ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵੇਂ ਵਿਦਿਆਰਥੀਆਂ ਦਾ ਸਵਾਗਤ

09:47 AM Jul 05, 2023 IST
ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਸੁਆਗਤ ਕਰਦੇ ਹੋਏ ਅਧਿਕਾਰੀ।-ਫੋਟੋ: ਗਿੱਲ

ਅਟਾਰੀ: ਸਕੂਲ ਆਫ਼ ਐਮੀਨੈਂਸ ਛੇਹਰਟਾ ਵਿੱਚ ਗਿਆਰਵੀਂ ਜਮਾਤ ਵਿੱਚ ਸਕੂਲ ਆਫ਼ ਐਮੀਨੈਂਸ ਦਾ ਟੈਸਟ ਪਾਸ ਕਰ ਕੇ ਦਾਖ਼ਲ ਹੋਏ ਵਿਦਿਆਰਥੀਆਂ ਦਾ ਸਕੂਲ ਪਹੁੰਚਣ ’ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿੱ) ਬਲਰਾਜ ਸਿੰਘ ਢਿੱਲੋਂ ਅਤੇ ਪ੍ਰਿੰਸੀਪਲ ਮਨਮੀਤ ਕੌਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਚਾਹ ਪਾਰਟੀ ਰੱਖੀ ਗਈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬਲਰਾਜ ਸਿੰਘ ਢਿੱਲੋਂ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਪੰਜਾਬ ਸਰਕਾਰ ਦਾ ਵਿੱਦਿਆ ਦੇ ਮਿਆਰ ਨੂੰ ਹੋਰ ਵਧੀਆ ਬਣਾਉਣ ਲਈ ਇੱਕ ਸਾਰਥਕ ਉਪਰਾਲਾ ਹੈ। ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਜਿਵੇਂ ਨੀਟ, ਐਨਡੀਏ, ਜੇਈਈ ਆਦਿ ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਇਸ ਮੌਕੇ ਪ੍ਰਿੰਸੀਪਲ ਮਨਮੀਤ ਕੌਰ, ਚੇਅਰਮੈਨ ਰਮਨ ਕੁਮਾਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਾਰੇ ਮੈਂਬਰ, ਨਵਦੀਪ ਕੌਰ ਰਿਆੜ, ਵਿਪਨ ਤੇ ਅਨੀਤਾ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Tags :
ਸਵਾਗਤਨਵੇਂਵਿਦਿਆਰਥੀਆਂ
Advertisement