ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਸਰਕਾਰ ਬਣਨ ’ਤੇ ‘ਅਗਨੀਵੀਰ’ ਸਕੀਮ ਬੰਦ ਕਰਾਂਗੇ: ਢਿੱਲੋਂ

10:09 AM May 28, 2024 IST
featuredImage featuredImage
ਬਠਿੰਡਾ ’ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੁਰਿੰਦਰ ਸਿੰਘ ਢਿੱਲੋਂ।

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 27 ਮਈ
ਇੱਥੇ ਪੁੱਜੇ ਕਾਂਗਰਸੀ ਆਗੂ ਅਤੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ‘ਅਗਨੀਵੀਰ’ ਸਕੀਮ ਲਈ ਜਿੱਥੇ ਭਾਜਪਾ ਨੂੰ ਨਿਸ਼ਾਨੇ ’ਤੇ ਲਿਆ, ਉੱਥੇ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ’ਤੇ ਵੀ ਸਵਾਲ ਖੜ੍ਹੇ ਕੀਤੇ। ਇੱਥੇ ਕਾਂਗਰਸ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਢਿੱਲੋਂ ਨੇ ਕਿਹਾ ਕਿ ਅਤਿਵਾਦ ਖ਼ਤਮ ਕਰਨ ਦੇ ਉਦੇਸ਼ ਨਾਲ ਆਪਣੀ ਸ਼ਹਾਦਤ ਦੇਣ ਵਾਲੇ ਮਰਹੂਮ ਬੇਅੰਤ ਸਿੰਘ ਪੰਜਾਬ ਦੇ ਸਰਬ ਸਾਂਝੇ ਮੁੱਖ ਮੰਤਰੀ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੋਤਰੇ ਰਵਨੀਤ ਬਿੱਟੂ ਵੱਲੋਂ ਸਿਆਸੀ ਤੌਰ ’ਤੇ ਉਨ੍ਹਾਂ ਦੀ ਫ਼ੋਟੋ ਨੂੰ ਵਰਤਣਾ ਵੱਡੀ ਗ਼ਲਤੀ ਹੈ, ਜਿਸ ਲਈ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਸ੍ਰੀ ਢਿੱਲੋਂ ਨੇ ‘ਅਗਨੀਵੀਰ’ ਸਕੀਮ ਸ਼ੁਰੂ ਕਰ ਕੇ ਮੋਦੀ ਸਰਕਾਰ ਨੇ ਦੇਸ਼ ਦੇ ਜਵਾਨਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ਇਹ ਸਕੀਮ ਬੰਦ ਕੀਤੀ ਜਾਵੇਗੀ।
ਉਨ੍ਹਾਂ ਆਖਿਆ ਕਿ ਰਾਹੁਲ ਗਾਂਧੀ ਦੀ ਸੋਚ ਦੇਸ਼ ਹਿਤ ਵਿੱਚ ਹੈ, ਜਿਸ ਨੂੰ ਮੁੱਖ ਰੱਖ ਕੇ ਇਨ੍ਹਾਂ ਚੋਣਾਂ ਵਿੱਚ ਪੰਜਾਬੀਆਂ ਨੂੰ ਕਾਂਗਰਸ ਦੇ ਹੱਥ ਮਜ਼ਬੂਤ ਕਰਨ ਲਈ ਵੋਟ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐੱਮਐੱਸਪੀ ਗਾਰੰਟੀ, ਕਰਜ਼ ਮੁਆਫ਼ੀ ਅਤੇ ਹੋਰ ਸਹੂਲਤਾਂ ਕਾਂਗਰਸ ਸਰਕਾਰ ਦੇਵੇਗੀ। ਉਨ੍ਹਾਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਦਾ ‘ਹੱਥ’ ਮਜ਼ਬੂਤ ਕਰਨ ਲਈ ਅੱਗੇ ਆਉਣ। ਉਨ੍ਹਾਂ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਲਈ ਵੋਟਾਂ ਦੀ ਵੀ ਮੰਗ ਕੀਤੀ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜਨ ਗਰਗ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਬਲਜੀਤ ਸਿੰਘ, ਵਿਜੈ ਕੁਮਾਰ ਸਮੇਤ ਸੀਨੀਅਰ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Advertisement

Advertisement