ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਫਤਾਵਾਰੀ ਲੌਕਡਾਉੂਨ: ਸ਼ੁੱਕਰਵਾਰ ਤੋਂ ਰੋਜ਼ਾਨਾ ਪੰਜਾਬ ਵਿੱਚ ਰਹੇਗਾ ਸ਼ਾਮ 7 ਤੋਂ ਸਵੇਰੇ 5 ਵਜੇ ਤਕ ਕਰਫਿਊ

08:09 PM Aug 20, 2020 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਗਸਤ

Advertisement

ਸੂਬੇ ਵਿੱਚ ਤੇਜ਼ੀ ਨਾਲ ਵਧ ਰਹੇ ਕਰੋਨਾ ਕੇਸਾਂ ਨਾਲ ਨਜਿੱਠਣ ਲਈ ‘ ਜੰਗੀ ਪੱਧਰ ਦੀਆਂ ਤਿਆਰੀਆਂ’ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਤਰ੍ਹਾਂ ਦੇ ਐਮਰਜੈਂਸੀ ਉਪਾਆਂ ਦੇ ਹੁਕਮ ਦਿੱਤੇ। ਇਨ੍ਹਾਂ ਵਿੱਚ ਸੂਬੇ ਦੇ ਸਾਰੇ 167 ਸ਼ਹਿਰਾਂ ਅਤੇ ਕਸਬਿਆਂ ਵਿੱਚ ਹਫਤਾਵਾਰੀ ਲੌਕਡਾਉੂਨ ਵਧਾਉਣ ਦੇ ਨਾਲ ਨਾਲ ਰਾਤ ਦਾ ਕਰਫਿਊ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਵਧਾਉਣ ਦਾ ਹੁਕਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ 31 ਅਗਸਤ ਤੱਕ ਸੂਬੇ ਵਿੱਚ ਵਿਆਹਾਂ ਅਤੇ ਅੰਤਿਮ ਸੰਸਕਾਰ ਨੂੰ ਛੱਡ ਕੇ ਹਰ ਤਰ੍ਹਾਂ ਦੇ ਇਕੱਠਾਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰੀ ਅਤੇ ਪ੍ਰਾਈਵੇਟ ਦਫਤਰ ਮਹੀਨੇ ਦੇ ਅੰਤ ਤਕ 50 ਫੀਸਦੀ ਸਮਰੱਥਾ ਨਾਲ ਹੀ ਚੱਲਣਗੇ। ਊਨ੍ਹਾਂ ਇਹ ਹੁਕਮ ਉੱਚ ਅਧਿਕਾਰੀਆਂ ਨਾਲ ਕੋਵਿਡ ਦੇ ਵੱਧ ਰਹੇ ਕੇਸਾਂ ਸਬੰਧੀ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ ਬਾਅਦ ਦਿੱਤੇ।

ਇਸ ਦੇ ਨਾਲ ਹੀ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਗਿਣਤੀ ਸੀਮਤ ਰੱਖਣ ਅਤੇ ਆਨਲਾਈਨ ਸ਼ਿਕਾਇਤ ਨਿਵਾਰਣ ਪ੍ਰਣਾਲੀ ਦੀ ਵਰਤੋਂ ਨੂੰ ਉਤਸ਼ਾਹਤ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

Advertisement

ਪੰਜ ਸਭ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸ.ਏ.ਐਸ.ਨਗਰ (ਮੁਹਾਲੀ) ਵਿੱਚ ਬੱਸਾਂ ਅਤੇ ਹੋਰ ਜਨਤਕ ਆਵਾਜਾਈ ਨੂੰ 50 ਫੀਸਦੀ ਸਮਰੱਥਾ ਨਾਲ ਚਲਾਉਣ ਅਤੇ ਪ੍ਰਾਈਵੇਟ ਚਾਰ ਪਹੀਆ ਵਾਹਨਾਂ ਵਿੱਚ ਤਿੰਨ ਤੋਂ ਵਧ ਸਵਾਰੀਆਂ ਬਿਠਾਉਣ ’ਤੇ ਰੋਕ ਲਗਾ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਇਨ੍ਹਾਂ ਪੰਜ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਹਦਾਇਤ ਕੀਤੀ ਹੈ ਕਿ ਭੀੜ ਨੂੰ ਰੋਕਣ ਲਈ ਰੋਜ਼ਾਨਾ ਸਿਰਫ 50% ਗੈਰ-ਜ਼ਰੂਰੀ ਦੁਕਾਨਾਂ ਖੋਲ੍ਹਣ ਦੀ ਹੀ ਆਗਿਆ ਦਿੱਤੀ ਜਾਵੇ। ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਕੁਲ ਸਰਗਰਮ ਕੇਸ ਸੂਬੇ ਦਾ 80 ਫੀਸਦੀ ਹਨ।

ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਵਿਆਹਾਂ ਅਤੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਦੇ ਸਬੰਧ ਵਿਚ ਨਿਯਮਾਂ ਦੀ ਪਾਲਣਾ ਨੂੰ ਸਖਤੀ ਨਾਲ ਲਾਗੂ ਕਰਨ ਅਤੇ 31 ਅਗਸਤ ਤੱਕ ਰਾਜਨੀਤਕ ਇਕੱਠਾਂ ’ਤੇ ਪੂਰੀ ਤਰ੍ਹਾਂ ਪਾਬੰਦੀ ਦੇ ਹੁਕਮ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਡੀਜੀਪੀ ਨੂੰ ਸਾਰੇ ਰਾਜਨੀਤਿਕ ਵਿਰੋਧ ਪ੍ਰਦਰਸ਼ਨਾਂ ਅਤੇ ਇਕੱਠਾਂ ਨੂੰ ਰੋਕਣ ਅਤੇ ਆਪਣੀ ਪਾਰਟੀ ਦੇ ਨੇਤਾਵਾਂ ਨੂੰ ਵੀ ਇਸ ਦਾ ਸਖਤੀ ਨਾਲ ਪਾਲਣ ਕਰਨ ਲਈ ਕਿਹਾ ਹੈ।

ਉਨ੍ਹਾਂ ਕਿਹਾ ‘ਹੁਣ ਬਹੁਤ ਹੋ ਗਿਆ’ ,‘‘ ਸਾਨੂੰ ਸੂਬੇ ਦੀ ਆਰਥਿਕ ਗਤੀਵਿਧੀ ਨੂੰ ਪ੍ਰਭਾਵਿਤ ਕੀਤੇ ਬਿਨਾਂ ਸਖ਼ਤ ਹੋਣ ਦੀ ਲੋੜ ਹੈ। ’’ ਸੂਬੇ ਵਿਚ ਹੁਣ ਤਕ ਕਰੋਨਾ ਕਾਰਨ ਹੋਈਆਂ 920 ਮੌਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ , ‘‘ ਹਰ ਮੌਤ ਮੈਨੂੰ ਦੁਖੀ ਕਰਦੀ ਹੈ ਅਤੇ ਆਉਣ ਵਾਲੇ ਹਫ਼ਤਿਆਂ ਦਾ ਅਨੁਮਾਨ ਬਹੁਤ ਗੰਭੀਰ ਹੈ।’’ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਐਮਰਜੈਂਸੀ ਦੇ ਹਾਲਾਤ ਹਨ ਜਿਸ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ।

 

 

 

 

Advertisement
Tags :
ਸਵੇਰੇਸ਼ਾਮਸ਼ੁੱਕਰਵਾਰਹਫ਼ਤਾਵਾਰੀਕਰਫਿਊਪੰਜਾਬਰਹੇਗਾ:ਰੋਜ਼ਾਨਾਲੌਕਡਾਉੂਨ:ਵਿੱਚ