For the best experience, open
https://m.punjabitribuneonline.com
on your mobile browser.
Advertisement

ਰੇਲਵੇ ਫਾਟਕ ਦਾ ਮਸਲਾ ਪਹਿਲ ਦੇ ਆਧਾਰ ’ਤੇ ਹੱਲ ਕਰਾਂਗੇ: ਸੰਧੂ

09:13 AM Apr 12, 2024 IST
ਰੇਲਵੇ ਫਾਟਕ ਦਾ ਮਸਲਾ ਪਹਿਲ ਦੇ ਆਧਾਰ ’ਤੇ ਹੱਲ ਕਰਾਂਗੇ  ਸੰਧੂ
ਮੰਚ ’ਤੇ ਹਾਜ਼ਰ ਤਰਨਜੀਤ ਸਿੰਘ ਸੰਧੂ ਅਤੇ ਹੋਰ ਆਗੂ। -ਫੋਟੋ: ਸੱਗੂ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 11 ਅਪਰੈਲ
ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਚੋਣਾਂ ਤੋਂ ਬਾਅਦ ਕੋਟ ਖ਼ਾਲਸਾ 21 ਨੰਬਰ ਰੇਲਵੇ ਫਾਟਕ ਦਾ ਮਸਲਾ ਪਹਿਲ ਦੇ ਆਧਾਰ ’ਤੇ ਪੁਲ ਬਣਾ ਕੇ ਹੱਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਉਨ੍ਹਾਂ ਕੋਟ ਖ਼ਾਲਸਾ ਮੰਡਲ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀ ਸਰਕਾਰ ਭਾਜਪਾ ਦੀ ਹੋਵੇਗੀ ਅਤੇ ਪ੍ਰਧਾਨ ਮੰਤਰੀ ਤੋਂ ਪੰਜਾਬ ਅਤੇ ਖ਼ਾਸ ਕਰ ਅੰਮ੍ਰਿਤਸਰ ਹਲਕੇ ਲਈ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕੋਟ ਖ਼ਾਲਸਾ ਵਿੱਚ ਸਫ਼ਾਈ ਵਿਵਸਥਾ ਖ਼ਰਾਬ ਹੈ ਅਤੇ ਕਈ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਸੀਵਰੇਜ ਸਿਸਟਮ ’ਚ ਖ਼ਰਾਬੀ ਅਤੇ ਟਰੈਫਿਕ ਦੀ ਸਮੱਸਿਆ ਹੈ ਤੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਨਿਜ਼ਾਤ ਦਿਵਾਉਣ ਦੀ ਵੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ ਤਾਂ ਕੋਟ ਖ਼ਾਲਸਾ ਦੀਆਂ ਮੁਸ਼ਕਲਾਂ ਦਾ ਵੀ ਹੱਲ ਕੀਤਾ ਜਾਵੇਗਾ।
ਇਸ ਮੌਕੇ ਹਾਜ਼ਰ ਜਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਹਲਕਾ ਇੰਚਾਰਜ ਕੁਮਾਰ ਅਮਿਤ ਨੇ ਕਿਹਾ ਕਿ ਤਰਨਜੀਤ ਸਿੰਘ ਸੰਧੂ ਨੇ ਭਾਰਤੀ ਵਿਦੇਸ਼ ਸੇਵਾ ਦੌਰਾਨ ਉੱਚ ਅਹੁਦਿਆਂ ’ਤੇ ਪਹੁੰਚ ਕੇ ਦੇਸ਼ ਸੇਵਾ ਦੇ ਨਾਲ-ਨਾਲ ਆਪਣੇ ਸ਼ਹਿਰ ਅੰਮ੍ਰਿਤਸਰ ਦਾ ਨਾਮ ਵੀ ਰੌਸ਼ਨ ਕੀਤਾ ਹੈ।

Advertisement

Advertisement
Author Image

Advertisement
Advertisement
×