ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਣਕ ਦੀ ਚੁਕਾਈ ਸ਼ੁਰੂ ਨਾ ਹੋਣ ’ਤੇ ਸੰਘਰਸ਼ ਵਿੱਢਾਂਗੇ: ਸੁਖਬੀਰ

10:19 AM Apr 26, 2024 IST
ਮਾਹੂਆਣਾ ਖਰੀਦ ਕੇਂਦਰ ’ਚ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਸੁਖਬੀਰ ਸਿੰਘ ਬਾਦਲ।

ਇਕਬਾਲ ਸਿੰਘ ਸ਼ਾਂਤ
ਲੰਬੀ, 25 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਸ਼ੁਰੂ ਨਾ ਹੋਣ ’ਤੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਸ੍ਰੀ ਬਾਦਲ ਨੇ ਅੱਜ ਮਾਹੂਆਣਾ ਖ਼ਰੀਦ ਕੇਂਦਰ ਦਾ ਦੌਰਾ ਕਰ ਕੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਸ੍ਰੀ ਬਾਦਲ ਨੇ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਬੜੀ ਨਾਮੋਸ਼ੀਜਨਕ ਸਥਿਤੀ ਹੈ ਕਿ ਝੱਖੜ ਤੇ ਮੀਂਹ ਕਾਰਨ ਕਿਸਾਨ ਤਾਂ ਪਹਿਲਾਂ ਹੀ ਕਣਕ ਦੀ ਫ਼ਸਲ ਦੇ ਨੁਕਸਾਨ ਦੀ ਮਾਰ ਹੇਠ ਹਨ, ਹੁਣ ਸਰਕਾਰ ਦੀ ਲਾਪ੍ਰਵਾਹੀ ਕਾਰਨ ਮੰਡੀਆਂ ’ਚ ਫ਼ਸਲ ਵੇਚਣ ਲਈ ਖੱਜਲ ਖੁਆਰ ਹੋ ਰਹੇ ਹਨ ਜਦਕਿ ਸੂਬੇ ਦਾ ਮੁੱਖ ਮੰਤਰੀ ਆਸਾਮ ਅਤੇ ਗੁਜਰਾਤ ਦੇ ਸਿਆਸੀ ਦੌਰਿਆਂ ’ਚ ਰੁੱਝੇ ਹੋਏ ਹਨ।
ਉਨ੍ਹਾਂ ‘ਆਪ’ ਸਰਕਾਰ ’ਤੇ ਪਿਛਲੇ ਦੋ ਸਾਲਾਂ ਵਿੱਚ ਸੂਬੇ ਦਾ ਖੇਤੀਬਾੜੀ ਅਰਥਚਾਰਾ ਤਬਾਹ ਕਰਨ ਦੇ ਦੋਸ਼ ਲਗਾਉਂਦੇ ਕਿਹਾ ਕਿ ਕਿਸਾਨਾਂ ਨੂੰ ਅਜੇੇ ਤੱਕ ਪਿਛਲੇ ਸਮੇਂ ’ਚ ਹੋਈ ਗੜੇਮਾਰੀ ਤੇ ਹੜ੍ਹਾਂ ਦਾ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਫ਼ਸਲਾਂ ਦੇ ਮੁਆਵਜ਼ੇ ਲਈ 25-25 ਹਜ਼ਾਰ ਰੁਪਏ ਬਗੈਰ ਗਿਰਦਾਵਰੀ ਤੋਂ ਦੇਣ ਦੇ ਆਪਣੇ ਵਾਅਦੇ ਤੋਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਦੀ ਮੱਕੀ ਤੇ ਦਾਲਾਂ ਦੀ ਫ਼ਸਲ ਖਰੀਦਣ ਵਿੱਚ ਵੀ ਨਾਕਾਮ ਰਹੀ ਹੈ। ਸੁਖਬੀਰ ਬਾਦਲ ਨੇ ਕਿਸਾਨਾਂ ਨੂੰ ਹੱਦਾਂ ਸੀਲ ਕਰ ਕੇ ਕਿਸਾਨਾਂ ਦੇ ਰਾਹ ਰੋਕਣ ਅਤੇ ਹਰਿਆਣਾ ਨਾਲ ਰਲ ਕੇ ਕਿਸਾਨ ਸੰਘਰਸ਼ ਨੂੰ ਕੁਚਲਣ ਵਾਲੀ ‘ਆਪ’ ਸਰਕਾਰ ਅਤੇ ਸਮੂਹ ਦਿੱਲੀ ਆਧਾਰਤ ਪਾਰਟੀਆਂ ਨੂੰ ਮੁੜ ਤੋਂ ਫਤਵਾ ਨਾ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ, ਅਕਾਲੀ ਆਗੂ ਮਨਪ੍ਰੀਤ ਸਿੰਘ ਮੌਜੂਦ ਸਨ।

Advertisement

Advertisement
Advertisement