ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਂਹ ਦੇ ਛਰਾਟਿਆਂ ਨਾਲ ਮੌਸਮ ਖ਼ੁਸ਼ਗਵਾਰ

10:46 AM Sep 16, 2024 IST
ਮੀਂਹ ਕਾਰਨ ਸੈਕਟਰ-26 ਦੀ ਮੰਡੀ ਵਿੱਚ ਹੋਇਆ ਚਿੱਕੜ। -ਫੋਟੋ: ਪ੍ਰਦੀਪ ਤਿਵਾੜੀ

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 15 ਸਤੰਬਰ
ਚੰਡੀਗੜ੍ਹ ਵਿੱਚ ਐਤਵਾਰ ਨੂੰ ਦੁਪਹਿਰ ਵੇਲੇ ਮੀਂਹ ਪਿਆ। ਇਸ ਦੌਰਾਨ ਠੰਢੀਆਂ ਹਵਾਵਾਂ ਚੱਲਣ ਨਾਲ ਮੌਸਮ ਖੁਸ਼ਗਵਾਰ ਹੋ ਗਿਆ। ਛੁੱਟੀ ਦਾ ਦਿਨ ਹੋਣ ਕਾਰਨ ਲੋਕਾਂ ਨੇ ਸੁਖਨਾ ਝੀਲ ਅਤੇ ਹੋਰ ਪਾਰਕਾਂ ਵਿੱਚ ਮੌਸਮ ਦਾ ਆਨੰਦ ਮਾਣਿਆ। ਇਸ ਦੌਰਾਨ ਸ਼ਹਿਰ ਵਿੱਚ ਕਈ ਥਾਵਾਂ ’ਤੇ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ। ਸ਼ਹਿਰ ਦੇ 33 ਸੈਕਟਰ ਦੇ ਪਾਰਕ ਸਣੇ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਇਕੱਠਾ ਹੋਣ ਦੀ ਸੂਚਨਾ ਹੈ। ਮੀਂਹ ਕਾਰਨ ਸੈਕਟਰ-26 ਦੀ ਮੰਡੀ ਵਿੱਚ ਚਿੱਕੜ ਹੋ ਗਿਆ ਜਿਸ ਕਾਰਨ ਖ਼ਰੀਦਦਾਰ ਪ੍ਰੇਸ਼ਾਨ ਹੋਏ।
ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ ਵੀ ਸ਼ਹਿਰ ਵਿੱਚ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33.5 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 24.2 ਡਿਗਰੀ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਵਿੱਚ 19 ਮਿਲੀਮੀਟਰ ਮੀਂਹ ਪਿਆ ਹੈ। ਸ਼ਹਿਰ ਵਿੱਚ 1 ਜੂਨ ਤੋਂ ਹੁਣ ਤੱਕ 710.1 ਮਿਲੀਮੀਟਰ ਮੀਂਹ ਪਿਆ ਹੈ ਜੋ ਆਮ ਨਾਲੋਂ 13.9 ਫੀਸਦੀ ਘੱਟ ਹੈ। ਧਿਆਨ ਰਹੇ ਕਿ ਇਸ ਸਮੇਂ ਮੌਨਸੂਨ ਦਾ ਮੌਸਮ ਆਪਣੇ ਵਿਦਾਈ ਪੜਾਅ ’ਤੇ ਹੈ। ਮੌਸਮ ਵਿਗਿਆਨੀਆਂ ਅਨੁਸਾਰ ਸਤੰਬਰ ਮਹੀਨੇ ਵਿੱਚ ਚੰਗੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮਹੀਨੇ ਆਮ ਜਾਂ ਇਸ ਤੋਂ ਵੱਧ ਬਾਰਸ਼ ਹੋਣ ਦੀ ਸੰਭਾਵਨਾ ਹੈ। ਸ਼ਹਿਰ ਵਿੱਚ ਅਗਸਤ ਵਿੱਚ 351.6 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ, ਜੋ 284.8 ਮਿਲੀਮੀਟਰ ਦੀ ਆਮ ਸ਼੍ਰੇਣੀ ਵਿੱਚ ਹੈ। ਇਸ ਦੇ ਉਲਟ ਜੂਨ ਵਿੱਚ ਸਿਰਫ਼ 11.9 ਮਿਲੀਮੀਟਰ ਬਾਰਸ਼ ਹੋਈ, ਜੋ ਕਿ ਮਹੀਨੇ ਦੀ 155.5 ਮਿਲੀਮੀਟਰ ਦੀ ਆਮ ਵਰਖਾ ਤੋਂ 92 ਫ਼ੀਸਦੀ ਘੱਟ ਸੀ। ਜੁਲਾਈ ਵਿੱਚ ਵੀ ਸ਼ਹਿਰ ਵਿੱਚ 273.2 ਮਿਲੀਮੀਟਰ ਦੀ ਆਮ ਵਰਖਾ ਦੇ ਮੁਕਾਬਲੇ ਸਿਰਫ਼ 178.2 ਮਿਲੀਮੀਟਰ ਮੀਂਹ ਹੀ ਪਿਆ ਸੀ। ਸਿਟੀ ਬਿਊਟੀਫੁਲ ਵਿੱਚ ਮੰਗਲਵਾਰ ਨੂੰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

Advertisement

Advertisement