ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੂਬੇ ਵਿੱਚ ਸਾਰੀਆਂ ਸੀਟਾਂ ’ਤੇ ਹੂੰਝਾ ਫੇਰ ਜਿੱਤ ਹਾਸਲ ਕਰਾਂਗੇ: ਸੈਣੀ

07:26 AM Mar 20, 2024 IST
ਲਾਡਵਾ ਚੌਕ ’ਚ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 19 ਮਾਰਚ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਅੱਜ ਇਥੇ ਸਵੇਰੇ ਸ਼ਾਹਬਾਦ ਪੁੱਜਣ ’ਤੇ ਜੀਟੀ ਰੋਡ ਤੇ ਲਾਡਵਾ ਚੌਕ ’ਤੇ ਹੀ ਭਰਵਾਂ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਦਾ ਕਾਫਲਾ ਜਿਵੇਂ ਹੀ ਲਾਡਵਾ ਚੌਕ ਪੁੱਜਾ ਤਾਂ ‘ਭਾਜਪਾ ਜ਼ਿੰਦਾਬਾਦ ਤੇ ਭਾਰਤ ਮਾਤਾ ਦੀ ਜੈ’ ਦੇ ਨਾਅਰਿਆਂ ਨਾਲ ਸ਼ਹਿਰ ਗੂੰਜ ਉੱਠਿਆ। ਵੱਡੀ ਗਿਣਤੀ ਵਿਚ ਮੌਜੂਦ ਭਾਜਪਾ ਨੇਤਾਵਾਂ ਤੇ ਕਾਰਕੁਨਾਂ ਵੱਲੋਂ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਨਾਇਬ ਸੈਣੀ ਨੇ ਜੀਪ ਵਿਚ ਹੀ ਖੜ੍ਹੇ ਹੋ ਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਭਾਜਪਾ ਸੂਬੇ ਦੀਆਂ ਸਾਰੀਆਂ 10 ਸੀਟਾਂ ’ਤੇ ਹੂੰਝਾ ਫੇਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਤੇ ਸੂਬੇ ਵਿਚ ਵਿਰੋਧੀ ਧਿਰ ਦਾ ਸਫਾਇਆ ਹੋ ਚੁੱਕਾ ਹੈ ਤੇ ਵਿਰੋਧੀ ਧਿਰ ਕੋਲ ਨਾ ਤਾਂ ਕੋਈ ਨੇਤਾ ਹੈ ਤੇ ਨਾ ਹੀ ਕੋਈ ਨੀਤੀ ਹੈ। ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਦੇ ਲੋਕ ਵੀ ਭਾਜਪਾ ਦੀ ਹਨੇਰੀ ਨੂੰ ਠੱਲ੍ਹ ਨਹੀਂ ਸਕਣਗੇ ਤੇ ਇਸ ਦੇ ਵਹਿਣ ਵਿਚ ਉਹ ਵਹਿ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰੇ ਦੇਸ਼ ਦੀ ਪਸੰਦ ਹਨ। ਸੂਬੇ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਨੀਤੀਆਂ ਲਾਗੂ ਕੀਤੀਆਂ ਹਨ, ਉਨ੍ਹਾਂ ਨੀਤੀਆਂ ਤੋਂ ਅੱਜ ਸਾਰੇ ਲੋਕ ਪ੍ਰਭਾਵਿਤ ਹਨ। ਉਨ੍ਹਾਂ ਨੇ ਲੋਕਾਂ ਨੂੰ ਭਾਜਪਾ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਸਾਬਕਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ, ਮੰਡਲ ਪ੍ਰਧਾਨ ਮੁਲਖ ਰਾਜ ਗੁੰਬਰ, ਕਰਨਰਾਜ ਸਿੰਘ ਤੂਰ, ਬੀਬੀ ਕਰਤਾਰ ਕੌਰ, ਪਾਲਿਕਾ ਪ੍ਰਧਾਨ ਗੁਲਸ਼ਨ ਕਵਾਤਰਾ, ਸੁਲਤਾਨ ਮਿਰਜਾ, ਗੌਰਵ ਬੇਦੀ, ਕਰਨਰਾਜ ਸਿੰਘ ਬੇਦੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।

Advertisement

Advertisement