ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਜੰਡਾ ਮੰਨਣ ’ਤੇ ਕਾਂਗਰਸ-ਐੱਨਸੀ ਗੱਠਜੋੜ ਦੀ ਹਮਾਇਤ ਕਰਾਂਗੇ: ਮੁਫ਼ਤੀ

07:18 AM Aug 25, 2024 IST
ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਤੇ ਪਾਰਟੀ ਦੇ ਹੋਰ ਆਗੂ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਜਾਰੀ ਕਰਦੇ ਹੋਏ। -ਫੋਟੋ: ਪੀਟੀਆਈ

ਸ੍ਰੀਨਗਰ, 24 ਅਗਸਤ
ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਮੁਖੀ ਮਹਿਬੂਬਾ ਮੁਫ਼ਤੀ ਨੇ ਅੱਜ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ ਦਾ ਏਜੰਡਾ ਸਵੀਕਾਰ ਕੀਤਾ ਜਾਂਦਾ ਹੈ ਤਾਂ ਉਹ ਕਾਂਗਰਸ-ਨੈਸ਼ਨਲ ਕਾਨਫਰੰਸ ਦੇ ਗੱਠਜੋੜ ਨੂੰ ਪੂਰੀ ਹਮਾਇਤ ਦੇਣਗੇ ਅਤੇ ਜੰਮੂ ਕਸ਼ਮੀਰ ਵਧਾਨ ਸਭਾ ਚੋਣਾਂ ਲਈ ਸਾਰੀਆਂ ਸੀਟਾਂ ਗੱਠਜੋੜ ਵਾਸਤੇ ਛੱਡ ਦੇਣਗੇ। ਮਹਿਬੂਬਾ ਨੇ ਭਾਜਪਾ ਨਾਲ ਕਿਸੇ ਤਰ੍ਹਾਂ ਦੇ ਗੱਠਜੋੜ ਤੋਂ ਇਨਕਾਰ ਕਰ ਦਿੱਤਾ। ਪੀਡੀਪੀ ਵੱਲੋਂ ਅੱਜ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ, ‘ਗੱਠਜੋੜ ਤੇ ਸੀਟਾਂ ਦੀ ਵੰਡ ਬਾਰੇ ਭੁੱਲ ਜਾਓ, ਜੇ ਕਾਂਗਰਸ ਤੇ ਨੈਸ਼ਨਲ ਕਾਨਫਰੰਸ (ਐੱਨਸੀ) ਸਾਡੇ ਏਜੰਡੇ ਨੂੰ ਸਵੀਕਾਰ ਕਰਨ ਲਈ ਤਿਆਰ ਹੈ ਤਾਂ ਅਸੀਂ ਉਨ੍ਹਾਂ ਨੂੰ ਸਾਰੀਆਂ ਸੀਟਾਂ ’ਤੇ ਚੋਣ ਲੜਨ ਲਈ ਕਹਾਂਗੇ ਤੇ ਉਨ੍ਹਾਂ ਅਨੁਸਾਰ ਚੱਲਾਂਗੇ।’ ਕਾਂਗਰਸ ਵੱਲੋਂ ਗੱਠਜੋੜ ਲਈ ਪਹੁੰਚ ਕੀਤੇ ਜਾਣ ਦੇ ਸਵਾਲ ’ਤੇ ਉਨ੍ਹਾਂ ਕਿਹਾ, ‘ਮੇਰੇ ਲਈ ਕਸ਼ਮੀਰ ਮਸਲੇ ਦਾ ਹੱਲ ਕਿਸੇ ਵੀ ਹੋਰ ਚੀਜ਼ ਤੋਂ ਵੱਧ ਮਹੱਤਵ ਰੱਖਦਾ ਹੈ।’ ਉਹ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਮੈਨੀਫੈਸਟੋ ਜਾਰੀ ਕੀਤੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੇ ਲੋਕਾਂ ਦਾ ਸਨਮਾਨ ਉਨ੍ਹਾਂ ਦੀ ਪਾਰਟੀ ਲਈ ਮਹੱੱਤਵ ਰੱਖਦਾ ਹੈ। ਉਨ੍ਹਾਂ ਕਿਹਾ, ‘ਤੁਸੀਂ ਭਾਵੇਂ ਮੈਨੂੰ ਤਿੰਨ ਜਾਂ ਚਾਰ ਸੀਟਾਂ ਦਿਓ, ਇਹ ਮੇਰੇ ਲਈ ਕੋਈ ਅਹਿਮੀਅਤ ਨਹੀਂ ਰੱਖਦਾ। ਅਸੀਂ ਭਾਵੇਂ ਕਾਂਗਰਸ ਨਾਲ ਗੱਠਜੋੜ ਕਰੀਏ ਜਾਂ ਭਾਜਪਾ ਨਾਲ, ਇਹ ਸਾਡੇ ਏਜੰਡੇ ਅਨੁਸਾਰ ਹੋਣਾ ਚਾਹੀਦਾ ਹੈ। ਐੱਨਸੀ ਤੇ ਕਾਂਗਰਸ ਵਿਚਾਲੇ ਗੱਠਜੋੜ ਕਿਸੇ ਏਜੰਡੇ ਤਹਿਤ ਨਹੀਂ ਸਗੋਂ ਸੀਟਾਂ ਦੀ ਵੰਡ ਨੂੰ ਲੈ ਕੇ ਹੈ ਅਤੇ ਅਸੀਂ ਅਜਿਹੇ ਕਿਸੇ ਵੀ ਗੱਠਜੋੜ ਬਾਰੇ ਗੱਲ ਨਹੀਂ ਕਰਾਂਗੇ ਜੋ ਸਿਰਫ਼ ਸੀਟਾਂ ਦੀ ਵੰਡ ਬਾਰੇ ਹੋਵੇ।’ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਗੱਠਜੋੜ ਸਿਰਫ਼ ਏਜੰਡੇ ’ਤੇ ਆਧਾਰਿਤ ਹੋਵੇਗਾ ਅਤੇ ਉਨ੍ਹਾਂ ਦਾ ਏਜੰਡਾ ਜੰਮੂ ਕਸ਼ਮੀਰ ਮਸਲੇ ਦਾ ਹੱਲ ਲੱਭਣਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਹ ਹੱਲ ਭਾਰਤ ਦੇ ਸੰਵਿਧਾਨ ਅਨੁਸਾਰ ਹੋਣਾ ਚਾਹੀਦਾ ਹੈ। -ਪੀਟੀਆਈ

Advertisement

ਚੋਣ ਕਮਿਸ਼ਨ ਵੱਲੋਂ ਕਸ਼ਮੀਰੀ ਪਰਵਾਸੀਆਂ ਲਈ ਵਿਸ਼ੇਸ਼ ਵੋਟਿੰਗ ਕੇਂਦਰ ਸਥਾਪਤ

ਜੰਮੂ: ਚੋਣ ਕਮਿਸ਼ਨ ਨੇ ਅਗਾਮੀ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ’ਚ ਕਸ਼ਮੀਰੀ ਪਰਵਾਸੀਆਂ ਨੂੰ ਵੋਟਾਂ ਪਾਉਣ ਦੀ ਸਹੂਲਤ ਦੇਣ ਲਈ ਜੰਮੂ, ਊਧਮਪੁਰ ਤੇ ਨਵੀਂ ਦਿੱਲੀ ’ਚ 24 ਵਿਸ਼ੇਸ਼ ਵੋਟਿੰਗ ਕੇਂਦਰ ਬਣਾਏ ਹਨ। ਜੰਮੂ ਕਸ਼ਮੀਰ ਦੇ ਮੁੱਖ ਚੋਣ ਅਧਿਕਾਰੀ ਪਾਂਡੂਰੰਗ ਕੇ ਪੋਲ ਨੇ ਕਿਹਾ ਕਿ ਕਸ਼ਮੀਰ ਵਾਦੀ ਤੋਂ ਬੇਘਰ ਹੋ ਕੇ ਦਿੱਲੀ, ਜੰਮੂ ਤੇ ਊਧਮਪੁਰ ’ਚ ਰਹਿ ਰਹੇ ਲੋਕਾਂ ਨੂੰ ‘ਫਾਰਮ ਐੱਮ’ ਨਹੀਂ ਭਰਨਾ ਪਵੇਗਾ ਜਿਵੇਂ ਲੋਕ ਸਭਾ ਚੋਣਾਂ ’ਚ ਭਰਨਾ ਪਿਆ ਸੀ। ਉਨ੍ਹਾਂ ਕਿਹਾ, ‘ਜੰਮੂ, ਊਧਮਪੁਰ ਤੇ ਦਿੱਲੀ ’ਚ ਰਹਿ ਰਹੇ ਕਸ਼ਮੀਰੀ 24 ਵੋਟਿੰਗ ਕੇਂਦਰਾਂ ’ਤੇ ਜਾ ਕੇ ਵੋਟ ਪਾ ਸਕਦੇ ਹਨ। ਜੰਮੂ ’ਚ 19 ਊਧਮਪੁਰ ’ਚ ਇੱਕ ਤੇ ਦਿੱਲੀ ’ਚ ਚਾਰ ਵੋਟਿੰਗ ਕੇਂਦਰ ਸਥਾਪਤ ਕੀਤੇ ਗਏ ਹਨ।’ -ਪੀਟੀਆਈ

ਇਕੱਲਿਆਂ ਚੋਣ ਲੜੇਗੀ ਜੰਮੂ ਕਸ਼ਮੀਰ ਅਪਨੀ ਪਾਰਟੀ

ਸ੍ਰੀਨਗਰ: ਚਦੂਜੇ ਪਾਸੇ ਜੰਮੂ ਕਸ਼ਮੀਰ ਅਪਨੀ ਪਾਰਟੀ (ਜੇਕੇਏਪੀ) ਨੇ ਵਿਧਾਨ ਸਭਾ ਚੋਣਾਂ ’ਚ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਦੀ ਗੱਲ ਤੋਂ ਅੱਜ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਉਹ ਕੇਂਦਰ ਸ਼ਾਸਿਤ ਪ੍ਰਦੇਸ਼ ’ਚ 60 ਸੀਟਾਂ ’ਤੇ ਚੋਣ ਲੜੇਗੀ। ਪਾਰਟੀ ਮੁਖੀ ਅਲਤਾਫ ਬੁਖਾਰੀ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀਂ ਹੈ। ਉਹ ਨਾ ਤਾਂ ਕਿਸੇ ਪਾਰਟੀ ਨੂੰ ਹਮਾਇਤ ਦੇਣਗੇ ਤੇ ਨਾ ਹੀ ਕਿਸੇ ਪਾਰਟੀ ਤੋਂ ਹਮਾਇਤ ਲੈਣਗੇ। -ਪੀਟੀਆਈ

Advertisement

Advertisement