ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਆਹ ਪੁਰਬ ਸਮਾਗਮ ਉਤਸ਼ਾਹ ਨਾਲ ਮਨਾਏ ਜਾਣਗੇ: ਬਲਕਾਰ ਸਿੰਘ

06:57 AM Sep 07, 2024 IST
ਕੈਬਨਿਟ ਮੰਤਰੀ ਬਲਕਾਰ ਸਿੰਘ ਨਾਲ ਮੀਟਿੰਗ ਦੌਰਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੇੈਰੀ ਕਲਸੀ ਤੇ ਹੋਰ। -ਫੋਟੋ: ਸੱਖੋਵਾਲੀਆ

ਨਿੱਜੀ ਪੱਤਰ ਪ੍ਰੇਰਕ
ਬਟਾਲਾ, 6 ਸਤੰਬਰ
ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ ਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ੳਨ੍ਹਾਂ ਇਹ ਭਰੋਸਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਵਿਆਹ ਪੁਰਬ ਦੇ ਸਬੰਧ ਵਿੱਚ ਕੀਤੀ ਮੀਟਿੰਗ ਦੌਰਾਨ ਦਿੱਤਾ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਮਾਣਿਕ ਮਹਿਤਾ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਨਗਰੀ ਬਟਾਲਾ ਵਿੱਚ ਵਿਆਹ ਪੁਰਬ ਸਬੰਧੀ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਵਿਆਹ ਪੁਰਬ ਸਬੰਧੀ ਵੱਖ ਵੱਖ ਪਹਿਲੂਆਂ ਬਾਰੇ ਕੈਬਨਿਟ ਮੰਤਰੀ ਬਲਕਾਰ ਸਿੰਘ ਨਾਲ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਮੰਤਰੀ ਨੇ ਬਟਾਲਾ ਦੇ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦੇਣ ਦਾ ਭਰੋਸਾ ਦਿੱਤਾ ਹੈ।

Advertisement

Advertisement