ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਇੰਡੀਆ’ ਗੱਠਜੋੜ ਦੇ ਸੱਤਾ ’ਚ ਆਉਣ ’ਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਂਗੇ: ਅਖਿਲੇਸ਼

07:00 AM Apr 27, 2024 IST
ਸਮਾਜਵਾਦੀ ਪਾਰਟੀ ਪ੍ਰਮੁੱਖ ਅਖਿਲੇਸ਼ ਯਾਦਵ ਏਟਾ ਵਿੱਚ ਚੋਣ ਰੈਲੀ ਦੌਰਾਨ ਮੰਚ ਤੋਂ ਹੱਥ ਹਿਲਾ ਕੇ ਲੋਕਾਂ ਦਾ ਪਿਆਰ ਕਬੂਲਦੇ ਹੋਏ। -ਫੋਟੋ: ਪੀਟੀਆਈ

ਏਟਾ (ਯੂਪੀ), 26 ਅਪਰੈਲ
ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਜੇ ‘ਇੰਡੀਆ’ ਗੱਠਜੋੜ ਸੱਤਾ ’ਚ ਆਉਂਦਾ ਹੈ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣਗੇ। ਜਦੋਂ ਕਿ ਸੱਤਾਧਾਰੀ ਪਾਰਟੀ ਨੇ ਆਪਣੇ ਕਾਰਜਕਾਲ ’ਚ ਪੂੰਜੀਪਤੀਆਂ ਦੇ 16 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ ਹਨ।
ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਭਾਜਪਾ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਅੱਜ ਵੀ ਦੁਖੀ ਹਨ ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਸਹੀ ਮੁੱਲ ਨਹੀਂ ਮਿਲ ਰਿਹਾ। ਸਨਅਤਕਾਰ ਕੀਮਤਾਂ ਨੂੰ ਕੰਟਰੋਲ ਕਰ ਰਹੇ ਹਨ।
ਯਾਦਵ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਗਰੀਬਾਂ ਨੂੰ ਦਿੱਤਾ ਜਾ ਰਿਹਾ ਮੁਫਤ ਰਾਸ਼ਨ ਘਟੀਆ ਕਿਸਮ ਦਾ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉੱਤਰ ਪ੍ਰਦੇਸ਼ ਵਿੱਚ ਪੇਪਰ ਲੀਕ ਹੋਣ ਦੇ ਮੁੱਦੇ ’ਤੇ ਭਾਜਪਾ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦੇਸ਼ ’ਚ ਵੱਧ ਰਹੀ ਬੇਰੁਜ਼ਗਾਰੀ ਅਤੇ ਪਾਰਟੀ ਦੀ ‘ਡਬਲ-ਇੰਜਣ’ ਸਰਕਾਰ ’ਤੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰਨ ਦਾ ਦੋਸ਼ ਲਗਾਇਆ। ਇਥੇ ਪਾਰਟੀ ਉਮੀਦਵਾਰ ਦੇ ਸਮਰਥਨ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸਪਾ ਮੁਖੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਤੋਂ ਬਚਣ ਲਈ ਜਾਣਬੁੱਝ ਕੇ ਪ੍ਰੀਖਿਆ ਦੇ ਪੇਪਰ ਲੀਕ ਕੀਤੇ। ਸਪਾ ਪ੍ਰਧਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਬਾਰੇ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ, ਭਾਜਪਾ ਨੇ ਤੁਹਾਡੀ ਜ਼ਿੰਦਗੀ ਦਾ ਇੱਕ ਤਿਹਾਈ ਹਿੱਸਾ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਦਾਅਵਾ ਕੀਤਾ ਸੀ ਕਿ ਪ੍ਰੀਖਿਆਵਾਂ ਸੁਰੱਖਿਅਤ ਢੰਗ ਨਾਲ ਕਰਵਾਈਆਂ ਜਾਣਗੀਆਂ।
ਸਪਾ ਪ੍ਰਧਾਨ ਨੇ ਕਿਹਾ ਕਿ ‘ਅਗਨੀਪਥ’ ਸਕੀਮ ਨੇ ਦੇਸ਼ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਜੇਕਰ ਉਹ ਫੌਜ ਵਿੱਚ ਭਰਤੀ ਦੀ ਪੁਰਾਣੀ ਪ੍ਰਣਾਲੀ ਨੂੰ ਵਾਪਸ ਲਿਆਉਣਾ ਚਾਹੁੰਦੇ ਹਨ ਤਾਂ ‘ਇੰਡੀਆ’ ਗੱਠਜੋੜ ਦੀ ਜਿੱਤ ਯਕੀਨੀ ਬਣਾਉਣ।
ਰੈਲੀ ਵਾਲੀ ਥਾਂ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ, ‘‘ਖਾਕੀ ਵਰਦੀ ਵਾਲੇ ਸੋਚਦੇ ਹਨ ਕਿ ਉਨ੍ਹਾਂ ਦੀ ਨੌਕਰੀ ਪੱਕੀ ਹੈ, ਪਰ ਜੇਕਰ ਭਾਜਪਾ ਆਉਂਦੀ ਹੈ ਤਾਂ ਉਨ੍ਹਾਂ ਕੋਲ ਸਿਰਫ਼ ਤਿੰਨ ਸਾਲ ਹੀ ਨੌਕਰੀਆਂ ਰਹਿਣਗੀਆਂ।’’ ਇਲੈਕਟੋਰਲ ਬਾਂਡ ‘ਤੇ ਉਨ੍ਹਾਂ ਕਿਹਾ, “ਇਹ ਦਾਨ ਨਹੀਂ, ਜ਼ਬਰਦਸਤੀ ਹੈ।’’ -ਪੀਟੀਆਈ

Advertisement

Advertisement
Advertisement