ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਨਾਲ ਗੱਠਜੋੜ ਸਬੰਧੀ ਫੈਸਲਾ ਵਰਕਰਾਂ ਦੀਆਂ ਭਾਵਨਾਵਾਂ ਮੁਤਾਬਕ ਲਵਾਂਗੇ: ਯਾਦਵ

06:32 AM Jan 26, 2024 IST
ਖਮਾਣੋਂ ’ਚ ਮੀਟਿੰਗ ਦੌਰਾਨ ਸਟੇਜ ਉੱਤੇ ਹਾਜ਼ਰ ਸੀਨੀਅਰ ਕਾਂਗਰਸ ਲੀਡਰਸ਼ਿਪ।

ਜਗਜੀਤ ਕੁਮਾਰ
ਖਮਾਣੋ, 25 ਜਨਵਰੀ
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ 9 ਹਲਕਿਆਂ ਦੀ ਮਿਸ਼ਨ 2024 ‘ਖੁੱਲੀ ਚਰਚਾ’ ਅਧੀਨ ਵਿਸ਼ਾਲ ਮੀਟਿੰਗ ਅਮਰ ਪੈਲੇਸ ਖਮਾਣੋਂ ਵਿੱਚ ਹੋਈ। ਇਸ ਮੌਕੇ ਵੱਡੀ ਗਿਣਤੀ ਵਿੱਚ ਵੱਖ-ਵੱਖ ਹਲਕਿਆਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਅਤੇ ਕੋਆਰਡੀਨੇਟਰ ਹਰਿੰਦਰ ਸਿੰਘ ਹੈਰੀ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਲਗਪੱਗ ਢਾਈ ਦਰਜਨ ਵਰਕਰਾਂ ਨੇ ਕਾਂਗਰਸ ਹਾਈਕਮਾਂਡ ਅੱਗੇ ਆਪਣੇ ਵਿਚਾਰ ਰੱਖੇੇ।
ਆਗੂਆਂ ਨੇ ਕਿਹਾ ਕਿ ਜਦੋਂ ਸਰਕਾਰ ਸੱਤਾ ਵਿੱਚ ਹੁੰਦੀ ਹੈ ਤਾਂ ਵਰਕਰਾਂ ਨੂੰ ਬਣਦਾ ਸਤਿਕਾਰ ਨਹੀਂ ਦਿੱਤਾ ਜਾਂਦਾ ਪਰ ਜਦੋਂ ਸੱਤਾ ਤੋਂ ਬਾਹਰ ਹੁੰਦੀ ਹੈ ਤਾਂ ਵਰਕਰਾਂ ਦੀ ਜ਼ਰੂਰਤ ਨੂੰ ਸਮਝਦਿਆਂ ਉਨ੍ਹਾਂ ਨੂੰ ਰੀੜ ਦੀ ਹੱਡੀ ਕਿਹਾ ਜਾਂਦਾ ਹੈ। ਆਗੂਆਂ ਨੇ ਕਾਂਗਰਸ ਹਾਈਕਮਾਂਡ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪਾਰਟੀ ਵਿੱਚ ਅਨੁਸ਼ਾਸਨ ਕਾਇਮ ਰੱਖਿਆ ਜਾਵੇ ਅਤੇ ਪਾਰਟੀ ਅਤੇ ਪਾਰਟੀ ਦੀਆਂ ਨੀਤੀਆਂ ਦੇ ਖਿਲਾਫ ਬਿਆਨਬਾਜ਼ੀ ਕਰਨ ਵਾਲੇ ਆਗੂਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪ੍ਰੋਗਰਾਮ ਵਿੱਚ ਸਟੇਜ ਤੋਂ ਕਾਂਗਰਸੀ ਆਗੂਆਂ ਅਤੇ ਵੱਖ-ਵੱਖ ਹਲਕਿਆਂ ਤੇ ਵਰਕਰਾਂ ਨੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂ ਲਏ ਬਿਨਾਂ ਅਨੁਸ਼ਾਸਨਹੀਨਤਾ ਲਈ ਤਿੱਖਾ ਨਿਸ਼ਾਨਾ ਬਣਾਇਆ। ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕਿਸੇ ਨੂੰ ਵੀ ਅਨੁਸ਼ਾਸਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਿਹਾ ਕਿ ਵਰਕਰਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਕਾਂਗਰਸ ਹਾਈਕਮਾਂਡ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਆਮ ਆਦਮੀ ਪਾਰਟੀ ਨਾਲ ਲੋਕ ਸਭਾ ਚੋਣਾਂ ਦੀਆਂ ਵੋਟਾਂ ਵਿੱਚ ਗੱਠਜੋੜ ਬਾਰੇ ਫੈਸਲਾ ਵਰਕਰਾਂ ਦੀਆਂ ਭਾਵਨਾ ਮੁਤਾਬਕ ਹੀ ਲਿਆ ਜਾਵੇਗਾ ਤੇ ਲੀਡਰਸ਼ਿਪ ਉਸ ਦੇ ਬਿਲਕੁਲ ਹੱਕ ਵਿੱਚ ਹੈ, ਜੋ ਵਰਕਰ ਚਾਹੁੰਦੇ ਹਨ। ਇਸ ਮੌਕੇ ਸ਼ਮਸ਼ੇਰ ਸਿੰਘ ਦੂਲੋ ਸਾਬਕਾ ਮੈਂਬਰ ਪਾਰਲੀਮੈਂਟ, ਡਾਕਟਰ ਅਮਰ ਸਿੰਘ ਮੈਂਬਰ ਪਾਰਲੀਮੈਂਟ ਜਿਲਾ ਫਤਿਹਗੜ੍ਹ ਸਾਹਿਬ, ਗੁਰਕੀਰਤ ਸਿੰਘ ਕੋਟਲੀ, ਕਾਕਾ ਰਣਦੀਪ ਸਿੰਘ ਨਾਭਾ, ਕੁਲਜੀਤ ਸਿੰਘ ਨਾਗਰਾ, ਰੁਪਿੰਦਰ ਸਿੰਘ ਰਾਜਾ ਗਿੱਲ, ਸ਼ੇਰ ਸਿੰਘ ਘੁਬਾਇਆ ਸਾਬਕਾ ਮੈਬਰ ਪਾਰਲੀਮੈਂਟ, ਕੁਲਦੀਪ ਵੈਦ ਲੁਧਿਆਣਾ , ਰੂਪ ਕੌਰ ਬਾਗੜੀਆ, ਲਖਬੀਰ ਸਿੰਘ ਲੱਖਾ ਪਾਇਲ, ਕਾਮਿਲ ਬੋਪਾਰਾਏ, ਤੇਜ ਪ੍ਰਕਾਸ਼ ਕੋਟਲੀ ਸਾਬਕਾ ਮੰਤਰੀ ਪੰਜਾਬ, ਬਿਕਰਮਜੀਤ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਜੀਪੀ ਸਾਬਕਾ ਵਿਧਾਇਕ, ਕਸਤੂਰੀ ਲਾਲ ਮਿੰਟੂ ਤੋਂ ਇਲਾਵਾ ਹੋਰ ਸੀਨੀਅਰ ਆਗੂਆਂ ਨੇ ਕਾਂਗਰਸ ਨੂੰ ਮਜਬੂਤ ਕਰਨ ਲਈ ਆਪੋ ਆਪਣੇ ਵਿਚਾਰ ਪੇਸ਼ ਕੀਤੇ। ਸਟੇਜ ਦੀ ਕਾਰਵਾਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਸਾਬਕਾ ਵਿਧਾਇਕ ਬਸੀ ਪਠਾਣਾਂ ਅਤੇ ਕੈਪਟਨ ਸੰਦੀਪ ਸੰਧੂ ਨੇ ਚਲਾਈ।

Advertisement

Advertisement