ਵੇਟ ਲਿਫਟਿੰਗ: ਲਵਪ੍ਰੀਤ ਰੰਧਾਵਾ ਨੇ ਜਿੱਤਿਆ ਸੋਨ ਤਗ਼ਮਾ
ਪਾਇਲ:
‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸਾਬਕਾ ਇੰਸਪੈਕਟਰ ਗੁਰਮੇਜ ਸਿੰਘ ਰੰਧਾਵਾ ਦੇ ਪੁੱਤਰ ਲਵਪ੍ਰੀਤ ਸਿੰਘ ਰੰਧਾਵਾ ਨੇ ਵੇਟ ਲਿਫਟਿੰਗ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਇਸ ਸਬੰਧੀ ਸ੍ਰੀ ਰੰਧਾਵਾ ਨੇ ਕਿਹਾ ਕਿ ਉਹ ਅੱਜ ਜਿਸ ਵੀ ਮੁਕਾਮ ’ਤੇ ਹਨ, ਉਸ ਦਾ ਸਿਹਰਾ ਉਨ੍ਹਾਂ ਦੇ ਕੋਚ ਸ਼ੁੱਭਕਰਨ ਸਿੰਘ ਗਿੱਲ ਤੇ ਮੇਰੇ ਮਾਤਾ-ਪਿਤਾ ਨੂੰ ਜਾਂਦਾ ਹੈ। ਇਸ ਜਿੱਤ ਦੀ ਖੁਸ਼ੀ ਵਿੱਚ ਲਵਪ੍ਰੀਤ ਸਿੰਘ ਰੰਧਾਵਾ ਨੂੰ ਗੋਲਡ ਮੈਡਲ ਜਿੱਤਣ ’ਤੇ ਕੈਬਨਿਟ ਮੰਤਰੀ ਤਰਨਪ੍ਰੀਤ ਸੌਂਦ, ਗੁਰਕੀਰਤ ਸਿੰਘ ਕੋਟਲੀ, ਰੁਪਿੰਦਰ ਸਿੰਘ ਰਾਜਾ, ਭਾਜਪਾ ਆਗੂ ਬਿਕਰਮਜੀਤ ਸਿੰਘ ਚੀਮਾ, ਭਾਜਪਾ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਚੀਮਾਂ, ਚੇਅਰਮੈਨ ਸਤਿਨਾਮ ਸਿੰਘ ਸੋਨੀ, ਚੇਅਰਮੈਨ ਗੁਰਦੀਪ ਸਿੰਘ, ਸਰਪੰਚ ਹਰਮੇਲ ਸਿੰਘ ਕੋਟਲਾ ਢੱਕ, ਸਾਬਕਾ ਐੱਸਪੀ ਸਤਨਾਮ ਸਿੰਘ, ਇੰਸਪੈਕਟਰ ਬਲਜਿੰਦਰ ਸਿੰਘ ਬਾਠ, ਥਾਣੇਦਾਰ ਸੁਖਵਿੰਦਰ ਸਿੰਘ ਸੋਹੀ, ਥਾਣੇਦਾਰ ਰਾਓਵਰਿੰਦਰ ਸਿੰਘ, ਅਵਤਾਰ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰ ਸਿੰਘ, ਸ਼ਿਵ ਕੁਮਾਰ ਤੇ ਅਮਰਿੰਦਰ ਸਿੰਘ ਟਿਵਾਣਾ ਨੇ ਵਧਾਈ ਦਿੱਤੀ। -ਪੱਤਰ ਪ੍ਰੇਰਕ