ਸੰਗਤ ਦਾ ਸਵਾਗਤ ਤੇ ਸਤਿਕਾਰ ਜ਼ਰੂਰੀ ਕਰਾਰ
09:37 AM Aug 19, 2023 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਅਗਸਤ
ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰ ਸ਼ਰਧਾਲੂ ਸ਼ਰਧਾ ਤੇ ਸਤਿਕਾਰ ਦੀ ਭਾਵਨਾ ਨਾਲ ਪੁੱਜਦਾ ਹੈ, ਜਿਸ ਦਾ ਸਵਾਗਤ ਅਤੇ ਸਤਿਕਾਰ ਕਰਨਾ ਸਾਡਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ। ਉਨ੍ਹਾਂ ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਡਿਉੂਟੀ ਦੇ ਰਹੇ ਕਰਮਚਾਰੀਆਂ ਨਾਲ ਇਕ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਨੂੰ ਸ਼ਰਧਾਲੂਆਂ ਪ੍ਰਤੀ ਸਵਾਗਤੀ ਵਤੀਰਾ ਅਖਤਿਆਰ ਕਰਨ ਲਈ ਕਿਹਾ। ਇਸ ਮੌਕੇ ਪਰਿਕਰਮਾਂ ਦੇ ਕਰਮਚਾਰੀਆਂ ਵੱਲੋਂ ਡਿਊਟੀ ਦੌਰਾਨ ਹੋਏ ਨਿੱਜੀ ਤਜ਼ਰਬਿਆਂ ’ਚੋਂ ਕਈ ਸੁਝਾਅ ਵੀ ਦਿੱਤੇ ਗਏ।
Advertisement
Advertisement