ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਠਾਨਕੋਟ ਤੋਂ ਜਲਦੀ ਹੀ ਲੀਚੀ ਦੀ ਖੇਪ ਵਿਦੇਸ਼ ਭੇਜਾਂਗੇ: ਜੌੜਾਮਾਜਰਾ

07:43 AM Jun 21, 2024 IST
ਪ੍ਰਦਰਸ਼ਨੀ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ।

ਐੱਨ ਪੀ ਧਵਨ
ਪਠਾਨਕੋਟ, 20 ਜੂਨ
ਪੰਜਾਬ ਵਿੱਚ ਸਭ ਤੋਂ ਵਧੀਆ ਗੁਣਵੱਤਾ ਵਾਲੀ ਲੀਚੀ ਜ਼ਿਲ੍ਹਾ ਪਠਾਨਕੋਟ ਵਿੱਚ ਪਾਈ ਜਾਂਦੀ ਹੈ ਅਤੇ ਪੂਰੇ ਪੰਜਾਬ ਵਿੱਚ ਕੀਤੀ ਜਾ ਰਹੀ ਲੀਚੀ ਦੀ ਪੈਦਾਵਾਰ ਵਿੱਚ 60 ਫ਼ੀਸਦ ਯੋਗਦਾਨ ਜ਼ਿਲ੍ਹਾ ਪਠਾਨਕੋਟ ਦਾ ਹੁੰਦਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੁਜਾਨਪੁਰ ਵਿੱਚ ਮਨਾਏ ਗਏ ਸੂਬਾ ਪੱਧਰੀ ਲੀਚੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦੀ ਇੱਕ ਲੀਚੀ ਦੀ ਖੇਪ ਜਲਦੀ ਹੀ ਵਿਦੇਸ਼ ਲਈ ਰਵਾਨਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਲੀਚੀ ਪ੍ਰਦਰਸ਼ਨੀ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜ਼ਿਲ੍ਹਾ ਪੁਲੀਸ ਮੁਖੀ ਸੁਹੇਲ ਕਾਸਿਮ ਮੀਰ, ਹਲਕਾ ਇੰਚਾਰਜ ਠਾਕੁਰ ਅੰਮਿਤ ਮੰਟੂ, ਡਾਇਰੈਕਟਰ ਬਾਗਬਾਨੀ ਪੰਜਾਬ ਸੈਲਿੰਦਰ ਕੌਰ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਹਰਦੀਪ ਸਿੰਘ, ਜਤਿੰਦਰ ਕੁਮਾਰ ਆਦਿ ਹਾਜ਼ਰ ਸਨ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਅੰਦਰ ਕਰੀਬ 3900 ਹੈਕਟੇਅਰ ਰਕਬਾ ਲੀਚੀ ਅਧੀਨ ਹੈ, ਜਿਸ ’ਚੋਂ ਲਗਭਗ 2200 ਹੈਕਟੇਅਰ ਰਕਬਾ ਪਠਾਨਕੋਟ ਜ਼ਿਲ੍ਹੇ ਵਿੱਚ ਹੈ, ਜੋ ਕਿ ਪੰਜਾਬ ਦਾ ਤਕਰੀਬਨ 60 ਫੀਸਦ ਹੈ। ਜ਼ਿਲ੍ਹੇ ਵਿਚ ਹਰ ਸਾਲ ਨਵੇਂ ਬਾਗ ਵੀ ਲੱਗ ਰਹੇ ਹਨ। ਇਨ੍ਹਾਂ ਤੋਂ ਕਿਸਾਨਾਂ ਨੂੰ ਵਧੀਆ ਆਮਦਨ ਹੋ ਰਹੀ ਹੈ। ਇਸ ਮੌਕੇ ਲੀਚੀ ਅਸਟੇਟ ਸੁਜਾਨਪੁਰ ਵਿੱਚ ਵੱਖ-ਵੱਖ ਬਾਗਾਂ ਵਿੱਚ ਪੈਦਾ ਹੋਣ ਵਾਲੀ ਲੀਚੀ ਦੀ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ।

Advertisement

Advertisement