ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੇਤੂ ਖਿਡਾਰੀਆਂ ਦਾ ਜਰਖੜ ਸਕੂਲ ਪੁੱਜਣ ’ਤੇ ਸਵਾਗਤ

06:48 AM Sep 23, 2024 IST
ਜੇਤੂ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਸਵਾਗਤ ਕਰਦੇ ਹੋਏ ਪ੍ਰਿੰਸੀਪਲ ਤੇ ਹੋਰ ਸਟਾਫ ਮੈਂਬਰ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 22 ਸਤੰਬਰ
ਬਠਿੰਡਾ ਵਿੱਚ ਸਮਾਪਤ ਹੋਈਆਂ 68ਵੀਆਂ ਰਾਜ ਪੱਧਰੀ ਸਕੂਲ ਖੇਡਾਂ ਵਿੱਚ ਜਰਖੜ ਹਾਕੀ ਅਕੈਡਮੀ ਨੇ ਹਾਕੀ ਅੰਡਰ 19 ਸਾਲ ਵਰਗ ਮੁੰਡਿਆਂ ਵਿੱਚ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਹੈ। ਇਸ ਜੇਤੂ ਟੀਮ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਜਰਖੜ ਹਾਕੀ ਅਕੈਡਮੀ ਨੇ ਲੀਗ ਦੌਰ ਦਾ ਮੈਚਾਂ ਵਿੱਚ ਜ਼ਿਲ੍ਹਾ ਫਾਜ਼ਿਲਕਾ ਨੂੰ 4-0, ਜ਼ਿਲ੍ਹਾ ਮਲੇਰਕੋਟਲਾ ਨੂੰ 7-0 ਨਾਲ, ਪ੍ਰੀ-ਕੁਆਟਰ ਫਾਈਨਲ ਵਿੱਚ ਫਿਰੋਜ਼ਪੁਰ ਨੂੰ 4-0 ਨਾਲ, ਕੁਆਟਰ ਫਾਈਨਲ ਮੁਕਾਬਲੇ ਵਿੱਚ ਅੰਮ੍ਰਿਤਸਰ ਨੂੰ 3-2 ਨਾਲ ਅਤੇ ਸੈਮੀ ਫਾਈਨਲ ਮੁਕਾਬਲੇ ਵਿੱਚ ਬਠਿੰਡਾ ਨੂੰ 4-0 ਨਾਲ ਹਰਾਉਣ ਤੋਂ ਬਾਅਦ ਫਾਈਨਲ ਮੁਕਾਬਲੇ ਵਿੱਚ ਪੀਆਈਐਸ ਲੁਧਿਆਣਾ ਹੱਥੋਂ 0-3 ਦੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤਰ੍ਹਾਂ ਉਹ ਟੂਰਨਾਮੈਂਟ ਵਿੱਚ ਉਪ ਜੇਤੂ ਰਹੀ।
ਇਸ ਅਹਿਮ ਪ੍ਰਾਪਤੀ ਤੋਂ ਬਾਅਦ ਸੀਨੀਅਰ ਸੈਕੰਡਰੀ ਸਕੂਲ ਜਰਖੜ ਵਿੱਚ ਪਹੁੰਚਣ ਤੇ ਜੇਤੂ ਟੀਮ ਦਾ ਸਕੂਲ ਸਟਾਫ ਅਤੇ ਪ੍ਰਿੰਸੀਪਲ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਹਰਦੇਵ ਸਿੰਘ, ਲੈਕਚਰਾਰ ਪਰਮਜੀਤ ਕੌਰ, ਲੈਕਚਰਾਰ ਸੁਖਵਿੰਦਰ ਸਿੰਘ, ਬਲਜਿੰਦਰ ਪਾਲ, ਕੁਲਵਿੰਦਰ ਕੌਰ, ਮਤੀ ਰਵਿੰਦਰ ਕੌਰ, ਹਰਪ੍ਰੀਤ ਕੌਰ, ਹਰਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਸੁਖਦੀਪ ਸਿੰਘ ਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।

Advertisement

Advertisement