ਸਾਈਕਲ ਰੈਲੀ ਦਾ ਗੁਰਦਾਸਪੁਰ ਵਿੱਚ ਸਵਾਗਤ
08:52 AM Nov 15, 2023 IST
ਗੁਰਦਾਸਪੁਰ: ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਮਹੱਤਤਾ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਚੰਡੀਗੜ੍ਹ ਤੋਂ ਸ਼ੁਰੂ ਹੋਈ ਸਾਈਕਲ ਰੈਲੀ ਦਾ ਜ਼ਿਲ੍ਹਾ ਗੁਰਦਾਸਪੁਰ ਪਹੁੰਚਣ ’ਤੇ ਦਫ਼ਤਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਕਿ ਇਸ ਜਾਗਰੂਕਤਾ ਸਾਈਕਲ ਰੈਲੀ ਨੂੰ 7 ਨਵੰਬਰ 2023 ਨੂੰ ਚੰਡੀਗੜ੍ਹ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ ਜੋ ਕਿ ਰਾਜ ਦੇ ਸਾਰੇ ਜ਼ਿਲ੍ਹਿਆਂ ਤੋਂ ਹੁੰਦੀ ਹੋਈ ਮਿਤੀ 7 ਦਸੰਬਰ ਨੂੰ ਝੰਡਾ ਦਿਵਸ ਮੌਕੇ ਵਾਪਸ ਰਾਜ ਭਵਨ ਵਿਖੇ ਪਹੁੰਚੇਗੀ ਅਤੇ ਰਾਜਪਾਲ ਵੱਲੋਂ ਫਲੈਗ ਆਫ਼ ਕੀਤਾ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement