ਪੱਛਮੀ ਬੰਗਾਲ: ਤ੍ਰਿਣਮੂਲ ਕਾਂਗਰਸ ਦੇ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ
06:45 AM Nov 14, 2024 IST
Advertisement
ਕੋਲਕਾਤਾ:
Advertisement
ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਤ੍ਰਿਣਮੂਲ ਕਾਂਗਰਸ ਆਗੂ ਦੀ ਅੱਜ ਕੁੱਝ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਅਸ਼ੋਕ ਸ਼ਾਅ ਵਜੋਂ ਹੋਈ ਹੈ। ਉਹ ਜਗਤਦਲ ਵਾਰਡ ਨੰਬਰ 12 ਦਾ ਸਾਬਕਾ ਟੀਐੱਮਸੀ ਪ੍ਰਧਾਨ ਸੀ। ਜਾਣਕਾਰੀ ਅਨੁਸਾਰ ਜਦੋਂ ਅਸ਼ੋਕ ਜਗਤਦਲ ਥਾਣੇ ਤੋਂ ਕੁਝ ਮੀਟਰ ਦੀ ਦੂਰੀ ’ਤੇ ਸਥਿਤ ਚਾਹ ਦੇ ਸਟਾਲ ਸਾਹਮਣੇ ਖੜ੍ਹਾ ਸੀ ਤਾਂ ਕੁੱਝ ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਮਗਰੋਂ ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਕੁੱਝ ਹੋਰ ਵਿਅਕਤੀ ਵੀ ਜ਼ਖ਼ਮੀ ਹੋਏ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮੌਕੇ ’ਤੇ ਪੁੱਜੇ ਪੁਲੀਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਸ਼ਕੂਕਾਂ ਤੋਂ ਪੁੱਛ-ਪੜਤਾਲ ਕੀਤੀ ਜਾਰੀ ਹੈ। -ਪੀਟੀਆਈ
Advertisement
Advertisement