ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਛਮੀ ਬੰਗਾਲ: ਤ੍ਰਿਣਮੂਲ ਕਾਂਗਰਸ ਨੇ 29 ਸੀਟਾਂ ਜਿੱਤੀਆਂ

07:25 AM Jun 05, 2024 IST

ਕੋਲਕਾਤਾ, 4 ਜੂਨ
ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਨੇ ਐਗਜ਼ਿਟ ਪੋਲ ਦੇ ਅਨੁਮਾਨਾਂ ਤੋਂ ਉਲਟ 42 ਲੋਕ ਸਭਾ ਸੀਟਾਂ ’ਚੋਂ 29 ਉੱਤੇ ਜਿੱਤ ਦਰਜ ਕੀਤੀ ਹੈ। ਭਾਜਪਾ ਨੇ 12 ਸੀਟਾਂ ਤੇ ਕਾਂਗਰਸ ਨੇ ਸਿਰਫ਼ ਇੱਕ ਸੀਟ ਜਿੱਤੀ। ਸੀਪੀਆਈ(ਐੱਮ) 2019 ਵਾਂਗ ਖਾਤਾ ਵੀ ਨਹੀਂ ਖੋਲ੍ਹ ਸਕੀ।
ਬਹਿਰਾਮਪੁਰ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਧੀਰ ਰੰਜਨ ਚੌਧਰੀ ਨੂੰ ਟੀਐੱਮਸੀ ਉਮੀਦਵਾਰ ਅਤੇ ਸਾਬਕਾ ਕ੍ਰਿਕਟਰ ਯੂਸਫ਼ ਪਠਾਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਉਧਰ ਟੀਐੱਮਸੀ ਦੇ ਮੌਜੂਦਾ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੇ ਡਾਇਮੰਡ ਹਾਰਬਰ ਤੋਂ ਭਾਜਪਾ ਉਮੀਦਵਾਰ ਨੂੰ 7,10,930 ਵੋਟਾਂ ਦੇ ਫਰਕ ਨਾਲ ਹਰਾਇਆ। ਬਾਂਕੁਰਾ ਤੋਂ ਤ੍ਰਿਣਮੂਲ ਕਾਂਗਰਸ ਦੇ ਅਰੂਪ ਚਕਰਵਰਤੀ ਨੇ ਭਾਜਪਾ ਦੇ ਸੁਭਾਸ਼ ਸਰਕਾਰ ਨੂੰ ਹਰਾਇਆ। -ਪੀਟੀਆਈ

Advertisement

ਨੈਤਿਕ ਆਧਾਰ ’ਤੇ ਮੋਦੀ ਤੁਰੰਤ ਅਸਤੀਫ਼ਾ ਦੇਣ: ਮਮਤਾ

ਕੋਲਕਾਤਾ: ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੈਤਿਕਤਾ ਦੇ ਆਧਾਰ ’ਤੇ ਹਾਰ ਸਵੀਕਾਰ ਕਰਦਿਆਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਮਮਤਾ ਨੇ ਕਿਹਾ ਕਿ ਉਹ ਮੋਦੀ ਨੂੰ ਕੇਂਦਰ ’ਚੋਂ ਬਾਹਰ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ, ‘‘ਪ੍ਰਧਾਨ ਮੰਤਰੀ ਮੋਦੀ ਆਪਣੀ ਭਰੋਸੇਯੋਗਤਾ ਗੁਆ ਚੁੱਕੇ ਹਨ। ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਭਾਰਤ ਜਿੱਤ ਗਿਆ ਹੈ, ਮੋਦੀ ਹਾਰ ਗਏ ਹਨ। ਪ੍ਰਧਾਨ ਮੰਤਰੀ ਨੇ ਕਈ ਪਾਰਟੀਆਂ ਤੋੜੀਆਂ ਹਨ ਅਤੇ ਹੁਣ ਲੋਕਾਂ ਨੇ ਉਨ੍ਹਾਂ ਦਾ ਮਨੋਬਲ ਤੋੜਿਆ ਹੈ। -ਪੀਟੀਆਈ

Advertisement
Advertisement