ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਨਾਮ ਪੁੱਜਣ ’ਤੇ ਸਰਬਜੀਤ ਸਿੰਘ ਖਾਲਸਾ ਦਾ ਸਵਾਗਤ

06:38 AM Jun 11, 2024 IST
ਸੁਨਾਮ ਵਿੱਚ ਭਾਈ ਸਰਬਜੀਤ ਸਿੰਘ ਖਾਲਸਾ ਦਾ ਸਵਾਗਤ ਕਰਦੇ ਹੋਏ ਇਲਾਕਾ ਨਿਵਾਸੀ।

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 10 ਜੂਨ
ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਨਵੇਂ ਬਣੇ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਦਾ ਅੱਜ ਸੁਨਾਮ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਮੋਰਾਂਵਾਲੀ ਵਿਖੇ ਪਹਿਲੀ ਵਾਰ ਪੁੱਜਣ ਉੱਤੇ ਸਿੱਖ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ ਦੀ ਅਗਵਾਈ ਹੇਠ ਇਕੱਠੇ ਹੋਏ ਸਿੱਖ ਜਗਤ ਦੇ ਲੋਕਾਂ ਨੇ ਭਾਈ ਖਾਲਸਾ ਨੂੰ ਸੰਸਦ ਮੈਂਬਰ ਬਣਨ ਉੱਤੇ ਵਧਾਈ ਦਿੱਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਖਾਲਸਾ ਦਾ ਕਹਿਣਾ ਸੀ ਕਿ ਉਹ ਲੋਕ ਸਭਾ ਅੰਦਰ ਪੰਜਾਬ ਦੇ ਲੋਕਾਂ ਨਾਲ ਹੋ ਰਹੇ ਧੱਕੇ ਖ਼ਿਲਾਫ਼ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਉੱਤੇ ਘੱਟੋ-ਘੱਟ 302 ਦਾ ਪਰਚਾ ਦਰਜ ਕਰਨ, ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ, ਖੇਤੀਬਾੜੀ ਲਈ ਪੱਕੇ ਤੌਰ ਉੱਤੇ ਐੱਮਐੱਸਪੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਆਵਾਜ਼ ਉਠਾਉਣਾ ਉਨ੍ਹਾਂ ਦਾ ਮੁੱਖ ਮੰਤਵ ਰਹੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਗੁੱਟ ਦੀ ਹਮਾਇਤ ਕਰਨ ਤੋਂ ਪਹਿਲਾਂ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਵਿਚਾਰ ਵਟਾਂਦਰਾ ਜ਼ਰੂਰ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਵੀ ਮੌਕਾ ਮਿਲਦਾ ਹੈ ਤਾਂ ਭਾਈ ਅੰਮ੍ਰਿਤਪਾਲ ਸਿੰਘ ਉੱਤੇ ਢਾਹੇ ਜਾ ਰਹੇ ਤਸ਼ੱਦਦ ਦੀ ਆਵਾਜ਼ ਵੀ ਜ਼ਰੂਰ ਬੁਲੰਦ ਕਰਨਗੇ। ਇਸ ਮੌਕੇ ਯਾਦਵਿੰਦਰ ਸਿੰਘ ਨਿਰਮਾਣ, ਗੁਰਸਵੇਕ ਸਿੰਘ ਜਵਾਹਰਕੇ, ਚਮਕੌਰ ਸਿੰਘ ਮੋਰਾਂਵਾਲੀ, ਸਤਿਗੁਰ ਸਿੰਘ ਨਮੋਲ, ਮਾਸਟਰ ਦਲਜੀਤ ਸਿੰਘਨ ਤੇ ਦਰਸ਼ਨ ਸਿੰਘ ਮੋਰਾਂਵਾਲੀ ਸਮੇਤ ਹੋਰ ਹਾਜ਼ਰ ਸਨ।

Advertisement

Advertisement
Advertisement