ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿੱਚ ਵਿਆਹ ਪੁਰਬ ਸਮਾਗਮ

11:39 AM Sep 11, 2024 IST

ਮਿਹਰ ਸਿੰਘ
ਕੁਰਾਲੀ, 10 ਸਤੰਬਰ
ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿੱਚ ਗੁਰੂ ਨਾਨਕ ਦੇਵ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਜਿਸ ਉਪਰੰਤ ਭਾਈ ਹਰਜੀਤ ਸਿੰਘ ਹਰਮਨ ਦੇ ਜਥੇ ਵੱਲੋਂ ਗੁਰਬਾਣੀ ਦੇ ਕੀਰਤਨ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਗੁਰੂ ਸਾਹਿਬ ਦਾ ਵਿਆਹ ਮਾਤਾ ਸੁਲੱਖਣੀ ਨਾਲ ਹੋਇਆ ਸੀ। ਉਨ੍ਹਾਂ ਦੇ ਨਾਲ ਹੋਰ ਰਸੂਖ਼ਦਾਰਾਂ ਸਣੇ ਸਾਧੂ, ਫ਼ਕੀਰ ਵੀ ਸ਼ਾਮਲ ਹੋਏ। ਗੁਰੂ ਸਾਹਿਬ ਨੇ ਲਾਵਾਂ ਵੀ ਬਾਣੀ ਦੀ ਪੋਥੀ ਦੁਆਲੇ ਲਈਆਂ ਸਨ। ਰਵਿੰਦਰ ਸਿੰਘ ਵਜੀਦਪੁਰ ਨੇ ਸੰਗਤ ਨੂੰ ਵਿਆਹ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਾਤਾ ਜੀ ਨੇ ਗੁਰੂ ਸਾਹਿਬ ਦੀਆਂ ਚਾਰ ਉਦਾਸੀਆਂ ਦੌਰਾਨ ਪਿੱਛੋਂ ਪਰਿਵਾਰ ਦੀ ਸੰਭਾਲ ਕਰਦਿਆਂ ਵੱਡਾ ਫ਼ਰਜ਼ ਨਿਭਾਇਆ। ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਦੀ ਸੇਵਾ ਲਈ ਭਗਤ ਸਿੰਘ ਦਾ ਸਿਰੋਪਾ ਪਾ ਕੇ ਸਨਮਾਨ ਕੀਤਾ ਗਿਆ। ਇਸ ਦੌਰਾਨ ਲੰਗਰ ਤੇ ਮਠਿਆਈਆਂ ਵੀ ਵਰਤਾਈਆਂ ਗਈਆਂ। ਇਸ ਮੌਕੇ ਗ੍ਰੰਥੀ ਜ਼ੋਰਾ ਸਿੰਘ, ਗੁਰਮੀਤ ਸਿੰਘ ਸ਼ਾਂਟੂ, ਸੁਖਦੇਵ ਸਿੰਘ ਸੁੱਖਾ ਕੰਸਾਲਾ, ਬਲਵਿੰਦਰ ਸਿੰਘ, ਗੁਰਮੇਲ ਸਿੰਘ ਮੰਡ, ਦਰਸ਼ਨ ਸਿੰਘ ਬਲਿੰਗ, ਦਿਲਬਾਗ ਸਿੰਘ, ਅਵਤਾਰ ਸਿੰਘ ਆਦਿ ਨੇ ਵੀ ਹਾਜ਼ਰੀ ਭਰੀ।

Advertisement

Advertisement