ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਸਟਰ ਤਾਰਾ ਸਿੰਘ ਦੇ 139ਵੇਂ ਜਨਮ ਦਿਹਾੜੇ ਮੌਕੇ ਵੈਬਿਨਾਰ

11:13 AM Jun 26, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਜੂਨ
ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਸੈਂਟਰ ਫਾਰ ਪੰਜਾਬ ਸਟੱਡੀਜ਼ ਨੇ ਮਾਸਟਰ ਤਾਰਾ ਸਿੰਘ ਦੇ 139ਵੇਂ ਜਨਮ ਦਿਹਾੜੇ ਨੂੰ ਮਨਾਉਣ ਲਈ ‘ਮਾਸਟਰ ਤਾਰਾ ਸਿੰਘ: ਜੀਵਨ ਅਤੇ ਸ਼ਖ਼ਸੀਅਤ’ ਸਿਰਲੇਖ ਹੇਠ ਇੱਕ ਅੰਤਰਰਾਸ਼ਟਰੀ ਵੈਬਿਨਾਰ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੈਂਬਰ ਅਤੇ ਮਾਸਟਰ ਤਾਰਾ ਸਿੰਘ ਦੀ ਦੋਹਤੀ ਕਿਰਨਜੋਤ ਕੌਰ ਅਤੇ ਸੰਤ ਸਿਪਾਹੀ ਰਸਾਲੇ ਦੇ ਸੰਪਾਦਕ ਗੁਰਚਰਨਜੀਤ ਸਿੰਘ ਲਾਂਬਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜੀਐੱਨਡੀਯੂ ਦੇ ਸਾਬਕਾ ਉਪ ਕੁਲਪਤੀ ਅਤੇ ਕਾਲਜ ਕੌਂਸਲ ਦੇ ਪ੍ਰਧਾਨ ਡਾ. ਐੱਸ.ਪੀ. ਸਿੰਘ ਨੇ ਆਏ ਮਹਿਮਾਨਾਂ ਦਾ ਸੁਆਗਤ ਕੀਤਾ। ਬੀਬੀ ਕਿਰਨਜੋਤ ਕੌਰ ਨੇ ਮਾਸਟਰ ਤਾਰਾ ਸਿੰਘ ਦੇ ਜੀਵਨ ਦੇ ਨਿੱਜੀ, ਧਾਰਮਿਕ ਅਤੇ ਰਾਜਨੀਤਕ ਪਹਿਲੂਆਂ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਨੂੰ ਇੱਕ ਨਿਰਸਵਾਰਥ ਆਗੂ ਦੱਸਿਆ। ਉਨ੍ਹਾਂ ਨੇ ਮਾਸਟਰ ਤਾਰਾ ਸਿੰਘ ਦੇ ਜੀਵਨ ਦੇ ਕੁਝ ਲੁਕਵੇਂ ਪਹਿਲੂਆਂ ’ਤੇ ਵੀ ਰੌਸ਼ਨੀ ਪਾਈ। ਗੁਰਚਰਨਜੀਤ ਸਿੰਘ ਲਾਂਬਾ ਨੇ ਵੰਡ ਤੋਂ ਪਹਿਲਾਂ ਅਤੇ ਬਾਅਦ ਦੀ ਰਾਜਨੀਤੀ ਵਿੱਚ ਮਾਸਟਰ ਤਾਰਾ ਸਿੰਘ ਦੇ ਯੋਗਦਾਨ ਦੀ ਮਹੱਤਤਾ ਨੂੰ ਬਾਰੀਕੀ ਨਾਲ ਦਰਸਾਇਆ। ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਸਮੂਹ ਸਰੋਤਿਆਂ ਅਤੇ ਬੁਲਾਰਿਆਂ ਦਾ ਧੰਨਵਾਦ ਕੀਤਾ। ਸੈਂਟਰ ਫਾਰ ਪੰਜਾਬ ਸਟੱਡੀਜ਼ ਦੇ ਕੋ-ਆਰਡੀਨੇਟਰ ਡਾ. ਮਨਦੀਪ ਕੌਰ ਨੇ ਸਮਾਗਮ ਦਾ ਸਫ਼ਲ ਸੰਚਾਲਨ ਕੀਤਾ।

Advertisement

Advertisement
Advertisement