੰਘ, ਸਰਪੰਚ ਹਰਦਿਆਲ ਸਿੰਘ, ਮਨਜੋਤ ਸਿੰਘ ਤਲਵੰਡੀ, ਗੁਰਵੀਰ ਸਿੰਘ ਚੌਟਾਲਾ, ਦਵਿੰਦਰ ਸਿੰਘ ਮੂਨਕਾਂ ਅਤੇ ਕਰਨੈਲ ਸਿੰਘ ਮਾਲਵਾ ਵੀ ਮੌਜੂਦ ਸਨ।

Advertisement
Tags :
Advertisement
Advertisement
×