ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਬਾਰੇ ਭਾਰਤੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰਾਂਗੇ: ਅਮਰੀਕਾ
11:20 AM Dec 06, 2023 IST
ਵਾਸ਼ਿੰਗਟਨ, 6 ਦਸੰਬਰ
ਅਮਰੀਕਾ ਨੇ ਕਿਹਾ ਹੈ ਕਿ ਉਹ ਵੱਖਵਾਦੀ ਸਿੱਖ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਭਾਰਤੀ ਅਧਿਕਾਰੀ ਦੀ ਸ਼ਮੂਲੀਅਤ ਦੇ ਦੋਸ਼ਾਂ ਦੀ ਭਾਰਤ ਦੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰੇਗਾ। ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਵਿਦੇਸ਼ ਮੰਤਰੀ ਨੇ ਆਪਣੇ ਵਿਦੇਸ਼ੀ ਹਮਰੁਤਬਾ ਕੋਲ ਇਹ ਗੱਲ ਉਠਾਈ ਹੈ ਅਤੇ ਕਿਹਾ ਹੈ ਕਿ ਅਸੀਂ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ। ਭਾਰਤ ਨੇ ਕਿਹਾ ਹੈ ਕਿ ਉਹ ਜਾਂਚ ਕਰੇਗਾ। ਉਨ੍ਹਾਂ ਨੇ ਜਾਂਚ ਕਰਾਉਣ ਦਾ ਜਨਤਕ ਤੌਰ ’ਤੇ ਐਲਾਨ ਕੀਤਾ ਹੈ। ਹੁਣ ਅਸੀਂ ਜਾਂਚ ਦੇ ਨਤੀਜਿਆਂ ਦੀ ਉਡੀਕ ਕਰਾਂਗੇ।’ਅਮਰੀਕਾ ਵਿੱਚ ਸੰਘੀ ਵਕੀਲਾਂ ਨੇ ਦੋਸ਼ ਲਾਇਆ ਹੈ ਕਿ ਭਾਰਤੀ ਨਾਗਰਿਕ ਨੇ ਅਮਰੀਕਾ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ। ਸਰਕਾਰੀ ਵਕੀਲਾਂ ਨੇ ਇਹ ਵੀ ਦੋਸ਼ ਲਾਇਆ ਕਿ ਉਹ ਭਾਰਤੀ ਵਿਅਕਤੀ ਭਾਰਤੀ ਅਧਿਕਾਰੀ ਨਾਲ ਰਲਿਆ ਹੋਇਆ ਸੀ।
Advertisement
Advertisement