ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਬਈ ਤੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼

07:31 AM Jan 10, 2025 IST
ਮੁਲਾਜ਼ਮਾਂ ਤੋਂ ਬਰਾਮਦ ਹੋਏ ਹਥਿਆਰ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਜਨਵਰੀ
ਕਾਊਂਟਰ ਇੰਟੈਲੀਜੈਂਸ (ਸੀਆਈ) ਦੀ ਟੀਮ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਪਿਸਤੌਲਾਂ ਬਰਾਮਦ ਕੀਤੀਆਂ ਹਨ। ਡੀਜੀਪੀ ਗੌਰਵ ਯਾਦਵ ਨੇ ਇਸ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਇਹ ਰੈਕੇਟ ਚਲਾਇਆ ਜਾ ਰਿਹਾ ਸੀ, ਜਿਸ ਨੂੰ ਪਾਕਿਸਤਾਨ ਤਸਕਰਾਂ ਦੀ ਵੀ ਹਮਾਇਤ ਪ੍ਰਾਪਤ ਹੈ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਜੋ ਤਰਨ ਤਾਰਨ ਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਸੈਦਪੁਰ ਵਿੱਚ ਰਹਿ ਰਿਹਾ ਹੈ। ਮੁਲਜ਼ਮ ਕੋਲੋਂ ਤਿੰਨ ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ 9 ਐੱਮਐੱਮ ਦੇ ਦੋ ਗਲੌਕ ਅਤੇ ਇੱਕ .30 ਬੋਰ ਚੀਨੀ ਪਿਸਤੌਲ ਸ਼ਾਮਲ ਹੈ, ਸਣੇ 4 ਕਾਰਤੂਸ ਬਰਾਮਦ ਹੋਏ। ਉਸ ਦਾ ਸਕੂਟਰ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਨੇ ਦੱਸਿਆ ਕਿ ਪੁਲੀਸ ਨੂੰ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ। ਇਸ ਦੇ ਆਧਾਰ ’ਤੇ ਸੀਆਈ ਅੰਮ੍ਰਿਤਸਰ ਦੀ ਟੀਮ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਗੁਰਪ੍ਰੀਤ ਸਿੰਘ ਨੂੰ ਪਿੰਡ ਰਾਮ ਤੀਰਥ ਤੋਂ ਪਿੰਡ ਖੁਰਮਣੀਆਂ ਅੰਮ੍ਰਿਤਸਰ ਨੂੰ ਜਾਂਦੀ ਲਿੰਕ ਰੋਡ ’ਤੇ ਨਾਕੇ ਦੌਰਾਨ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਕਿ ਮਨਜੋਤ ਸਿੰਘ ਇਸ ਨੈੱਟਵਰਕ ਦਾ ਮੁੱਖ ਸਰਗਨਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਸੁੱਟੇ ਗਏ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ। ਡੀਜੀਪੀ ਨੇ ਕਿਹਾ ਕਿ ਉਸ ਦੇ ਸਾਥੀ ਦੀ ਵੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸਐੱਸਓਸੀ), ਅੰਮ੍ਰਿਤਸਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

Advertisement

Advertisement